12 ਬੋਤਲਾਂ ਹਰਿਆਣਾ ਮਾਰਕਾ ਸ਼ਰਾਬ ਸਮੇਤ ਇੱਕ ਕਾਬੂ,ਮਾਮਲਾ ਦਰਜ

ss1

ਤਲਵੰਡੀ ਸਾਬੋ, 14ਅਗਸਤ (ਗੁਰਜੰਟ ਸਿੰਘ ਨਥੇਹਾ)- ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮਾਂ ਤੇ ਸ੍ਰੀ ਮਨੋਜ ਸ਼ਰਮਾ ਥਾਣਾ ਮੁੱਖੀ ਤਲਵੰਡੀ ਸਾਬੋ ਦੀ ਅਗਵਾਈ ਵਿੱਚ ਤਲਵੰਡੀ ਸਾਬੋ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕਸਿਆ ਜਾ ਰਿਹਾ ਹੈ ਜਿਸ ਤਹਿਤ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।
ਤਲਵੰਡੀ ਸਾਬੋ ਤੋਂ ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਇੱਕ ਮਾਰੂਤੀ ਜੈੱਨ ਕਾਰ ਨੰ: ਡੀ. ਐਲ 8 ਸੀ. ਡੀ 3202 ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 12 ਬੋਤਲਾਂ ਸ਼ਰਾਬ ਦੇਸੀ ਸ਼ਹਿਨਾਈ ਮਾਰਕਾ ਹਰਿਆਣਾ ਬਰਾਮਦ ਕੀਤੀ ਗਈ। ਪੁਲਿਸ ਨੇ ਇਸ ਮਾਮਲੇ ਵਿੱਚ ਬਲਕੌਰ ਸਿੰਘ ਵਾਸੀ ਬਹਿਮਣ ਜੱਸਾ ਸਿੰਘ ਵਾਲਾ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ।ਥਾਣਾ ਮੁੱਖੀ ਮਨੋਜ ਸ਼ਰਮਾ ਨੇ ਦੱਸਿਆ ਕਿ ਇਲਾਕੇ ਵਿੱਚ ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

print

Share Button
Print Friendly, PDF & Email

Leave a Reply

Your email address will not be published. Required fields are marked *