ਮੁਹਾਲੀ ਵਿਖੇ ਡਾ. ਅੰਬੇਦਕਰ ਖੋਜ ਕੇਂਦਰ ਉਸਾਰੇ ਜਾਣ ਦੀ ਪ੍ਰਕਿਰਿਆ ਸ਼ੁਰੂ : ਸਾਧੂ ਸਿੰਘ ਧਰਮਸੋਤ

ss1

ਮੁਹਾਲੀ ਵਿਖੇ ਡਾ. ਅੰਬੇਦਕਰ ਖੋਜ ਕੇਂਦਰ ਉਸਾਰੇ ਜਾਣ ਦੀ ਪ੍ਰਕਿਰਿਆ ਸ਼ੁਰੂ : ਸਾਧੂ ਸਿੰਘ ਧਰਮਸੋਤ
ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਕਰਨ ਦੇ ਆਦੇਸ਼

ਚੰਡੀਗੜ੍ਹ, 19 ਮਈ (ਨਿਰਪੱਖ ਆਵਾਜ਼ ਬਿਊਰੋ): ਪੰਜਾਬ ਦੇ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਮੁਹਾਲੀ ਵਿਖੇ ਡਾ. ਅੰਬੇਦਕਰ ਖੋਜ ਕੇਂਦਰ ਉਸਾਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਹਨ। ਧਰਮਸੋਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੀ 9 ਫੇਜ, ਮੁਹਾਲੀ ਵਿਖੇ ਸਥਿਤ 1 ਏਕੜ ਜ਼ਮੀਨ ‘ਤੇ ਡਾ. ਅੰਬੇਦਕਰ ਖੋਜ ਕੇਂਦਰ ਉਸਾਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੂੰ ਇਸ ਕੇਂਦਰ ਦਾ ਨਕਸ਼ਾ ਤਿਆਰ ਕਰਵਾਉਣ ਅਤੇ ਫੰਡ ਜਾਰੀ ਕਰਵਾਉਣ ਸਬੰਧੀ ਲੋੜੀਂਦੇ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।ਭਲਾਈ ਮੰਤਰੀ ਨੇ ਅੱਗੇ ਦੱਸਿਆ ਕਿ ਸਬੰਧਤ ਜ਼ਮੀਨ ‘ਤੇ ਡਾ. ਅੰਬੇਦਕਰ ਖੋਜ ਕੇਂਦਰ ਤੋਂ ਇਲਾਵਾ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਪੀ.ਐਸ.ਸੀ.ਐਫ.ਸੀ.) ਅਤੇ ਪੰਜਾਬ ਪਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਦਫ਼ਤਰ ਵੀ ਉਸਾਰੇ ਜਾਣਗੇ ਤਾਂ ਜੋ ਸਾਰਾ ਕੰਮਕਾਰ ਇੱਕੋ ਛੱਤ ਥੱਲੇ ਕੀਤਾ ਜਾ ਸਕੇ।ਇਸ ਮੌਕੇ ਸ੍ਰੀ ਆਰ. ਵੈਂਕਟਰਤਨਮ, ਪ੍ਰਮੁੱਖ ਸਕੱਤਰ, ਭਲਾਈ ਵਿਭਾਗ, ਸ. ਜੀ. ਕੇ. ਸਿੰਘ, ਕਾਰਜਕਾਰੀ ਡਾਇਰੈਕਟਰ, ਪੀ.ਐਸ.ਸੀ.ਐਫ.ਸੀ. ਅਤੇ ਬੈਕਫਿੰਕੋ, ਸ. ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ, ਭਲਾਈ ਵਿਭਾਗ, ਸ. ਰਾਜ ਬਹਾਦਰ ਸਿੰਘ, ਡਾਇਰੈਕਟਰ, ਐਸ.ਸੀ. ਸਬ-ਪਲਾਨ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *