ਆਬਾਨ ਪਬਲਿਕ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ss1

ਆਬਾਨ ਪਬਲਿਕ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

25-22
ਮਲੇਰਕੋਟਲਾ, 24 ਮਈ (ਪ੍ਰਿੰਸ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਘੋਸ਼ਿਤ 12ਵੀਂ ਜਮਾਤ ਦਾ ਆਲਮਾਈਟੀ ਪਬਲਿਕ ਸਕੂਲ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਦੀ ਪ੍ਰਿੰਸੀਪਲ ਰੁਖਸਾਨਾ ਪਰਵੀਨ ਨੇ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿੱਚ ਪਾਸ ਹੋਏ ਹਨ। ਮੁਹੰਮਦ ਨਦੀਮ ਪੁੱਤਰ ਸਲਾਮਦੀਨ ਨੇ 334/450 ਨੰਬਰ ਲੈ ਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਮੁਹੰਮਦ ਸਾਹਿਲ ਪੁੱਤਰ ਮੁਹੰਮਦ ਅਨਵਰ 299/450 ਨਾਲ ਦੂਜਾ, ਅਬਦੁਰ ਰਹਿਮਾਨ ਪੁੱਤਰ ਅਬਦੁਲ ਹਮੀਦ ਨੇ 297/450 ਨੰੰਬਰ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਬਾਕੀ ਸਾਰੇ ਵਿਦਿਆਰਥੀ ਵੀ 60 ਪ੍ਰਤੀਸ਼ਤ ਤੋਂ ਜ਼ਿਆਦਾ ਨੰਬਰਾਂ ਨਾਲ ਪਾਸ ਹੋਏ ਹਨ। ਇਸ ਮੌਕੇ ਤੇ ਡਾਇਰੈਕਟਰ ਮੁਹੰਮਦ ਅਸ਼ਰਫ ਨੇ ਇਸ ਦਾ ਸਿਹਰਾ ਬੱਚਿਆਂ ਸਕੂਲ ਦੇ ਸਟਾਫ ਅਤੇ ਮਾਪਿਆਂ ਨੂੰ ਦਿੱਤਾ। ਉਹਨਾਂ ਕਿਹਾ ਕਿ ਇਸ ਕਾਮਯਾਬੀ ਲਈ ਸਾਰੇ ਬੱਚੇ, ਸਕੂਲ ਮੈਨੇਜ਼ਮੈਂਟ ਅਤੇ ਸਟਾਫ ਵਧਾਈ ਦੇ ਪਾਤਰ ਹਨ।

print
Share Button
Print Friendly, PDF & Email

Leave a Reply

Your email address will not be published. Required fields are marked *