ਕੇਂਦਰੀ ਮੁਲਾਜ਼ਮਾਂ ਲਈ 7ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਮਨਜੂਰੀ

ss1

ਕੇਂਦਰੀ ਮੁਲਾਜ਼ਮਾਂ ਲਈ 7ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਮਨਜੂਰੀ

ਕੇਂਦਰ ਸਰਕਾਰ ਨੇ 7ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦੇ ਤਹਿਤ ਕੇਂਦਰੀ ਮੁਲਾਜ਼ਮਾਂ ਦੇ ਭੱਤਿਆਂ ਨੂੰ ਮਨਜੂਰੀ ਦੇ ਦਿੱਤੀ ਹੈ। ਅੱਜ ਕੇਂਦਰੀ ਕੈਬਨਿਟ ਦੀ ਹੋਈ ਮੀਟਿੰਗ ਵਿੱਚ ਇਸ ਤੇ ਮੋਹਰ ਲਗਾਈ ਗਈ । ਕੈਬਨਿਟ ਨੇ ਡੀ.ਏ. 50 ਫੀਸਦੀ ਕਰਨ ਦਾ ਫੈਸਲਾ ਲਿਆ ਹੈ। ਭੱਤਿਆਂ ਦੀਆਂ ਸੋਧੀਆਂ ਹੋਈਆਂ ਦਰਾਂ  ਪਹਿਲੀ ਜੁਲਾਈ ਤੋਂ ਲਾਗੂ ਹੋਣਗੀਆਂ। ਇਸ ਨਾਲ ਕੇਂਦਰ ਦੇ 47 ਲੱਖ ਸਰਕਾਰੀ ਮੁਲਾਜ਼ਮਾਂ ਨੂੰ ਲਾਭ ਹੋਵੇਗਾ। ਕੇਂਦਰੀ ਪੈਨਸ਼ਨਰਾਂ ਨੂੰ ਪ੍ਰਤੀ ਮਹੀਨੇ ਹਜਾਰ ਰੁਪਏ ਮੈਡੀਕਲ ਭੱਤਾ ਦੇਣ ਦਾ ਵੀ ਫੈਸਲਾ ਕੀਤਾ ਗਿਆ ਹੈ। ਕੇਂਦਰ ਦੇ ਇਸ ਫੈਸਲੇ ਨਾਲ ਖਜਾਨੇ ਉੱਪਰ 30,  748 ਕਰੋੜ ਰੁਪਏ ਦਾ ਬੋਝ ਪਵੇਗਾ।  ਕੇਂਦਰ ਨੇ ਏਅਰ ਇੰਡੀਆ ਦੇ ਵੀ ਨਿਵੇਸ਼ ਨੂੰ ਵੀ ਮਨਜੂਰੀ ਦੇ ਦਿੱਤੀ ਹੈ। ਇਹ ਮੀਟਿੰਗ ਅੱਜ ਸਵੇਰੇ ਹੋਣੀ ਸੀ, ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅੱਜ ਸਵੇਰੇ ਵਿਦੇਸ਼ ਦੌਰੇ ਤੋਂ ਪਰਤਣ ਕਾਰਨ ਇਸ ਮੀਟਿੰਗ ਨੂੰ ਦੇਰ ਸ਼ਾਮ ਆਯੋਜਤ ਕੀਤਾ ਗਿਆ।

print
Share Button
Print Friendly, PDF & Email

Leave a Reply

Your email address will not be published. Required fields are marked *