10 ਕਰੋੜ ਦਾ ਚਿੱਟਾ ਬਰਾਮਦ

ss1

10 ਕਰੋੜ ਦਾ ਚਿੱਟਾ ਬਰਾਮਦ

ਲੁਧਿਆਣਾ: ਜ਼ਿਲ੍ਹਾ ਐਸ.ਟੀ.ਐਫ. ਦੀ ਟੀਮ ਨੇ ਇਕ ਵੱਡੇ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਦਰ ਅਸਲ ਕੁਝ ਦਿਨ ਪਹਿਲਾਂ ਪੁਲਿਸ ਨੇ ਤਸਕਰ ਜਸਵੰਤ ਕੁਮਾਰ ਬਿੱਲਾ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਸੀ ਤੇ ਉਸੇ ਦੀ ਹੀ ਨਿਸ਼ਾਨ ਦੇਹੀ ‘ਤੇ 10 ਕਰੋੜ ਰੁਪਏ ਮੁੱਲ ਦੀ ਦੋ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ।

ਐਸ ਟੀ ਐਫ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਬਿੱਲਾ ਨੂੰ ਕੁੱਝ ਦਿਨ ਪਹਿਲਾ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਸੀ। ਉਸ ਦੀ ਨਿਸ਼ਾਨਦੇਹੀ ‘ਤੇ ਅੰਬਾਲਾ ਤੋਂ ਇਹ ਬਰਾਮਦਗੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਪੁੱਛਗਿੱਛ ਤੋਂ ਬਾਅਦ ਇਸ ਮਾਮਲੇ ‘ਚ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

  ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਫਿਰੋਜ਼ਪੁਰ ਵਿਚ ਕਾਊਂਟਰ ਇੰਟੈਲੀਜੈਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਕੋਲੋਂ ਤਿੰਨ ਕਿਲੋ ਹੈਰੋਇਨ ਅਤੇ ਅੱਠ ਲੱਖ ਕੈਸ਼ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਮਾਮਲੇ ਨੂੰ ਕਾਊਂਟਰ ਇੰਟੈਲੀਜੈਂਸ ਵੱਲੋਂ ਵੱਡੀ ਕਾਮਯਾਬੀ ਦੇ ਤੌਰ ਤੇ ਵੇਖਿਆ ਜਾ ਰਿਹਾ ਹੈ। ਤਿੰਨੋਂ ਕਾਬੂ ਕੀਤੇ ਤਸਕਰ ਫਾਜ਼ਿਲਕਾ, ਤਰਨਤਾਰਨ ਅਤੇ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ।

print
Share Button
Print Friendly, PDF & Email

Leave a Reply

Your email address will not be published. Required fields are marked *