ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਜਨਰਲ ਮੈਨੇਜਰ ਮਿਲਕ ਪਲਾਂਟ ਗੁਰਦਾਸਪੁਰ ਤਲਬ

ss1

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਜਨਰਲ ਮੈਨੇਜਰ ਮਿਲਕ ਪਲਾਂਟ ਗੁਰਦਾਸਪੁਰ ਤਲਬ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੰਵਰਪਾਲ ਸਿੰਘ ਰਾਣਾ ਨੇ ਵਿਸ਼ੇਸ਼ ਅਧਿਕਾਰ ਉਲੰਘਣਾ ਦੇ ਮਾਮਲੇ ਵਿਚ ਸਬੰਧੀ ਗੁਰਦਾਸਪੁਰ ਮਿਲਕ ਪਲਾਂਟ ਦੇ ਜਨਰਲ ਮੈਨੇਜਰ ਅਸ਼ੀਸ਼ ਕੁਮਾਰ ਅਗਰਵਾਲ ਨੂੰ ਨਿੱਜੀ ਤੋਰ ਤੇ 02-05-2017 ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਕਿ ਗੁਰਦਾਸਪੁਰ ਤੋਂ ਪੰਜਾਬ ਵਿਧਾਨ ਸਭਾ ਦੇ ਮੈਂਬਰ ਸ. ਬਰਿੰਦਰਮੀਤ ਸਿੰਘ ਪਾਹੜਾ ਨੇ  ਸ਼ਿਕਾਇਤ ਕੀਤੀ ਸੀ ਕਿ ਜਦੋਂ ਉਨ੍ਹਾਂ ਮਿਲਕ ਪਲਾਂਟ ਗੁਰਦਾਸਪੁਰ ਦੇ ਜਨਰਲ ਮੈਨੇਜਰ ਅਸ਼ੀਸ਼ ਕੁਮਾਰ ਅਗਰਵਾਲ ਤੋਂ ਪਲਾਂਟ ਦੇ ਕੰਮਕਾਰ ਸਬੰਧੀ ਜਾਣਕਾਰੀ ਲੈਣੀ ਚਾਹੀ ਤਾਂ ਅਸ਼ੀਸ਼ ਕੁਮਾਰ ਵੱਲੋਂ ਨਾ ਸਿਰਫ ਇਨਕਾਰ ਕੀਤਾ ਗਿਆ ਸਗੋਂ ਵਿਧਾਇਕ ਨਾਲ ਬਣਦੇ ਪ੍ਰੋਟੋਕੋਲ ਅਨੁਸਾਰ ਵਿਵਹਾਰ ਵੀ ਨਹੀਂ ਕੀਤਾ ਅਤੇ ਉਸ ਦੀ ਅਥਾਰਟੀ ‘ਤੇ ਵੀ ਸੁਆਲ ਚੁੱਕੇ ਗਏ।
ਬੁਲਾਰੇ ਨੇ ਦੱਸਿਆ ਕਿ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੰਵਰਪਾਲ ਸਿੰਘ ਇਸ ਮਾਮਲੇ ਨੂੰ ਪੰੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰਾਂ ਸਬੰਧੀ ਕਮੇਟੀ ਨੂੰ ਸੋਪਣ ਤੋਂ ਪਹਿਲਾਂ ਅਧਿਕਾਰੀ ਦਾ ਪੱਖ ਸੁਨਣਾ ਚਾਹੁੰਦੇ ਹਨ ਜਿਸ ਲਈ ਸਬੰਧਿਤ ਅਧਿਕਾਰੀ ਨੂੰ ਨਿੱਜੀ ਤੋਰ ਤੇ 02-05-2017 ਨੂੰ ਪੰਜਾਬ ਵਿਧਾਨ ਸਭਾ ਵਿਖੇ ਪੇਸ਼ ਹੋਣ ਲਈ ਹੁਕਮ ਦਿੱਤਾ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *