ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਹੋ ਕੇ ਪਤਨੀ ਨੇ ਕੀਤੀ ਖ਼ੁਦਕੁਸ਼ੀ

ss1

ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਹੋ ਕੇ ਪਤਨੀ ਨੇ ਕੀਤੀ ਖ਼ੁਦਕੁਸ਼ੀ

ਸੰਗਰੂਰ : ਪਤੀ ਦੇ ਹੋਰ ਔਰਤ ਨਾਲ ਨਾਜਾਇਜ਼ ਸਬੰਧਾਂ ਤੋਂ ਦੁਖੀ ਹੋ ਕੇ ਪਤਨੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਪਤੀ ਤੇ ਉਸ ਦੀ ਪ੍ਰੇਮਿਕਾ ਖ਼ਿਲਾਫ਼ ਆਤਮ ਹੱਤਿਆ ਲਈ ਮਜਬੂਰ ਕਰਨ ਦਾ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦਾ ਸਰਕਾਰੀ ਹਸਪਤਾਲ ਵਿਖੇ ਪੋਸਟ ਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਮਾਮਲੇ ਦੇ ਜਾਂਚ ਅਧਿਕਾਰੀ ਨਰਿੰਦਰ ਸਿੰਘ ਨੇ ਦੱਸਿਆ ਕਿ ਮਿ੫ਤਕਾ ਦੇ ਭਰਾ ਦਰਸ਼ਨ ਸਿੰਘ ਨਿਵਾਸੀ ਪਿੰਡ ਚੱਠੇ ਸ਼ੇਖਵਾਂ ਨੇ ਦਿੱਤੀ ਸ਼ਿਕਾਇਤ ‘ਚ ਕਿਹਾ ਕਿ 27 ਸਾਲ ਪਹਿਲਾਂ ਉਸ ਦੀ ਭੈਣ ਸਿਮਰਨਜੀਤ ਕੌਰ ਦਾ ਵਿਆਹ ਪਿੰਡ ਤੂਰਬੰਜਾਰਾ ਦੇ ਬਲਵਿੰਦਰ ਸਿੰਘ ਨਾਲ ਹੋਇਆ ਸੀ। ਬਲਵਿੰਦਰ ਸਿੰਘ ਪਿੰਡ ਦੀ ਕਿਸੇ ਹੋਰ ਔਰਤ ਨਾਲ ਨਾਜਾਇਜ਼ ਹਰਕਤਾਂ ਤੋਂ ਬਾਜ਼ ਨਹੀਂ ਆਇਆ ਤੇ ਦੁਖੀ ਹੋ ਕੇ ਸਿਮਰਨਜੀਤ ਕੌਰ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਜੀਵਨ ਖ਼ਤਮ ਕਰ ਲਿਆ। ਮ੍ਰਿਤਕਾ ਦੇ ਭਰਾ ਦਰਸ਼ਨ ਸਿੰਘ ਦੇ ਬਿਆਨ ਦੇ ਆਧਾਰ ‘ਤੇ ਬਲਵਿੰਦਰ ਸਿੰਘ ਤੇ ਇਕ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕਾ ਦੀ ਭੈਣ ਮੁਖਤਿਆਰ ਕੌਰ ਨੇ ਕਿਹਾ ਕਿ ਪਤੀ ਦੀਆਂ ਹਰਕਤਾਂ ਤੋਂ ਤੰਗ ਆ ਕੇ ਉਸ ਦੀ ਭੈਣ ਜਾਨ ਦੇਣ ਲਈ ਮਜਬੂਰ ਹੋਈ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *