ਪੰਜਾਬ ਸਰਕਾਰ ਮੋਹਾਲੀ ਦੇ ਬੰਦ ਪਏ ਉਦਯੋਗਿਕ ਯੂਨਿਟਾਂ ਨੂੰ ਚਾਲੂ ਕਰਵਾਉਣ ਲਈ ਪੂਰੀ ਸਰਗਰਮੀ ਨਾਲ ਕੰਮ ਕਰ ਰਹੀ ਹੈ : ਬਲਬੀਰ ਸਿੰਘ ਸਿੱਧੂ

ss1

ਪੰਜਾਬ ਸਰਕਾਰ ਮੋਹਾਲੀ ਦੇ ਬੰਦ ਪਏ ਉਦਯੋਗਿਕ ਯੂਨਿਟਾਂ ਨੂੰ ਚਾਲੂ ਕਰਵਾਉਣ ਲਈ ਪੂਰੀ ਸਰਗਰਮੀ ਨਾਲ ਕੰਮ ਕਰ ਰਹੀ ਹੈ : ਬਲਬੀਰ ਸਿੰਘ ਸਿੱਧੂ

ਪੰਜਾਬ ਦੀ ਮੌਜੂਦਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਦੁਆਰਾ ਸਿੱਖਿਆ ਅਤੇ ਸਿਹਤ ਦੇ ਖੇਤਰ ਵੱਲ ਵਿਸ਼ੇਸ਼ ਤੌਰ ‘ਤੇ ਧਿਆਨ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਇਸੇ ਨੀਤੀ ਤਹਿਤ ਮੋਹਾਲੀ ਵਿਖੇ ਮੈਡੀਕਲ ਕਾਲਜ ਦੀ ਸਥਾਪਨਾ ਲਈ ਆਪਣੀ ਮਨਜ਼ੂਰੀ ਦਿੱਤੀ ਹੈ ਅਤੇ ਮੈਡੀਕਲ ਕਾਲਜ ਬਣਨ ਮਗਰੋਂ ਇਲਾਕੇ ਦੇ ਲੋਕਾਂ ਨੂੰ ਸਸਤੀਆਂ ਅਤੇ ਮਿਆਰੀ ਸਿਹਤ ਸਹੂਲਤਾਂ ਉਪਲੱਬਧ ਹੋਣਗੀਆਂ। ਇਹ ਵਿਚਾਰ ਅੱਜ ਨਜ਼ਦੀਕੀ ਪਿੰਡ ਨਾਨੂੰ ਮਾਜਰਾ ਵਿਖੇ ਆਯੋਜਿਤ ਇਕ ਸਨਮਾਨ ਸਮਾਗਮ ਦੌਰਾਨ ਬੋਲਦਿਆਂ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਪ੍ਰਗਟ ਕੀਤੇ। ਇਸ ਤੋਂ ਪਹਿਲਾਂ ਕਾਂਗਰਸੀ ਆਗੂ ਪੰਡਿਤ ਮੋਹਨ ਲਾਲ ਦੀ ਅਗਵਾਈ ਹੇਠ ਸਮੂਹ ਪਿੰਡ ਨਿਵਾਸੀਆਂ ਨੇ ਸ. ਬਲਬੀਰ ਸਿੰਘ ਸਿੱਧੂ ਦੇ ਤੀਜੀ ਵਾਰ ਵਿਧਾਇਕ ਬਣਨ ਦੀ ਖੁਸ਼ੀ ਵਿਚ ਲੰਗਰ ਲਾਇਆ ਗਿਆ ਅਤੇ ਵਿਧਾਇਕ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੇ ਡੇਢ ਮਹੀਨੇ ਦੇ ਕਾਰਜਕਾਲ ਤੋਂ ਇਲਾਕੇ ਦੇ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਹੀ ਮੋਹਾਲੀ ਇਲਾਕੇ ਦੇ ਵਿਕਾਸ ਨੂੰ ਸਭ ਤੋਂ ਜ਼ਿਆਦਾ ਤਰਜੀਹ ਦਿੱਤੀ ਹੈ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਨੇ ਮੋਹਾਲੀ ਨੂੰ ਜ਼ਿਲ੍ਹੇ ਦਾ ਦਰਜਾ ਦਿੱਤਾ ਸੀ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਹੀ ਮੋਹਾਲੀ ਲਈ ਮੈਡੀਕਲ ਕਾਲਜ ਦੀ ਮਨਜ਼ੂਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੋਹਾਲੀ ਦੇ ਬੰਦ ਪਏ ਉਦਯੋਗਿਕ ਯੂਨਿਟਾਂ ਨੂੰ ਚਾਲੂ ਕਰਵਾਉਣ ਲਈ ਪੂਰੀ ਸਰਗਰਮੀ ਨਾਲ ਕੰਮ ਕਰ ਰਹੀ ਹੈ ਅਤੇ ਨਿਵੇਸ਼ਕਾਂ ਨੂੰ ਪੰਜਾਬ ਵਿਚ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਮੁੰਬਈ ਵਿਖੇ ਦੇਸ਼ ਦੇ ਵੱਡੇ ਉਦਯੋਗਿਕ ਘਰਾਣਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੋਹਾਲੀ ਖੇਤਰ ਵਿਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਕੋ ਇਕ ਟੀਚਾ ਪੰਜਾਬ ਨੂੰ ਦੇਸ਼ ਦਾ ਸਭ ਤੋਂ ਮੋਹਰੀ ਸੂਬਾ ਬਣਾਉਣਾ ਹੈ ਕਿਉਂਕਿ ਅਕਾਲੀ-ਭਾਜਪਾ ਸਰਕਾਰ ਦੇ ਦਸ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਆਰਥਿਕ ਪੱਖੋਂ ਬੁਰੀ ਤਰ੍ਹਾਂ ਪਛੜ ਚੁਕਾ ਸੀ, ਜਿਸ ਨੂੰ ਦੁਬਾਰਾ ਲੀਹ ਉਤੇ ਲਿਆਉਣ ਲਈ ਕੈਪਟਨ ਸਰਕਾਰ ਪੂਰੀ ਗੰਭੀਰਤਾ ਅਤੇ ਯੋਜਨਾਬੱਧ ਤਰੀਕੇ ਨਾਲ ਕੰਮ ਕਰ ਰਹੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਚੌ.ਹਰੀਪਾਲ ਚੋਲਟਾ ਕਲਾਂ, ਗੁਰਚਰਨ ਸਿੰਘ ਭੰਵਰਾ, ਗੁਰਮੀਤ ਸਿੰਘ ਸਾਬਕਾ ਸਰਪੰਚ, ਮਾਨ ਸਿੰਘ, ਦੇਵ ਕ੍ਰਿਸ਼ਨ, ਹਰਪ੍ਰੀਤ ਸਿੰਘ ਸਾਬਕਾ ਪ੍ਰਧਾਨ ਗੁਰਦੁਆਰਾ ਕਮੇਟੀ, ਬਲਵਿੰਦਰ ਸਿੰਘ, ਗੁਰਦੇਵ ਸਿੰਘ, ਚਰਨ ਸਿੰਘ, ਸੁਰਿੰਦਰ ਸਿੰਘ, ਤਰਸੇਮ ਲਾਲ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *