ਕੇਪੀਐਸ ਗਿੱਲ ਦੇ ਭੋਗ ‘ਤੇ ਜਾਣ ਵਾਲਿਆਂ ਦਾ ਹੋਏਗਾ ਬਾਈਕਾਟ

ss1

ਅੰਮ੍ਰਿਤਸਰ: ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਕੇਪੀਐਸ ਗਿੱਲ ਦੇ ਭੋਗ ‘ਤੇ ਕੋਈ ਵੀ ਸੱਚਾ ਸਿੱਖ ਨਾ ਜਾਵੇ। ਜੇਕਰ ਕੋਈ ਸਿੱਖ ਉੱਥੇ ਜਾਂਦਾ ਹੈ ਤਾਂ ਉਸ ਦਾ ਬਾਈਕਾਟ ਕੀਤਾ ਜਾਵੇਗਾ। ਉਨ੍ਹਾਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਆਦੇਸ਼ ਜਾਰੀ ਕਰਨ ਕਿ ਜੇਕਰ ਕੋਈ ਸਿੱਖ ਉੱਥੇ ਜਾਂਦਾ ਹੈ ਤਾਂ ਉਸ ਨੂੰ ਅਕਾਲ ਤਖਤ ਸਾਹਿਬ ‘ਤੇ ਤਲਬ ਕੀਤਾ ਜਾਵੇਗਾ।

ਹਰਨਾਮ ਸਿੰਘ ਖਾਲਸਾ ਨੇ ਇਲਜ਼ਾਮ ਲਾਇਆ ਕਿ ਕੇਪੀਐਸ ਗਿੱਲ ਕਈ ਬੇਗੁਨਾਹ ਸਿੱਖਾਂ ਦਾ ਕਾਤਲ ਸੀ। ਉਸ ਨੇ ਪੰਜਾਬ ਵਿੱਚੋਂ ਅੱਤਵਾਦ ਨੂੰ ਖ਼ਤਮ ਕਰਨ ਦੇ ਨਾਮ ‘ਤੇ ਕਈ ਬੇਗੁਨਾਹ ਪਰਿਵਾਰਾਂ ਨੂੰ ਮੌਤ ਦੇ ਘਾਟ ਉਤਾਰਿਆ ਸੀ। ਇਸ ਤੋਂ ਇਲਾਵਾ ਉਨ੍ਹਾਂ ਹਰ ਸਾਲ 6 ਜੂਨ ਨੂੰ ਘੱਲੂਘਾਰਾ ਦਿਵਸ ਸਬੰਧੀ ਹੋਣ ਵਾਲੇ ਸਮਾਗਮਾਂ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਸਮੁੱਚੇ ਸੰਸਾਰ ਦੇ ਸਿੱਖ ਇਸ ਦਿਹਾੜੇ ਨੂੰ ਸ਼ਾਂਤੀ ਨਾਲ ਮਨਾਉਣ ਤੇ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਨਾ ਕੀਤੀ ਜਾਵੇ। ਖਾਲਸਾ ਨੇ ਸ਼੍ਰੋਮਣੀ ਕਮੇਟੀ ਤੋਂ ਮੰਗ ਕੀਤੀ ਕਿ 1984 ਵਿੱਚ ਅਕਾਲ ਤਖਤ ਸਾਹਿਬ ‘ਤੇ ਹੋਏ ਹਮਲੇ ਦੌਰਾਨ ਸ਼ਹੀਦ ਹੋਏ ਸਿੱਖਾਂ ਦੀਆਂ ਤਸਵੀਰਾਂ ਲਾਉਣ ਲਈ ਖਾਸ ਗੈਲਰੀ ਬਣਾਈ ਜਾਵੇ। ਖਾਲਸਾ ਅੱਜ ਦਮਦਮੀ ਟਕਸਾਲ ਦੇ ਹੈੱਡ ਕਵਾਟਰ ਚੌਕ ਮਹਿਤਾ ਵਿਖੇ 6 ਜੂਨ ਨੂੰ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਰੱਖੀ ਗਈ ਬੈਠਕ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਸਮੁੱਚੇ ਸੰਸਾਰ ਦੇ ਸਿੱਖਾਂ ਨੂੰ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਸਮੇਤ ਸ਼ਹੀਦਾਂ ਦੀ ਯਾਦ ਵਿੱਚ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਦੀ ਅਪੀਲ ਕੀਤੀ।

print
Share Button
Print Friendly, PDF & Email

Leave a Reply

Your email address will not be published. Required fields are marked *