ਸ਼ਹੀਦ ਪਰਮਜੀਤ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਦੇਵੇ ਇੱਕ ਕਰੋੜ ਦੀ ਸਹਾਇਤਾ – ਸੁਖਬੀਰ ਬਾਦਲ

ss1

ਸ਼ਹੀਦ ਪਰਮਜੀਤ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਦੇਵੇ ਇੱਕ ਕਰੋੜ ਦੀ ਸਹਾਇਤਾ – ਸੁਖਬੀਰ ਬਾਦਲ
ਪਿੰਡ ਦੇ ਸਕੂਲ ਦਾ ਨਾਮ ਰੱਖਿਆ ਜਾਵੇ ਪਰਮਜੀਤ ਸਿੰਘ ਸ਼ਹੀਦ ਦੇ ਨਾਮ ਤੇ
ਜਦੋਂ ਪੱਤਰਕਾਰਾਂ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਪੁੱਛਿਆ ਕਿ ਤੁਸੀਂ ਪਾਰਟੀ ਵੱਲੋ ਸ਼ਹੀਦ ਦੇ ਪਰਿਵਾਰ ਲਈ ਕੋਈ ਸਹਾਇਤਾ ਰਾਸ਼ੀ ਦੇਵੋਗੇ ਤਾਂ ਉਹਨਾਂ ਕੋਈ ਜਵਾਬ ਨਹੀਂ ਦਿੱਤਾ

