ss1

ਯੂਥ ਆਗੂ ਰੇਖੀ ਵੱਲੋਂ ਸ੍ਰੋਮਣੀ ਅਕਾਲੀ ਦਲ ਦੇ ਨਵ-ਨਿਯੁੱਕਤ ਬੁਲਾਰੇ ਬਰਾੜ ਨਾਲ ਕੀਤੀ ਮੁਲਾਕਾਤ

ਰਾਜਪੁਰਾ, 4 ਸਤੰਬਰ (ਐਚ.ਐਸ.ਸੈਣੀ)-ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ-ਮੁੱਖ ਮੰਤਰੀ ਪੰਜਾਬ ਸ . ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਦਿਨੀ ਸ੍ਰੋਮਣੀ ਅਕਾਲੀ ਦਲ ਪਾਰਟੀ ਅਹੁਦੇਦਾਰਾਂ ਦੀ ਕੀਤੀ ਗਈ ਚੋਣ ਵਿੱਚ ਜ਼ਿਲਾ ਪਟਿਆਲਾ ਕੋਆਰਡੀਨੇਟਰ ਰਹੇ ਚਰਨਜੀਤ ਸਿੰਘ ਬਰਾੜ ਨੂੰ ਸ੍ਰੋਮਣੀ ਅਕਾਲੀ ਦਲ ਪਾਰਟੀ ਦਾ ਬੁਲਾਰਾ ਬਣਾਏ ਜਾਣ ਤੇ ਜਿਥੇ ਸ੍ਰੋਮਣੀ ਅਕਾਲੀ ਦਲ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਜਿਸ ਤੇ ਆਈ.ਟੀ ਵਿੰਗ ਹਲਕਾ ਰਾਜਪੁਰਾ ਦੇ ਸਾਬਕਾ ਪ੍ਰਧਾਨ ਯੂਥ ਆਗੂ ਨੀਤਿਨ ਰੇਖੀ ਵੱਲੋਂ ਆਪਣੇ ਸਾਥੀਆਂ ਗੋਤਮ ਸੈਣੀ, ਅੰਸ਼ੁਲ ਵਾਲੀਆ ਅਤੇ ਬਿੱਲਾ ਰਾਜਪੁਰਾ ਦੇ ਨਾਲ ਚਰਨਜੀਤ ਸਿੰਘ ਬਰਾੜ ਨੂੰ ਪਾਰਟੀ ਦਾ ਬੁਲਾਰਾ ਥਾਪੇ ਜਾਣ ਤੇ ਉਨਾਂ ਦੇ ਦਫਤਰ ਵਿੱਚ ਮੁਲਾਕਾਤ ਕਰਕੇ ਪਾਰਟੀ ਦੀਆਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਉਪੰਤ ਪਾਰਟੀ ਬੁਲਾਰੇ ਬਰਾੜ ਨੇ ਦੱਸਿਆ ਕਿ ਸ੍ਰੋਮਣੀ ਅਕਾਲੀ ਦਲ ਵੱਲੋਂ ਉਨਾਂ ਨੂੰ ਜਿਹੜੀ ਜਿੰਮੇਵਾਰੀ ਸੌਂਪੀ ਗਈ ਹੈ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਲਈ ਹਮੇਸ਼ਾ ਸਰਗਰਮ ਰਹਿਣਗੇ।

print
Share Button
Print Friendly, PDF & Email

Leave a Reply

Your email address will not be published. Required fields are marked *