ਸਿਕੱਮ ‘ਚ ਇਕ ਹੋਰ ਗੁਰਦੁਆਰਾ ਸਾਹਿਬ ਨੂੰ ਨੋਟਿਸ ਜਾਰੀ ਹੋਣ ਮਗਰੋਂ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕੀਤੀ ਦਖਲਅੰਦਾਜ਼ੀ

ss1

ਸਿਕੱਮ ‘ਚ ਇਕ ਹੋਰ ਗੁਰਦੁਆਰਾ ਸਾਹਿਬ ਨੂੰ ਨੋਟਿਸ ਜਾਰੀ ਹੋਣ ਮਗਰੋਂ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕੀਤੀ ਦਖਲਅੰਦਾਜ਼ੀ

ਸਿਕੱਮ ਦੇ ਮੁੱਖ ਮੰਤਰੀ ਨੂੰ ਦਿੱਲੀ ਗੁਰਦੁਆਰਾ ਕਮੇਟੀ ਦੇ ਵਫਦ ਨਾਲ ਗੱਲਬਾਤ ਕਰਨ ਵਾਸਤੇ ਆਖਿਆ

 ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਅੱਜ ਸਿਕੱਮ ਵਿਚ ਗੁਰਦੁਆਰਾ ਸਾਹਿਬਾਨ ਦੇ ਮਾਮਲੇ ‘ਤੇ ਉਪਜੇ ਸੰਕਟ ਵਿਚ ਦਖਲਅੰਦਾਜ਼ੀ ਕਰਨੀ ਪਈ ਜਦੋਂ  ਉੱਤਰੀ ਜ਼ਿਲੇ ਦੇ ਇਕ ਹੋਰ ਗੁਰਦੁਆਰਾ ਸਾਹਿਬ ਗੁਰਦੁਆਰਾ ਚੁੰਗਥਾਂਗ ਨੂੰ ਸਥਾਨਕ ਅਧਿਕਾਰੀਆਂ ਨੇ ਨੋਟਿਸ ਜਾਰੀ ਕਰ ਦਿੱਤਾ। ਗ੍ਰਹਿ ਮੰਤਰੀ ਨੇ ਸਿਕੱਮ ਦੇ ਮੁੱਖ ਮੰਤਰੀ ਸ੍ਰੀ ਪਵਨ ਕੁਮਾਰ ਚੈਮਲਿੰਗ ਨੂੰ ਆਖਿਆ ਹੈ ਕਿ ਉਹ ਐਤਵਾਰ ਨੂੰ ਸਿੱਖਾਂ ਦੇ ਵਫਦ ਨਾਲ ਆਹਮੋ ਸਾਹਮਣੀ ਮੀਟਿੰਗ ਕਰਨ ਤਾਂ ਕਿ ਇਹ ਮਸਲਾ ਗੱਲਬਾਤ ਰਾਹੀਂ ਸ਼ਾਂਤੀਪੂਰਵਕ ਢੰਗ ਨਾਲ ਨਿਬੇੜਿਆ ਜਾ ਸਕੇ।

ਇਹ ਮਾਮਲਾ ਅੱਜ ਗ੍ਰਹਿ ਮੰਤਰੀ ਦੇ ਕੋਲ ਉਚ ਪੱਧਰੀ ਸਿੱਖ ਵਫਦ ਨੇ ਉਠਾਇਆ ਜਿਸ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੇ ਪ੍ਰਧਾਨ ਸ੍ਰੀ ਮਨਜੀਤ ਸਿੰਘ ਜੀ ਕੇ, ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ, ਭਾਰਤੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਸ੍ਰੀ ਤਰਲੋਚਨ ਸਿੰਘ, ਸ੍ਰੀ ਕੁਲਦੀਪ ਸਿੰਘ ਭੋਗਲ ਰਾਸ਼ਟਰੀ ਜਥੇਬੰਦਕ ਸਕੱਤਰ ਸ਼੍ਰੋਮਣੀ ਅਕਾਲੀ ਦਲ ਅਤੇ ਸ੍ਰੀ ਪਰਮਜੀਤ ਸਿੰਘ ਰਾਣਾ ਮੈਂਬਰ ਦਿੱਲੀ ਕਮੇਟੀ ਤੇ ਕੌਂਸਲਰ ਸ਼ਾਮਲ ਸਨ। ਵਫਦ ਨੇ ਸਵੇਰੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨ ਸਮੇਂ ਉਹਨਾਂ ਨੂੰ ਇਸ ਮਾਮਲੇ ‘ਤੇ ਇਕ ਲਿਖਤੀ ਮੰਗ ਪੱਤਰ ਵੀ ਸੌਂਪਿਆ।ਵਫਦ ਨੇ ਉਹਨਾਂ ਦੇ ਧਿਆਨ ਵਿਚ ਲਿਆਂਦਾ ਕਿ ਕੁਝ ਦਿਨ ਪਹਿਲਾਂ ਸਿਕੱਮ ਦੇ ਗੁਰਦੁਆਰਾ ਗੁਰੂ ਡੋਂਗਮਾਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਤੇ ਧਰਮ ਨਾਲ ਸਬੰਧਤ ਹੋਰ ਵਸਤਾਂ ਗੁਰਦੁਆਰਾ ਸਾਹਿਬ ਦੀ ਇਮਾਰਤ ਵਿਚੋਂ ਬਾਹਰ ਕਰ ਦਿੱਤੀਆਂ ਗਈਆਂ ਸਨ ਤੇ ਹੁਣ ਸਥਾਨਕ ਅਧਿਕਾਰੀਆਂ ਨੇ ਇਕ ਹੋਰ ਗੁਰਦੁਆਰਾ ਸਾਹਿਬ ਜੋ ਕਿ ਉੱਤਰੀ ਜ਼ਿਲ•ੇ ਵਿਚ ਸਥਿਤ ਚੁੰਗਥਾਂਗ ਗੁਰਦੁਆਰਾ ਸਾਹਿਬ ਹੈ, ਦੀ ਮੈਨੇਜਮੈਂਟ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਤੇ ਇਸ ਵਿਚ ਨਜਾਇਜ਼ ਕਬਜ਼ੇ ਦੇ ਦੋਸ਼ ਲਗਾਏ ਹਨ। ਵਫਦ ਦੇ ਮੈਂਬਰਾਂ ਨੇ ਹੈਰਾਨੀ ਪ੍ਰਗਟ ਕੀਤੀ ਕਿ ਜੰਗਲਾਂ ਵਿਚ ਸਥਿਤ ਇਕ ਗੁਰਦੁਆਰਾ ਸਾਹਿਬ ਵੱਲੋਂ ਨਜਾਇਜ਼ ਕਬਜ਼ਾ ਕਿਵੇਂ ਕੀਤਾ ਜਾ ਸਕਦਾ ਹੈ ਤੇ ਉਹਨਾਂ ਖਦਸ਼ਾ ਜਾਹਿਰ ਕੀਤਾ ਕਿ ਰਾਜ ਵਿਚ ਸਿੱਖ ਭਾਈਚਾਰੇ ਅਤੇ ਗੁਰਦੁਆਰਾ ਸਾਹਿਬਾਨ ਦੇ ਖਿਲਾਫ ਕੋਈ ਸਾਜ਼ਿਸ਼ ਰਚੀ ਜਾ ਰਹੀ ਜਾਪਦੀ ਹੈ। ਉਹਨਾਂ ਨੇ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸਿਕੱਮ ਸਰਕਾਰ ਨੂੰ ਹਦਾਇਤ ਕਰਨ ਕਿ ਕਿਸੇ ਵੀ ਸਿੱਖ ਗੁਰਦੁਆਰਾ ਸਾਹਿਬ ਵਿਚ ਨਾ ਕੋਈ ਢਾਹ ਢੁਹਾਈ ਹੋਵੇ ਤੇ ਨਾ ਇਹਨਾਂ ਨਾਲ ਛੇੜਛਾੜ ਕੀਤੀ ਜਾਵੇ।

    • ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਇਸ ਮਾਮਲੇ ਦਾ ਗੰਭੀਰ ਨੋਟਿਸ ਲਿਆ ਤੇ ਉਹਨਾਂ ਤੁਰੰਤ ਸਿਕੱਮ ਦੇ ਮੁੱਖ ਮੰਤਰੀ ਸ੍ਰੀ ਪਵਨ ਕੁਮਾਰ ਚੈਮਲਿੰਗ ਨਾਲ ਰਾਬਤਾ ਬਣਾਇਆ। ਉਹਨਾਂ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਇਸ ਸਿੱਖ ਵਫਦ ਨੂੰ ਵੀ ਆਖਿਆ ਕਿ ਉਹ ਕੱਲ• ਸਿਕੱਮ ਜਾਣ ਤੇ ਮੁੱਖ ਮੰਤਰੀ ਨਾਲ ਮੀਟਿੰਗ ਕਰਨ ਤਾਂ ਕਿ ਇਹ ਮਾਮਲਾ ਜਲਦੀ ਤੋਂ ਜਲਦੀ ਤੇ ਸ਼ਾਂਤੀਪੂਰਨ ਢੰਗ ਨਾਲ ਹੱਲ ਕੀਤਾ ਜਾ ਸਕੇ।
      ਵਫਦ ਨੇ ਗ੍ਰਹਿ ਮੰਤਰੀ ਦੇ ਇਹ ਵੀ ਧਿਆਨ ਵਿਚ ਲਿਆਂਦਾ ਕਿ ਸਿਕੱਮ ਦੇ ਕਾਨੂੰਨ ਮੰਤਰਾਲੇ ਵੱਲੋਂ 6.11.92 ਨੂੰ ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਸੀ ਜਿਸ ਵਿਚ ਐਲਾਨ ਕੀਤਾ ਗਿਆ ਸੀ ਕਿ ਰਾਜ ਵਿਚ 15 ਅਗਸਤ 1947 ਨੂੰ ਧਾਰਮਿਕ ਸਥਾਨਾਂ ਦੀ ਜੋ ਸਥਿਤੀ ਸੀ, ਉਹੀ ਬਰਕਰਾਰ ਰਹੇਗੀ ਤੇ ਇਹਨਾਂ ਨਾਲ ਕੋਈ ਛੇੜਛਾੜ ਨਹੀਂ ਹੋਵੇਗੀ।
      ਵਫਦ ਨੇ ਇਹ ਵੀ ਦੱਸਿਆ ਕਿ  ਸਿੱਖ ਭਾਈਚਾਰਾ 1969 ਤੋਂ ਇਹਨਾ ਗੁਰਦੁਆਰਾ ਸਾਹਿਬ ਵਿਚ ਮਰਿਆਦਾ ਅਨੁਸਾਰ ਕੰਮ ਕਰ ਰਿਹਾ ਹੈ ਤੇ ਉਹਨਾਂ ਨੇ ਪਹਿਲਾਂ ਵਾਂਗ ਹੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਸੁਸ਼ੋਭਿਤ ਕਰਨ ਅਤੇ ਪੂਰਾ ਮਾਣ ਸਤਿਕਾਰ ਬਣਾਏ ਜਾਣ ਦੀ ਅਪੀਲ ਕੀਤੀ ਜਿਵੇਂ ਕਿ ਮਾਣਯੋਗ ਸੁਪਰੀਮ ਕੋਰਟ ਨੇ  ਗੁਰਦੁਆਰਾ ਗੁਰੂ ਡੋਂਗਮਾਰ ਦੇ ਮਾਮਲੇ ਵਿਚ ਹਦਾਇਤ ਕੀਤੀ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *