ਕੈਪਟਨ ਅਮਰਿੰਦਰ ਸਿੰਘ ਵੱਲੋਂ ਸੀਨੀਅਰ ਪੱਤਰਕਾਰ ਹੁਕਮ ਚੰਦ ਸ਼ਰਮਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ss1

ਕੈਪਟਨ ਅਮਰਿੰਦਰ ਸਿੰਘ ਵੱਲੋਂ ਸੀਨੀਅਰ ਪੱਤਰਕਾਰ ਹੁਕਮ ਚੰਦ ਸ਼ਰਮਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 20 ਜੂਨ: (ਪਰਵਿੰਦਰ ਜੀਤ ਸਿੰਘ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜੀਤ ਅਖਬਾਰ ਦੇ ਬਠਿੰਡਾ ਤੋਂ ਬਿਊਰੋ ਚੀਫ ਸ੍ਰੀ ਹੁਕਮ ਚੰਦ ਸ਼ਰਮਾ (69) ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ ਸ਼ਾਮ ਸੰਖੇਪ ਬਿਮਾਰੀ ਨਾਲ ਚੱਲ ਵਸੇ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।
ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਸ੍ਰੀ ਸ਼ਰਮਾ ਨੂੰ ਪੱਤਰਕਾਰੀ ਦੀਆਂ ਨੈਤਿਕ ਕਦਰਾਂ ਕੀਮਤਾਂ ‘ਤੇ ਪਹਿਰਾ ਦੇਣ ਵਾਲਾ ਪੇਸ਼ੇਵਰ ਅਤੇ ਵਧੀਆ ਇਨਸਾਨ ਦੱਸਿਆ। ਉਨ੍ਹਾਂ ਕਿਹਾ ਕਿ ਸ੍ਰੀ ਸ਼ਰਮਾ ਦੇ ਤੁਰ ਜਾਣ ਨਾਲ ਪੱਤਰਕਾਰ ਭਾਈਚਾਰਾ ਗੂੜ ਤਜਰਬੇ ਅਤੇ ਪ੍ਰੈਸ ਦੀ ਆਜ਼ਾਦੀ ਲਈ ਆਵਾਜ਼ ਬੁਲੰਦ ਕਰਨ ਵਾਲੀ ਸਖ਼ਸ਼ੀਅਤ ਤੋਂ ਵਾਂਝਾ ਹੋ ਗਿਆ, ਜਿਨ੍ਹਾਂ ਨੂੰ ਨਿਧੜਕ ਪੱਤਰਕਾਰੀ ਅਤੇ ਸ਼ਾਨਦਾਰ ਸੇਵਾਵਾਂ ਲਈ ਸਦਾ ਯਾਦ ਰੱਖਿਆ ਜਾਵੇਗਾ।
ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀਂ ਨਿਵਾਸ ਦੇਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

print
Share Button
Print Friendly, PDF & Email

Leave a Reply

Your email address will not be published. Required fields are marked *