ਇੱਕ ਵਿਸ਼ੇ ‘ਚ ਕੰਪਾਰਟਮੈਂਟ ਵਾਲਿਆਂ ਵਿਦਿਆਰਥੀਆਂ ਲਈ ਖੁਸ਼ਖਬਰੀ!

ss1

ਇੱਕ ਵਿਸ਼ੇ ‘ਚ ਕੰਪਾਰਟਮੈਂਟ ਵਾਲਿਆਂ ਵਿਦਿਆਰਥੀਆਂ ਲਈ ਖੁਸ਼ਖਬਰੀ!

63000 ਵਿਦਿਆਰਥੀਆਂ ਦੀ ਰੀ-ਅਪੀਅਰ ਪ੍ਰੀਖਿਆ 23 ਜੂਨ ਨੂੰ ਹੋਵੇਗੀ, 10 ਦਿਨਾਂ ਅੰਦਰ ਐਲਾਨਿਆ ਜਾਵੇਗਾ ਨਤੀਜਾ : ਅਰੁਣਾ ਚੌਧਰੀ

 ਸਿੱਖਿਆ ਮੰਤਰੀ, ਪੰਜਾਬ, ਸ੍ਰੀਮਤੀ ਅਰੁਣਾ ਚੌਧਰੀ ਨੇ ਬਾਰ੍ਹਵੀਂ ਦੀ ਪ੍ਰੀਖਿਆ ਵਿੱਚ ਕੰਪਾਰਟਮੈਂਟ ਲੈਣ ਵਾਲੇ ਵਿਦਿਆਰਥੀਆਂ ਦੇ ਭਵਿੱਖ ਨੂੰ ਦੇਖਦਿਆਂ ਉਨ੍ਹਾਂ ਦਾ ਇੱਕ ਸਾਲ ਬਚਾਉਣ ਲਈ ਵੱਡੀ ਰਾਹਤ ਦਿੰਦਿਆਂ ਰੀ-ਅਪੀਅਰ ਦੀ ਪ੍ਰੀਖਿਆ 23 ਜੂਨ ਨੂੰ ਲੈਣ ਦਾ ਫੈਸਲਾ ਕੀਤਾ ਹੈ।
ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸ੍ਰੀਮਤੀ ਚੌਧਰੀ ਨੇ ਕਿਹਾ ਕਿ 63000 ਵਿਦਿਆਰਥੀ ਇੱਕ ਵਿਸ਼ੇ ਵਿੱਚ ਫੇਲ੍ਹ ਹੋਣ ਕਰਕੇ ਉਨ੍ਹਾਂ ਦੀ ਕੰਪਾਰਟਮੈਂਟ ਆਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਵੱਲੋਂ ਅਗਲੀ ਜਮਾਤ ਵਿੱਚ ਦਾਖਲਾ ਲੈਣ, ਕੋਰਸਾਂ ਵਿੱਚ ਦਾਖਲਾ ਲੈਣ ਜਾਂ ਕਿਸੇ ਨੌਕਰੀ ਲਈ ਅਪਲਾਈ ਕਰਨ ਨੂੰ ਧਿਆਨ ਵਿੱਚ ਰੱਖਦਿਆਂ ਕੰਪਾਰਟਮੈਂਟ ਦੀ ਪ੍ਰੀਖਿਆ ਪਹਿਲਾਂ ਲੈਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੰਪਾਰਟਮੈਂਟ ਦੀ ਪ੍ਰੀਖਿਆ 23 ਜੂਨ ਨੂੰ ਹੋਵੇਗੀ ਅਤੇ ਇਸ ਦਾ ਨਤੀਜਾ 10 ਦਿਨਾਂ ਦੇ ਅੰਦਰ ਐਲਾਨਿਆ ਜਾਵੇਗਾ।
ਸਿੱਖਿਆ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਇਹ ਫੈਸਲਾ ਲਾਗੂ ਕਰਨ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਹਦਾਇਤਾਂ ਜਾਰੀ ਕਰ ਦਿੱਤਿਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਬ-ਡਵੀਜ਼ਨ ਪੱਧਰ ‘ਤੇ ਪ੍ਰੀਖਿਆ ਕੇਂਦਰ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਿਰਫ਼ ਬਾਰ੍ਹਵੀਂ ਸਾਇੰਸ ਦੀ ਰੀ-ਅਪੀਅਰ ਪ੍ਰੀਖਿਆ ਜਲਦੀ ਲਈ ਜਾਂਦੀ ਸੀ ਅਤੇ ਇਸ ਵਾਰ ਬਾਰ੍ਹਵੀਂ ਦੇ ਸਾਰੇ ਸਟਰੀਮ ਦੀ ਰੀ-ਅਪੀਅਰ ਪ੍ਰੀਖਿਆ ਜਲਦੀ ਲੈਣ ਦਾ ਫੈਸਲਾ ਕੀਤਾ ਗਿਆ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *