ਸ਼ਤਾਬਦੀ ਸਮਾਗਮਾਂ ਸਬੰਧੀ ਪੰਜਾਬ ਵੱਲੋਂ ਕੀਤੇ ਜਾਣਗੇ ਬੇਮਿਸਾਲ ਪ੍ਰਬੰਧ : ਸੁਖਬੀਰ ਸਿੰਘ ਬਾਦਲ

ss1

ਸ਼ਤਾਬਦੀ ਸਮਾਗਮਾਂ ਸਬੰਧੀ ਪੰਜਾਬ ਵੱਲੋਂ ਕੀਤੇ ਜਾਣਗੇ ਬੇਮਿਸਾਲ ਪ੍ਰਬੰਧ : ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 24 ਮਈ : ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ 350 ਸਾਲ ਜਨਮ ਸ਼ਤਾਬਦੀ ਸਮਾਗਮਾਂ ਕਮੇਟੀ ਦੇ ਚੈਅਰਮੈਨ ਸਰਦਾਰ ਗੁਰਿੰਦਰਪਾਲ ਸਿੰਘ ਵੱਲੋਂ ਅੱਜ ਸਰਦਾਰ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਪੰਜਾਬ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ ਗਈ ਅਤੇ ਜਨਮ ਸ਼ਤਾਬਦੀ ਸਮਾਗਮਾਂ ਸਬੰਧੀ ਲੋੜੀਂਦੇ ਪ੍ਰਬੰਧਾਂ ਬਾਰੇ ਚਰਚਾ ਕੀਤੀ ਗਈ।
ਮੀਟਿੰਗ ਦੋਰਾਨ ਗਰਿੰਦਰਪਾਲ ਸਿੰਘ ਅਤੇ ਉਨ੍ਹਾਂ ਨਾਲ ਮੋਜੂਦ ਤਖਤ ਪਟਨਾ ਸਾਹਿਬ ਮੈਨਜਮੈਂਟ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਉਬਰਾਏ ਵੱਲੋਂ ਪੰੰਜਾਬ ਸਰਕਾਰ ਵੱਲੋਂ ਸ਼ਤਾਬਦੀ ਸਮਾਗਮਾਂ ਨੂੰ ਇਤਿਹਾਸਕ ਬਨਾਉਣ ਲਈ ਦਿੱਤੇ ਜਾ ਰਹੇ ਭਰਭੂਰ ਸਹਿਯੋਗ ਲਈ ਉੁਪ ਮੁੱਖ ਮੰਤਰੀ ਪੰਜਾਬ ਸਰਦਾਰ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਮੋਕੇ ਸਰਦਾਰ ਬਾਦਲ ਨੂੰ ਪਟਨਾ ਸਾਹਿਬ ਕਮੇਟੀ ਦੀ ਬੀਤੇ ਦਿਨੀ ਮੁੱਖ ਮੰਤਰੀ ਪੰਜਾਬ ਸਰਦਾਰ ਪਰਕਾਸ਼ ਸਿੰਘ ਬਾਦਲ ਨਾਲ ਹੋਈ ਮੀਟਿੰਗ ਸਬੰਧੀ ਵੀ ਜਾਣਕਾਰੀ ਦਿੱਤੀ ।
ਉਪ ਮੁੱਖ ਮੰਤਰੀ ਨੇ ਇਸ ਮੋਕੇ ਕਮੇਟੀ ਮੈਬਰਾਂ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਰਾਜ ਸਰਕਾਰ ਵੱਲੋਂ ਖਾਲਸਾ ਪੰਥ ਦੀ ਭਾਵਨਾ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਦੇ ਅਧਿਅਤਮਕ ਸੁਨੇਹੇ ਨੂੰ ਸਮਰਪਤ ਪ੍ਰੋਗਰਾਮ ਉਲੀਕੇ ਗਏ ਹਨ ।
ਸਰਦਾਰ ਬਾਦਲ ਨੇ ਦੱਸਿਆ ਕਿ ਗੁਰੁ ਸਾਹਿਬ ਦੇ ਜਨਮ ਸਥਾਨ ਤੇ ਸਮਾਪਤੀ ਸਮਾਰੋਹ ਤੋਂ ਪਹਿਲਾਂ ਪੰਜਾਬ ਰਾਜ ਦੇ ਵੱਖ ਵੱਖ ਸ਼ਹਿਰਾਂ ਵਿੱਚ ਪ੍ਰਭਾਵਸ਼ਾਲੀ ਸਮਾਗਮ ਕੀਤੇ ਜਾਣਗੇ ।
ਇਸ ਮੌਕੇ ਸਰਦਾਰ ਬਾਦਲ ਨੇ ਗੁਰਿੰਦਰਪਾਲ ਸਿੰਘ ਨੂੰ ਸ਼ਤਾਬਦੀ ਸਮਾਗਮਾਂ ਸਬੰਧੀ ਪ੍ਰਬਧ ਕਰਨ ਵਾਲੀ ਸ਼ਤਾਬਦੀ ਕਮੇਟੀ ਨੂੰ ਆ ਰਹੀਆ ਦਿੱਕਤਾਂ ਨੂੰ ਜਲਦ ਦੂਰ ਕਰਨ ਦਾ ਭਰੋਸਾ ਵੀ ਦਿੱਤਾ।

print
Share Button
Print Friendly, PDF & Email

Leave a Reply

Your email address will not be published. Required fields are marked *