ਸ਼੍ਰੋਮਣੀ ਅਕਾਲੀ ਦਲ ਵਲੋਂ ਇਟਲੀ ਦੀ ਸੁਪਰੀਮ ਕੋਰਟ ਵਲੋਂ ਸਿੱਖਾਂ ਦੇ ਕਿਰਪਾਨ ਪਹਿਨਣ ਤੇ ਲਗਾਈ ਗਈ ਪਾਬੰਦੀ ਤੁਰੰਤ ਹਟਾਉਣ ਦੀ ਮੰਗ

ss1

ਸ਼੍ਰੋਮਣੀ ਅਕਾਲੀ ਦਲ ਵਲੋਂ ਇਟਲੀ ਦੀ ਸੁਪਰੀਮ ਕੋਰਟ ਵਲੋਂ ਸਿੱਖਾਂ ਦੇ ਕਿਰਪਾਨ ਪਹਿਨਣ ਤੇ ਲਗਾਈ ਗਈ ਪਾਬੰਦੀ ਤੁਰੰਤ ਹਟਾਉਣ ਦੀ ਮੰਗ
ਅਦਾਲਤ ਦੇ ਇਸ ਫੈਸਲੇ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਗਹਿਰੀ ਸੱਟ ਵੱਜੀ- ਡਾ. ਚੀਮਾ

ਚੰਡੀਗੜ 16 ਮਈ- (ਪ੍ਰਿੰਸ): ਸ਼੍ਰੋਮਣੀ ਅਕਾਲੀ ਦਲ ਨੇ ਇਟਲੀ ਦੀ ਸੁਪਰੀਮ ਕੋਰਟ ਵਲੋਂ ਅੰਮ੍ਰਿਤਧਾਰੀ ਸਿੱਖਾਂ ਨੂੰ ਕਿਰਪਾਨ ਪਾਉਣ ਤੇ ਪਾਬੰਦੀ ਲਾਉਣ ਦੇ ਫੈਸਲੇ ਨੂੰ ਬੇਹੱਦ ਮੰਦਭਾਗਾ ਅਤੇ ਹੈਰਾਨੀਜਨਕ ਫੈਸਲਾ ਕਰਾਰ ਦਿੱਤਾ ਹੈ।
ਅੱਜ ਚੰਡੀਗੜ ਤੋਂ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿੱਚ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਵਲੋਂ ਇਸ ਗੱਲ ਉਪਰ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ ਕਿ ਇਟਲੀ ਦੀ ਸੁਪਰੀਮ ਕੋਰਟ ਨੇ ਇਸ ਤਰਾਂ ਦਾ ਗੰਭੀਰ ਫੈਸਲਾ ਦਿੰਦੇ ਹੋਏ ਇੱਕ ਅੰਮ੍ਰਿਤਧਾਰੀ ਸਿੱਖ ਦੇ ਵਿਸ਼ਵਾਸ, ਧਾਰਮਿਕ ਆਸਥਾ ਅਤੇ ਉਸਦੇ ਮਾਨਵੀ ਅਧਿਕਾਰਾਂ ਦੀ ਪੂਰੀ ਤਰਾਂ ਅਣਦੇਖੀ ਕੀਤੀ ਹੈ। ਉਹਨਾਂ ਕਿਹਾ ਕਿ ਅਦਾਲਤ ਦੇ ਇਸ ਫੈਸਲੇ ਨਾਲ ਦੁਨੀਆਂ ਭਰ ਵਿੱਚ ਬੈਠੇ ਸਮੁਹ ਸਿੱਖ ਜਗਤ ਦੇ ਮਨਾਂ ਨੂੰ ਗਹਿਰੀ ਸੱਟ ਵੱਜੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰ ਪੱਧਰ ‘ਤੇ ਇਸ ਪਾਬੰਦੀ ਨੂੰ ਹਟਾਉਣ ਲਈ ਪੁਰਜੋਰ ਉਪਰਾਲੇ ਕਰੇਗੀ। ਡਾ. ਚੀਮਾ ਨੇ ਕਿਹਾ ਕਿ ਪਾਰਟੀ ਵਲੋਂ ਦੇਸ਼ ਦੇ ਵਿਦੇਸ਼ ਮੰਤਰੀ ਨਾਲ ਇਹ ਕੇਸ ਉਠਾ ਕੇ ਉਹਨਾਂ ਨੂੰ ਤੁਰੰਤ ਇਟਲੀ ਸਰਕਾਰ ਨਾਲ ਇਸ ਕੇਸ ਨੂੰ ਉਠਾਉਣ ਲਈ ਵੀ ਪੁਰਜੋਰ ਯਤਨ ਕੀਤੇ ਜਾਣਗੇ।

print
Share Button
Print Friendly, PDF & Email

Leave a Reply

Your email address will not be published. Required fields are marked *