ਆਧਾਰ ਨੂੰ ਲੈ ਕੇ ਆਮ ਜਨਤਾ ਨੂੰ ਵੱਡੀ ਰਾਹਤ

ss1

ਆਧਾਰ ਨੂੰ ਲੈ ਕੇ ਆਮ ਜਨਤਾ ਨੂੰ ਵੱਡੀ ਰਾਹਤ

ਸਰਕਾਰੀ ਯੋਜਨਾਵਾਂ ਲਈ ਜੋ ਲੋਕ ਹੁਣ ਤਕ ਆਧਾਰ ਕਾਰਡ ਨਹੀਂ ਜੋੜ ਸਕੇ ਜਾਂ ਫਿਰ ਜਿਨ੍ਹਾਂ ਕੋਲ ਆਧਾਰ ਕਾਰਡ ਨਹੀਂ ਹੈ ਉਨ੍ਹਾਂ ਲਈ ਰਾਹਤ ਦੀ ਖਬਰ ਹੈ। ਹੁਣ ਤੁਸੀਂ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਸਮਾਂ ਰਹਿੰਦੇ ਆਧਾਰ ਕਾਰਡ ਬਣਵਾ ਸਕੋਗੇ। ਸਰਕਾਰੀ ਯੋਜਨਾਵਾਂ ਲਈ ਆਧਾਰ ਕਾਰਡ ਲਿੰਕ ਕਰਨ ਦੀ ਤਰੀਕ ਨੂੰ ਵਧਾ ਕੇ 31 ਦਸੰਬਰ ਕਰ ਦਿੱਤਾ ਗਿਆ ਹੈ। ਬੁੱਧਵਾਰ ਨੂੰ ਸਰਕਾਰ ਨੇ ਸੁਪਰੀਮ ਕੋਰਟ ‘ਚ ਇਸ ਦੀ ਜਾਣਕਾਰੀ ਦਿੱਤੀ, ਜਿਸ ‘ਚ ਉਸ ਨੇ ਕਿਹਾ ਕਿ ਸਰਕਾਰੀ ਯੋਜਨਾਵਾਂ ਲਈ ਜ਼ਰੂਰੀ ਕੀਤੇ ਗਏ ਆਧਾਰ ਕਾਰਡ ਦੀ ਤਰੀਕ ਨੂੰ 30 ਸਤੰਬਰ ਤੋਂ ਵਧਾ ਕੇ 31 ਦਸੰਬਰ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਸਰਕਾਰ ਨੇ ਕਈ ਥਾਵਾਂ ‘ਤੇ ਆਧਾਰ ਨੰਬਰ ਜ਼ਰੂਰੀ ਕੀਤਾ ਹੈ।
ਦਰਅਸਲ ਕੇਂਦਰ ਸਰਕਾਰ ਨੇ ਜਨਤਕ ਭਲਾਈ ਸਕੀਮਾਂ ਲਈ 30 ਸਤੰਬਰ ਤਕ ਦੀ ਛੋਟ ਦਿੱਤੀ ਸੀ। ਇਸ ਦਾ ਮਤਲਬ ਸੀ ਕਿ ਜੇਕਰ 30 ਸਤੰਬਰ ਤੋਂ ਬਾਅਦ ਤੁਹਾਡੇ ਕੋਲ ਆਧਾਰ ਕਾਰਡ ਨਹੀਂ ਹੋਵੇਗਾ ਤਾਂ ਤੁਹਾਨੂੰ ਸਰਕਾਰੀ ਸਕੀਮਾਂ ਦਾ ਲਾਭ ਨਹੀਂ ਮਿਲੇਗਾ। ਆਧਾਰ ਕਾਰਡ ਜ਼ਰੂਰੀ ਕੀਤੇ ਜਾਣ ਦੇ ਖਿਲਾਫ ਦਾਖਲ ਇਕ ਪਟੀਸ਼ਨ ‘ਤੇ ਸੁਪਰੀਮ ਕੋਰਟ ਨਵੰਬਰ ਦੇ ਪਹਿਲੇ ਹਫਤੇ ਸੁਣਵਾਈ ਕਰੇਗਾ। ਇਸ ਮਾਮਲੇ ‘ਚ ਕੇਂਦਰ ਸਰਕਾਰ ਨੇ ਕਿਹਾ ਹੈ ਕਿ ਉਹ ਜਨਤਕ ਭਲਾਈ ਸਕੀਮਾਂ ਲਈ 30 ਸਤੰਬਰ ਦੀ ਤਰੀਕ ਨੂੰ 31 ਦਸੰਬਰ ਤਕ ਵਧਾ ਰਹੀ ਹੈ। ਕੇਂਦਰ ਦੇ ਇਸ ਰੁਖ਼ ‘ਤੇ ਅਦਾਲਤ ਨੇ ਕਿਹਾ ਕਿ ਹੁਣ ਇਸ ਮਾਮਲੇ ‘ਚ ਜਲਦ ਸੁਣਵਾਈ ਦੀ ਜ਼ਰੂਰਤ ਨਹੀਂ ਹੈ, ਇਸ ਦੀ ਸੁਣਵਾਈ ਨਵੰਬਰ ‘ਚ ਹੋਵੇਗੀ।

print
Share Button
Print Friendly, PDF & Email

Leave a Reply

Your email address will not be published. Required fields are marked *