ਬੱਚਿਆਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ

ss1

ਬੱਚਿਆਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ

24-4 (2)
ਭਦੌੜ 23 ਮਈ (ਵਿਕਰਾਂਤ ਬਾਂਸਲ) ਮਾਤਾ ਗੁਜਰੀ ਪਬਲਿਕ ਸਕੂਲ ਭਦੌੜ ਵਿਖੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਟਰੈਫ਼ਿਕ ਦੇ ਸਬ ਇੰਸਪੈਕਟਰ ਅਜੈਬ ਸਿੰਘ ਨੇ ਟੀਮ ਸਮੇਤ ਪੁੱਜ ਕੇ ਨਿਯਮਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਸਬ-ਇੰਸਪੈਕਟਰ ਅਜੈਬ ਸਿੰਘ ਨੇ ਬੱਚਿਆਂ ਨੂੰ ਦੱਸਿਆ ਕਿ ਅੱਜ ਕੱਲ ਜੋ ਵੀ ਸੜਕੀ ਹਾਦਸੇ ਵਾਪਰ ਰਹੇ ਹਨ ਉਨਾਂ ਵਿਚ ਜਿਆਦਾਤਰ ਤੇਜ਼ ਰਫਤਾਰ ਮੁੱਖ ਕਾਰਨ ਬਣ ਰਹੀ ਹੈ ਜਿਸ ਕਰਕੇ ਸਾਨੂੰ ਹਮੇਸਾਂ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਦੇ ਹੋਏ ਧੀਮੀ ਰਫਤਾਰ ਨਾਲ ਆਪਣੇ ਵਾਹਨ ਨੂੰ ਚਲਾਉਣਾ ਚਾਹੀਦਾ ਹੈ। ਇਸ ਸਮੇਂ ਸਕੂਲ ਦੇ ਐਜੂਕੇਸ਼ਨ ਡਾਇਰੈਕਟਰ ਗੁਰਚਰਨ ਸਿੰਘ ਚੂੰਘਾਂ ਨੇ ਪਹੁੰਚੀ ਟਰੈਫ਼ਿਕ ਟੀਮ ਦਾ ਧੰਨਵਾਦ ਕੀਤਾ। ਇਸ ਸਮੇਂ ਪ੍ਰਿੰਸੀਪਲ ਸੁਖਵੀਰ ਕੌਰ, ਝਰਮਲ ਸਿੰਘ ਜੰਗੀਆਣਾ, ਕੇਸਰ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

print
Share Button
Print Friendly, PDF & Email