ਕੈਪਟਨ ਅਮਰਿੰਦਰ ਸਿੰਘ ਵੱਲੋਂ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ

ss1

ਕੈਪਟਨ ਅਮਰਿੰਦਰ ਸਿੰਘ ਵੱਲੋਂ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਅਤੇ ਉਦਾਸੀ ਮੱਤ ਦੇ ਬਾਨੀ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ।
ਇਸ ਪਵਿੱਤਰ ਦਿਹਾੜੇ ਦੀ ਪੂਰਵ ਸੰਧਿਆ ‘ਤੇ ਇਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਹਾਨ ਸੰਤ ਬਾਬਾ ਸ੍ਰੀ ਚੰਦ ਜੀ ਨੇ ਅਧਿਆਤਮਵਾਦ ਦੇ ਰਸਤੇ ‘ਤੇ ਚਲਦੇ ਹੋਏ ਸਮੁੱਚੀ ਮਨੁੱਖਤਾ ਨੂੰ ਮੁਕਤੀ ਦਾ ਮਾਰਗ ਹਾਸਲ ਕਰਨ ਦਾ ਰਾਹ ਦਿਖਾਇਆ।
ਮੁੱਖ ਮੰਤਰੀ ਨੇ ਲੋਕਾਂ ਨੂੰ ਬਾਬਾ ਸ੍ਰੀ ਚੰਦ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ, ”ਸਾਨੂੰ ਜਾਤ, ਰੰਗ, ਨਸਲ ਅਤੇ ਧਰਮ ਦੀਆਂ ਵਲਗਣਾਂ ਤੋਂ ਉਪਰ ਉਠ ਕੇ ਸਮਾਜ ਵਿੱਚ ਦਿਆਲਤਾ, ਭਾਈਚਾਰਕ ਸਾਂਝ ਅਤੇ ਪਿਆਰ ਦਾ ਪਸਾਰ ਕਰਨ ਦਾ ਅਹਿਦ ਲੈਣਾ ਚਾਹੀਦਾ ਹੈ”।

print
Share Button
Print Friendly, PDF & Email