ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਨੂੰ ਪੀ.ਟੀ.ਯੂ ‘ਚ ਰਲਾਉਣ ਦਾ ਕੋਈ ਵਿਚਾਰ ਨਹੀਂ : ਚੰਨੀ

ss1

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਨੂੰ ਪੀ.ਟੀ.ਯੂ ‘ਚ ਰਲਾਉਣ ਦਾ ਕੋਈ ਵਿਚਾਰ ਨਹੀਂ : ਚੰਨੀ

ਵਿਦਿਆਰਥੀ ਹਿੱਤਾਂ ਨਾਲ ਕਿਸੇ ਨੂੰ ਵੀ ਖਿਲਵਾੜ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ

ਪੰਜਾਬ ਸਰਕਾਰ ਵਲੋਂ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ, ਪੰਜਾਬ ਨੂੰ ਆਈ.ਕੇ. ਗੁਜਰਾਲ ਪੀ.ਟੀ.ਯੂ ਵਿਚ ਰਲਾਉਣ ਦਾ ਕੋਈ ਵਿਚਾਰ ਨਹੀਂ ਹੈ, ਇਹ ਸਿਰਫ ਰਾਜਸੀ ਵਿਰੋਧੀਆਂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦਾ ਅਕਸ ਖਰਾਬ ਕਰਨ ਲਈ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ।ਇਸ ਸਬੰਧੀ ਸਥਿੱਤੀ ਸਪੱਸ਼ਟ ਕਰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਵਲੋਂ ਜਾਂ ਕਿਸੇ ਹੋਰ ਅਧਿਕਾਰੀ ਵੱਲੋਂ ਮਹਾਰਾਜ ਰਣਜੀਤ ਸਿੰਘ ਯੂਨੀਵਰਸਿਟੀ ਨੂੰ ਪੀ.ਟੀ.ਯੂ ਵਿਚ ਰਲਾਉਣ ਸਬੰਧੀ ਕੋਈ ਬਿਆਨ ਨਹੀਂ ਦਿੱਤਾ ਗਿਆ ਅਤੇ ਨਾ ਹੀ ਇਸ ਸਬੰਧੀ ਕਿਸੇ ਵੀ ਪੱਧਰ ‘ਤੇ ਕੋਈ ਵਿਚਾਰ ਕੀਤਾ ਗਿਆ ਹੈ।
ਸ. ਚੰਨੀ ਨੇ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਮਿਆਰੀ ਤਕਨੀਕੀ ਸਿੱਖਿਆ ਅਤੇ ਰਜ਼ੁਗਾਰ ਮੁਹੱਈਆ ਕਰਵਾਉਣ ਲਈ ਪੁਰੀ ਤਰਾਂ ਨਾਲ ਵਚਨਬੱਧ ਹੈ। ਉਨ੍ਹਾਂ ਨਾਲ ਕਿਹਾ ਕਿ ਕੁਝ ਰਾਜਸੀ ਵਿਰੋਧੀਆਂ ਵਲੋਂ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਅਜਿਹੀਆਂ ਬੇਲੋੜੀਆਂ ਝੂਠੀਆਂ ਹਰਕਤਾਂ ਰਾਹੀਂ ਲੋਕਾਂ ਨੂੰ ਭੜਕਾਉਣ ਦਾ ਯਤਨ ਕੀਤਾ ਜਾ ਰਿਹਾ ਹੈ।
ਤਕਨੀਕੀ ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਲਈ ਵਿਦਿਆਰਥੀ ਹਿੱਤ ਸਭ ਤੋਂ ਉੱਪਰ ਹਨ ਅਤੇ ਕਿਸੇ ਨੂੰ ਵੀ ਵਿਦਿਆਰਥੀ ਹਿੱਤਾਂ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ।ਉਨ੍ਹਾਂ ਨਾਲ ਹੀ ਵਿਦਿਆਰਥੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਅਜਿਹੀਆਂ ਝੂਠੀਆਂ ਅਫਵਾਹਾਂ ਤੋਂ ਘਬਰਾਉਣ ਦੀ ਲੋੜ ਨਹੀਂ ਅਤੇ ਭਵਿੱਖ ਵਿਚ ਵੀ ਅਜਿਹੇ ਗੁੰਮਰਾਹਕੂੰਨ ਪ੍ਰਚਾਰ ਤੋਂ ਬਚਣ ਦੀ ਸਲਾਹ ਦਿੱਤੀ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *