ਗੁਰੂ ਨਾਨਕ ਕਾਲਜ ਦੇ ਐੱਮ.ਐੱਸ ਸੀ. ਆਈ ਟੀ. ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ

ss1

ਗੁਰੂ ਨਾਨਕ ਕਾਲਜ ਦੇ ਐੱਮ.ਐੱਸ ਸੀ. ਆਈ ਟੀ. ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ

ਬੁਢਲਾਡਾ 13 ਸਤੰਬਰ (ਨਿਰਪੱਖ ਆਵਾਜ਼ ਬਿਊਰੋ): ): ਸਥਾਨਕ ਗੁਰੂ ਨਾਨਕ ਕਾਲਜ ਦੇ ਐੱਮ.ਐੱਸ ਸੀ. ਆਈ ਟੀ. ਭਾਗ ਪਹਿਲਾ (ਸਮੈਸਟਰ ਦੂਜਾ) ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕੰਪਿਊਟਰ ਵਿਭਾਗ ਮੁਖੀ ਰੇਖਾ ਕਾਲੜਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਐੱਮ.ਐੱਸ ਸੀ. ਭਾਗ ਪਹਿਲਾ ਦਾ ਨਤੀਜਾ 100 ਫੀਸਦੀ ਰਿਹਾ ਜਿਸ ਵਿੱਚ ਸਰਬਜੀਤ ਰਾਣੀ ਨੇ 80.5 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਪਹਿਲਾ, ਸੁਖਦੀਪ ਕੌਰ ਨੇ 77 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਮਨਪ੍ਰੀਤ ਕੌਰ ਨੇ 76 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਕੁਲਦੀਪ ਸਿੰਘ ਬੱਲ ਨੇ ਸ਼ਾਨਦਾਰ ਨਤੀਜੇ ਲਈ ਕੰਪਿਊਟਰ ਵਿਭਾਗ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸਹਾਇਕ ਪ੍ਰੋ. ਨਰਿੰਦਰ ਸਿੰਘ, ਕਲਾਸ ਇੰਚਾਰਜ ਪ੍ਰੋ. ਬੂਟਾ ਸਿੰਘ ਅਤੇ ਪ੍ਰੋ. ਸੰਦੀਪ ਸਿੰਘ ਹਾਜ਼ਿਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *