ਰਾਣਾ ਖ਼ਿਲਾਫ਼ AAP ਕਰੇਗੀ ਸੂਬਾ ਭਰ ‘ਚ ਪ੍ਰਦਰਸ਼ਨ

ss1

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਰੇਤ ਦੀਆਂ ਖੱਡਾਂ ਦੇ ਮਾਮਲੇ ਉੱਤੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਮੁੱਦੇ ਉੱਤੇ ਸਰਕਾਰ ਨੂੰ ਵੱਡੇ ਪੱਧਰ ਉੱਤੇ ਘੇਰਨ ਦੀ ਤਿਆਰੀ ਕਰ ਲਈ ਹੈ। ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਰੇਤ ਮਾਫ਼ੀਆ ਦੇ ਦੋਸ਼ਾਂ ਵਿਚ ਘਿਰੇ ਕੈਬਿਨੇਟ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਅਸਤੀਫ਼ਾ ਨਾ ਲਿਆ ਗਿਆ ਤਾਂ ਪਾਰਟੀ ਆਉਣ ਵਾਲੇ ਦਿਨਾਂ ਵਿੱਚ ਸੂਬੇ ਭਰ ਵਿਚ ਰੋਸ ਪ੍ਰਦਰਸ਼ਨ ਕਰੇਗੀ।

  ਪਾਰਟੀ ਦੇ ਸੂਬਾ ਸਹਿ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਦਿਨੀਂ ਰੇਤ ਦੀਆਂ ਖੱਡਾਂ ਦੀ ਹੋਈ ਬੋਲੀ ਵਿਚ ਇਹ ਸਪਸ਼ਟ ਤੌਰ ਤੇ ਸਾਹਮਣੇ ਆਇਆ ਹੈ ਕਿ ਕੈਬਿਨੇਟ ਰਾਣਾ ਗੁਰਜੀਤ ਸਿੰਘ ਨੇ ਆਪਣੀ ਬੇਨਾਮੀ ਦੌਲਤ ਦੇ ਰਾਹੀਂ ਆਪਣੇ ਕਰੀਂ ਦੀਆਂ ਦੇ ਨਾਮ ਉੱਤੇ ਰੇਤ ਦੀਆਂ ਖੱਡਾਂ ਪ੍ਰਾਪਤ ਕੀਤੀਆਂ ਹਨ। ਉਨਾਂ ਜਾਣਕਾਰੀ ਦਿੰਦਿਆਂ ਕਿਹਾ ਕਿ 5 ਜੂਨ ਨੂੰ ਜਲੰਧਰ ਵਿਖੇ ਆਮ ਆਦਮੀ ਪਾਰਟੀ ਦੇ ਐਮ.ਐਲ.ਏ ਅਤੇ ਚੀਫ਼ ਵੀਪ ਸੁਖਪਾਲ ਸਿੰਘ ਖਹਿਰਾ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਡਿਪਟੀ ਨੇਤਾ ਸਰਬਜੀਤ ਕੌਰ ਮਾਣੂਕੇ ਦੀ ਅਗਵਾਈ ਵਿਚ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।

ਇਸ ਉਪਰੰਤ 8 ਜੂਨ ਨੂੰ ਫ਼ਰੀਦਕੋਟ ਵਿਖੇ ਪ੍ਰੋ. ਸਾਧੂ ਸਿੰਘ ਧਰਨੇ ਦੀ ਅਗਵਾਈ ਕਰਨਗੇ ਅਤੇ 9 ਜੂਨ ਨੂੰ ਵਿਰੋਧੀ ਧਿਰ ਦੇ ਆਗੂ ਐਚ.ਐਸ ਫੂਲਕਾ ਅਤੇ ਵਿਧਾਇਕ ਬੈਂਸ ਭਰਾ ਲੁਧਿਆਣਾ ਵਿਖੇ ਧਰਨਾ ਪ੍ਰਦਰਸ਼ਨ ਕਰਨਗੇ।

ਅਰੋੜਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ 12 ਜੂਨ ਨੂੰ ਗੁਰਦਾਸਪੁਰ ਵਿਖੇ ਧਰਨੇ ਪ੍ਰਦਰਸ਼ਨ ਦੀ ਅਗਵਾਈ ਕਰਨਗੇ ਅਤੇ ਇਸੇ ਤਰਾਂ ਹੀ 14 ਜੂਨ ਨੂੰ ਰੋਪੜ ਵਿਖੇ ਐਮ.ਐਲ.ਏ ਕੰਵਰ ਸੰਧੂ ਅਤੇ ਅਮਰਜੀਤ ਸਿੰਘ ਸੰਧੋਆ ਦੀ ਅਗਵਾਈ ਵਿਚ ਪ੍ਰਦਰਸ਼ਨ ਕੀਤੇ ਜਾਣਗੇ। ਉਨਾਂ ਦੱਸਿਆ ਕਿ ਇਹ ਸਾਰੇ ਪ੍ਰਦਰਸ਼ਨ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਸਵੇਰੇ 10 ਵਜੇ ਤੋਂ ਸ਼ੁਰੂ ਹੋਣਗੇ ਅਤੇ ਇਨ੍ਹਾਂ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੋਂ ਬਿਨਾ ਹੋਰ ਸੂਬਾ ਪੱਧਰੀ ਨੇਤਾ ਅਤੇ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ।

print
Share Button
Print Friendly, PDF & Email

Leave a Reply

Your email address will not be published. Required fields are marked *