ਕੇਪੀਐਸ ਗਿੱਲ ਨੂੰ ਸ਼ਰਧਾਂਜਲੀ ਦੇਣ ‘ਤੇ ਘਿਰੀ ਕੈਪਟਨ ਸਰਕਾਰ

ss1

ਕੇਪੀਐਸ ਗਿੱਲ ਨੂੰ ਸ਼ਰਧਾਂਜਲੀ ਦੇਣ ‘ਤੇ ਘਿਰੀ ਕੈਪਟਨ ਸਰਕਾਰ

ਕੇਪੀਐਸ ਗਿੱਲ ਨੂੰ ਸ਼ਰਧਾਂਜਲੀ ਦੇਣ 'ਤੇ ਘਿਰੀ ਕੈਪਟਨ ਸਰਕਾਰ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਪੁਲਿਸ ਮੁਖੀ ਕੇਪੀਐਸ ਗਿੱਲ ਨੂੰ ਵਿਧਾਨ ਸਭਾ ਵਿੱਚ ਸ਼ਰਧਾਂਜਲੀ ਦੇਣ ਕਰਕੇ ਕਾਂਗਰਸ ਸਰਕਾਰ ਨੂੰ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।

ਅੱਜ ਬਜਟ ਸੈਸ਼ਨ ਦੇ ਪਹਿਲੇ ਦਿਨ ਕਾਂਗਰਸ ਸਰਕਾਰ ਨੇ ਜਿਉਂ ਹੀ ਹੋਰ ਹਸਤੀਆਂ ਸਮੇਤ ਕੇਪੀਐਸ ਗਿੱਲ ਨੂੰ ਵਿਧਾਨ ਸਭਾ ਵਿੱਚ ਸ਼ਰਧਾਂਜਲੀ ਦਿੱਤੀ ਤਾਂ ਅਕਾਲੀ ਦਲ ਨੇ ਵਾਕ ਆਊਟ ਕਰ ਦਿੱਤਾ। ਅਕਾਲੀ ਵਿਧਾਇਕਾਂ ਨੇ ਕਾਂਗਰਸ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਵੀ ਕੇਪੀਐਸ ਗਿੱਲ ਨੂੰ ਸ਼ਰਧਾਂਜਲੀ ਦੇਣ ਦਾ ਵਿਰੋਧ ਕੀਤਾ। ਆਮ ਆਦਮੀ ਪਾਰਟੀ ਦੇ ਭਾਈਵਾਲ ਬੈਂਸ ਭਰਾਵਾਂ ਨੇ ਇਸ ਮਾਮਲੇ ਨੂੰ ਲੈ ਕੇ ਵਾਕ ਆਊਟ ਕੀਤਾ। ਇਸ ਬਾਰੇ ਵਿਰੋਧੀ ਧਿਰਾਂ ਦੀ ਅਲੋਚਨਾ ਕਰਦਿਆਂ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਕਿਹਾ ਕਿ ਉਹ ਅਕਾਲੀ ਸਰਕਾਰ ਸਮੇਂ ਚਿੱਟੇ ਨਾਲ ਮਰੇ ਨੌਜਵਾਨਾਂ ਨੂੰ ਵੀ ਸ਼ਰਧਾਂਜਲੀ ਦਿੰਦੇ ਹਨ।

print
Share Button
Print Friendly, PDF & Email