ਸ਼੍ਰੀ ਗੋਇੰਦਵਾਲ ਸਾਹਿਬ 4 ਮਈ (ਜਤਿੰਦਰ ਸਿੰਘ ਬਾਵਾ) ਪਿਛਲੇ ਦਿਨੀਂ ਜੰਮੂ ਕਸ਼ਮੀਰ ਦੀ ਕ੍ਰਿਸ਼ਨ ਘਾਟੀ ਵਿਚ ਪਾਕਿਸਤਾਨੀ ਫੌਜ ਵੱਲੋ ਸ਼ਹੀਦ ਕੀਤੇ ਗਏ ਤਰਨਤਾਰਨ ਜਿਲ੍ਹੇ ਦੇ ਪਿੰਡ ਵਈਪੁਈ ਦੇ ਵਸਨੀਕ ਭਾਰਤੀ ਸੈਨਾ ਦੇ ਨਾਇਬ ਸੂਬੇਦਾਰ ਪਰਮਜੀਤ ਸਿੰਘ ਦੀਆਂ ਸ਼ਹਾਦਤ ਤੇ ਦੁੱਖ ਪ੍ਰਗਟ ਕਰਨ ਲਈ ਪੰਜਾਬ ਦੇ ਸਾਬਕਾ ਡਿਪਟੀ ਸੀ ਐਮ ਸੁਖਬੀਰ ਸਿੰਘ ਬਾਦਲ ਅੱਜ ਪਿੰਡ ਵਈਪੁਈ ਪਹੁੰਚੇ ਇਸ ਸਮੇਂ ਉਨ੍ਹਾਂ ਨਾਲ ਸਾਬਕਾ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ,ਵਿਰਸਾ ਸਿੰਘ ਵਲਟੋਹਾ,ਰਵਿੰਦਰ ਸਿੰਘ ਬ੍ਰਹਮਪੁਰਾ,ਮਨਜੀਤ ਸਿੰਘ ਮੰਨਾ,ਹਰਮੀਤ ਸਿੰਘ ਸੰਧੂ,ਮਲਕੀਤ ਸਿੰਘ ਏ ਆਰ ਸਾਰੇ ਸਾਬਕਾ ਵਿਧਾਇਕਾਂ ਤੋਂ ਇਲਾਵਾ ਸਮੁੱਚੇ ਹਲਕੇ ਦੀ ਲੀਡਰਸ਼ਿਪ ਨੇ ਸ਼ਹੀਦ ਪਰਮਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਡਿਪਟੀ ਸੀ ਐਮ ਸੁਖਬੀਰ ਸਿੰਘ ਬਾਦਲ ਨੇ ਪਾਕਿਸਤਾਨੀ ਫੌਜ ਵੱਲੋ ਕੀਤੀ ਕਰੂਰਤਾ ਦੀ ਨਿੰਦਿਆ ਕਰਦਿਆਂ ਮੋਦੀ ਸਰਕਾਰ ਨੂੰ ਇਸ ਦਾ ਢੁਕਵਾਂ ਜਵਾਬ ਦੇਣ ਦਾ ਕਿਹਾ ਉਥੇ ਹੀ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਪੰਜਾਬ ਦੀ ਸਰਕਾਰ ਸ਼ਹੀਦ ਦੇ ਪਰਿਵਾਰ ਨੂੰ ਘੱਟੋ ਘੱਟ ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਵੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਬਣਦੀਆਂ ਸਹੂਲਤਾਂ ਬਿੰਨਾ ਦੇਰੀ ਤੋਂ ਦਿੱਤੀਆਂ ਜਾਣ ਨਾਲ ਹੀ ਪਿੰਡ ਵਿਚ ਬਣੇ ਸਰਕਾਰੀ ਸਕੂਲ ਦਾ ਨਾਮ ਸ਼ਹੀਦ ਦੇ ਨਾਮ ਤੇ ਰੱਖਿਆ ਜਾਵੇ ਜਦੋਂ ਸੁਖਬੀਰ ਸਿੰਘ ਬਾਦਲ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਸੀ ਤਾਂ ਪੱਤਰਕਾਰਾਂ ਵੱਲੋ ਸੁਖਬੀਰ ਸਿੰਘ ਬਾਦਲ ਨੂੰ ਪੁੱਛਿਆ ਕਿ ਤੁਸੀਂ ਆਪਣੇ ਅਤੇ ਪਾਰਟੀ ਪੱਧਰ ਤੇ ਸ਼ਹੀਦ ਦੇ ਪਰਿਵਾਰ ਲਈ ਕੋਈ ਸਹਾਇਤਾ ਰਾਸ਼ੀ ਦੇਵੋਗੇ ਤਾਂ ਸੁਖਬੀਰ ਸਿੰਘ ਬਾਦਲ ਨੇ ਕੋਈ ਜਵਾਬ ਨਹੀਂ ਦਿੱਤਾ ਇਸ ਮੌਕੇ ਜਿਥੇ ਸ਼ਹੀਦ ਪਰਮਜੀਤ ਸਿੰਘ ਦੇ ਪਿੰਡ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਲੋਂ ਕੀਤਾ ਗਿਆ ਸਿਆਸੀ ਦੌਰਾ ਸਾਫ ਦਿਖਾਈ ਦੇ ਰਿਹਾ ਸੀ ਉੱਥੇ ਹੀ ਸਮੁੱਚੇ ਹਲਕੇ ਦੇ ਅਕਾਲੀ ਆਗੂ ਅਤੇ ਪੰਚ ਸਰਪੰਚਾਂ ਦੀ ਮੌਜੂਦਗੀ ਸ਼ਹੀਦ ਪਰਿਵਾਰ ਨਾਲ ਹਮਦਰਦੀ ਜਿਤਾਉਣ ਲਈ ਨਹੀਂ ਬਲਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨਵੀਂ ਬਣੀ ਸਰਕਾਰ ਵੱਲੋਂ ਕੀਤੀਆਂ ਬਦਲੇਖੋਰੀ ਦੀਆਂ ਘਟਨਾਵਾਂ ਤੋਂ ਜਾਣੂ ਕਰਵਾਉਣ ਲਈ ਦਿਖਾਈ ਦਿੱਤੀਆਂ।

print
Share Button
Print Friendly, PDF & Email

Leave a Reply

Your email address will not be published. Required fields are marked *