ਨਾਮਧਾਰੀ ਮਸਲੇ ‘ਤੇ ਸਿੰਘ ਸਾਹਿਬਾਨ ਦੀ ਬੈਠਕ ਬੁਲਾਈ

ss1

ਨਾਮਧਾਰੀ ਮਸਲੇ ‘ਤੇ ਸਿੰਘ ਸਾਹਿਬਾਨ ਦੀ ਬੈਠਕ ਬੁਲਾਈ

ਚੰਡੀਗੜ੍ਹ: ਨਾਮਧਾਰੀ ਸੰਸਥਾ ਵੱਲੋਂ ਅੰਮ੍ਰਿਤ ਸੰਚਾਰ ਕਰਨ ਸਮੇਂ ਸਿੱਖ ਪੰਥ ਅੰਦਰ ਖੜ੍ਹੇ ਕੀਤੇ ਗਏ ਨਵੇਂ ਵਿਵਾਦ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ 5 ਮਈ ਨੂੰ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਗਈ ਹੈ। ਬੈਠਕ ਦੌਰਾਨ ਪੰਜ ਸਿੰਘ ਸਾਹਿਬਾਨ ਵੱਲੋਂ ਪੰਥ ਅੰਦਰ ਖੜ੍ਹੇ ਕੀਤੇ ਗਏ ਇਸ ਨਵੇਂ ਵਿਵਾਦ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਸ੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸਿੱਖ ਸੰਗਤ ਨੂੰ ਇਸ ਮੁੱਦੇ ਸਬੰਧੀ ਸਹਿਜ ਤੇ ਧੀਰਜ ਤੋਂ ਕੰਮ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪੇਚੀਦਾ ਮਸਲੇ ਦਾ ਬਹਿ ਕੇ ਵਿਚਾਰ ਕਰਕੇ ਹੀ ਹੱਲ ਕੀਤਾ ਜਾ ਸਕਦਾ ਹੈ। ਮੀਟਿੰਗ ਵਿੱਚ ਵਿਦਵਾਨਾਂ ਤੇ ਬੁੱਧੀਜੀਵੀਆਂ ਕੋਲੋਂ ਵੀ ਉਸ ਸਬੰਧੀ ਸੁਝਾਅ ਤੇ ਸੇਵਾਵਾਂ ਲਈਆਂ ਜਾਣਗੀਆਂ ਤਾਂ ਕਿ ਮਸਲੇ ਦਾ ਯੋਗ ਹੱਲ ਹੋ ਸਕੇ।

ਦੱਸ ਦੇਈਏ ਕਿ ਪਿਛਲੇ ਦਿਨੀਂ ਨਾਮਧਾਰੀ ਮੁਖੀ ਠਾਕੁਰ ਦਲੀਪ ਸਿੰਘ ਤੇ ਉਨ੍ਹਾਂ ਦੇ ਚੇਲਿਆਂ ਵੱਲੋਂ ਗੁਰਮਤਿ ਸਿਧਾਂਤਾਂ ਤੋਂ ਉਲਟ ਵਿਧੀ ਨਾਲ ਅੰਮ੍ਰਿਤ ਦਾ ਬਾਟਾ ਤਿਆਰ ਕਰਵਾ ਕੇ ਹਵਨ ਕਰਦੇ ਹੋਏ ਪੰਜ ਬਾਣੀਆਂ ਦਾ ਪਾਠ ਕੀਤਾ ਗਿਆ ਸੀ। ਇਸ ਕਾਰਵਾਈ ਤੋਂ ਬਾਅਦ ਪੂਰੇ ਸਿੱਖ ਜਗਤ ਵਿੱਚ ਰੋਸ ਹੈ ਤੇ ਵੱਖ-ਵੱਖ ਥਾਵਾਂ ਤੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਾਮਧਾਰੀ ਸੰਪਰਦਾ ਦੀ ਇਸ ਹਰਕਤ ਖਿਲਾਫ ਕਾਰਵਾਈ ਕਰਨ ਲਈ ਚਿੱਠੀਆਂ ਪਹੁੰਚ ਰਹੀਆਂ ਹਨ। ਇਸ ਦੇ ਨਾਲ ਹੀ ਸਿੱਖ ਸਦਭਾਵਨਾ ਦਲ ਵੱਲੋਂ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਅਪਮਾਨਿਤ ਕਰਨ ਵਾਲੇ ਨਾਮਧਾਰੀ ਮੁਖੀ ਠਾਕੁਰ ਦਲੀਪ ਸਿੰਘ ਖਿਲਾਫ ਅੰਮ੍ਰਿਤਸਰ, ਪਠਾਨਕੋਟ ਸਮੇਤ ਵੱਖ-ਵੱਖ ਸ਼ਹਿਰਾਂ ਤੋਂ ਐਫ਼.ਆਈ.ਆਰ ਦਰਜ ਕਰਵਾਈ ਗਈ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *