ਵਿਧਾਇਕ ਅਮਰਜੀਤ ਸਿੰਘ ਸੰਦੋਆ ਲੋਕਾਂ ਨਾਲ ਚੋਣਾਂ ਸਮੇਂ ਕੀਤੇ ਵਾਦਿਆਂ ‘ਤੇ ਕੰਮ ਕਰਨ: ਬਰਿੰਦਰ ਸਿੰਘ ਢਿਲੋਂ

ss1

ਵਿਧਾਇਕ ਅਮਰਜੀਤ ਸਿੰਘ ਸੰਦੋਆ ਲੋਕਾਂ ਨਾਲ ਚੋਣਾਂ ਸਮੇਂ ਕੀਤੇ ਵਾਦਿਆਂ ‘ਤੇ ਕੰਮ ਕਰਨ: ਬਰਿੰਦਰ ਸਿੰਘ ਢਿਲੋਂ

ਰੂਪਨਗਰ, 18 ਸਤੰਬਰ (ਪ.ਪ.): : ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਸੌੜੀ ਤੇ ਗੁਮਰਾਹਕੁਨ ਰਾਜਨੀਤੀ ਕਰਨ ਦੀ ਬਜਾਏ ਹਲਕੇ ਦੇ ਵਿਕਾਸ ਪ੍ਰਤੀ ਸੁਹਿਰਦ ਹੋਣ।ਇਹ ਗੱਲ ਕਾਂਗਰਸ ਪਾਰਟੀ ਦੇ ਮੀਡੀਆ ਪੇਨੇਲਿਸ਼ਟ ਅਤੇ ਯੂਥ ਕਾਂਗਰਸ ਦੇ ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਹੀ। ਕਾਂਗਰਸ ਪਾਰਟੀ ਦੀ ਟਿਕਟ ਤੋਂ ਚੋਣ ਲੜ ਚੁੱਕੇ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਹਲਕੇ ਦੇ ਲੋਕਾਂ ਨੇ ਵਿਕਾਸ ਕਰਨ ਦੇ ਲਈ ਚੁਣਿਆ ਹੈ ਨਾਂ ਕਿ ਲੋਕਾਂ ਨੂੰ ਗੁਮਰਾਹ ਕਰਨ ਦੇ ਲਈ।
ਉਨ੍ਹਾਂ ਕਿਹਾ ਕਿ ਸੰਦੋਆ ਸਟੇਜਾਂ ‘ਤੇ ਹਲਕੀ ਬਿਆਨਬਾਜ਼ੀ ਕਰ ਘਟੀਆ ਦਰਜੇ ਦੀ ਰਾਜਨੀਤੀ ਕਰ ਰਹੇ ਹਨ ਜਦ ਕਿ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਨੇ ਜੋ ਵਾਅਦੇ ਲੋਕਾਂ ਨਾਲ ਚੋਣਾਂ ਸਮੇਂ ਕੀਤੇ ਸਨ ਉਨ੍ਹਾਂ ਤੇ ਖਰਾ ਉੱਤਰਨ ਲਈ ਕੰਮ ਕਰਨ। ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਹਲਕੇ ਦੇ ਵਿਕਾਸ ਕਾਰਜਾਂ ਲਈ ਹਮੇਸ਼ਾ ਹੀ ਤਤਪਰ ਰਹਿਣਗੇ ਤੇ ਇਸ ਦੇ ਲਈ ਸਰਕਾਰ ਵੱਲੋਂ ਸਮੇਂ ਸਮੇਂ ਤੇ ਜੋ ਵੀ ਸਹਿਯੋਗ ਦੀ ਜ਼ਰੂਰਤ ਪਵੇਗੀ ਉਸ ਵਿੱਚ ਉਹ ਵੱਧ ਚੜ ਕੇ ਯੋਗਦਾਨ ਪਾਉਣਗੇ।
ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੇ ਕਿਸੇ ਵੀ ਤਰਾਂ ਦੇ ਦੁੱਖ ਸੁੱਖ ਵਿੱਚ ਉਹ ਮੋਢੇ ਨਾਲ ਮੋਢਾ ਜੋੜ ਕੇ ਖੜੇ ਹੋਣਗੇ ਤੇ ਜੇਕਰ ਕਿਸੇ ਨੂੰ ਵੀ ਸਰਕਾਰ ਜਾਂ ਪ੍ਰਸ਼ਾਸਨ ਪੱਧਰ ਤੇ ਕਿਸੇ ਕੰਮ ਵਿੱਚ ਉਨ੍ਹਾਂ ਦੇ ਸਹਿਯੋਗ ਦੀ ਜ਼ਰੂਰਤ ਪੈਂਦਾ ਹੈ ਤਾਂ ਲੋਕ ਉਨ੍ਹਾਂ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਚਾਹੇ ਹਲਕੇ ਦੇ ਵੋਟਰ ਨੇ ਚੋਣਾਂ ਸਮੇਂ ਕਿਸੇ ਵੀ ਪਾਰਟੀ ਨੂੰ ਵੋਟ ਪਾਈ ਹੋਵੇ ਪਰ ਉਹ ਵੋਟਾਂ ਦੀ ਰਾਜਨੀਤੀ ਨੂੰ ਦਰਕਿਨਾਰ ਕਰ ਹਲਕੇ ਦੇ ਹਰ ਵਿਅਕਤੀ ਦੇ ਕਾਰਜਾਂ ਵਿੱਚ ਬਿਨਾਂ ਕਿਸੇ ਪੱਖਪਾਤ ਦੇ ਸਹਿਯੋਗ ਕਰਨਗੇ। ਢਿੱਲੋਂ ਨੇ ਕਿਹਾ ਕਿ ਹਲਕੇ ਦੇ ਵਿੱਚ ਜੋ ਵੀ ਸਮੱਸਿਆਵਾਂ ਲੋਕਾਂ ਨੂੰ ਦਰਪੇਸ਼ ਆ ਰਹੀਆਂ ਹਨ ਉਸਦਾ ਜਲਦੀ ਹੀ ਹੱਲ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣੇ ਨੂੰ ਅਜੇ 6 ਮਹੀਨੇ ਹੀ ਬੀਤੇ ਹਨ ਤੇ ਸਾਢੇ ਚਾਰ ਸਾਲ ਦਾ ਸਮਾਂ ਸਰਕਾਰ ਦੇ ਇਸ ਕਾਰਜਕਾਲ ਦਾ ਬਾਕੀ ਹੈ ਤੇ ਇਸ ਦੌਰਾਨ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰੇਗੀ।

print
Share Button
Print Friendly, PDF & Email