ਪੈਨਸ਼ਨਾਂ ਲਗਾਉਣ ਲਈ ਸ਼੍ਰੀ ਚਮਕੌਰ ਸਾਹਿਬ ਸਬ ਡਵੀਜ਼ਨ ਵਿੱਚ ਲਗਾਏ ਕੈਂਪ ਕਾਮਯਾਬ ਰਹੇ: ਡੀ.ਸੀ.

ss1

ਪੈਨਸ਼ਨਾਂ ਲਗਾਉਣ ਲਈ ਸ਼੍ਰੀ ਚਮਕੌਰ ਸਾਹਿਬ ਸਬ ਡਵੀਜ਼ਨ ਵਿੱਚ ਲਗਾਏ ਕੈਂਪ ਕਾਮਯਾਬ ਰਹੇ: ਡੀ.ਸੀ.

ਰੂਪਨਗਰ, 20 ਸਤੰਬਰ -ਧਾਨ ਦੀ ਖਰੀਦ ਦੇ ਸੀਜ਼ਨ ਦੇ ਮੱਦੇਨਜ਼ਰ ਹੁਣ ਤੋਂ ਹੀ ਜ਼ਿਲ੍ਹੇ ਵਿਚਲੀਆਂ ਮੰਡੀਆਂ ਦੀ ਚੈਕਿੰਗ ਕਰਦੇ ਹੋਏ 25 ਸਤੰਬਰ ਤੱਕ ਰਿਪੋਰਟ ਭੇਜਣੀ ਯਕੀਨੀ ਬਣਾਈ ਜਾਵੇ।ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਗੁਰਨੀਤ ਤੇਜ਼ ਨੇ ਅੱਜ ਇੱਥੇ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ਵਿੱਚ ਸਮੂਹ ਐਸ.ਡੀ.ਐਮਜ਼ ਅਤੇ ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਨੂੰ ਇਹ ਪ੍ਰੇਰਣਾ ਮਹੀਨਾਵਾਰ ਮੀਟਿੰਗ ਦੌਰਾਨ ਕਰਦਿਆਂ ਕਿਹਾ ਕਿ ਇਹ ਵੀ ਚੈਂਕ ਕੀਤਾ ਜਾਵੇ ਕਿ ਮੰਡੀਆਂ ਵਿੱਚ ਪੀਣ ਵਾਲਾ ਪਾਣੀ , ਲਾਈਟਾਂ ਤੇ ਪਖਾਨੇ ਸਹੀ ਹਾਲਤ ਹਨ ਦੇ ਨਾਲ ਨਾਲ ਕੀ ਮੰਡੀਆਂ ਦੇ ਬਾਹਰ ਨਮੀ ਮਾਪਣ ਵਾਲੇ ਮੀਟਰ ਰੱਖਣ ਲਈ ਯੋਗ ਥਾਂ ਬਣਾਈ ਗਈ ਹੈ। ਉਨ੍ਹਾਂ ਕੱਚੀਆਂ ਮੰਡੀਆਂ ਨੂੰ ਵਿਸ਼ੇਸ਼ ਤੌਰ ਤੇ ਚੈਕ ਕਰਨ ਲਈ ਆਖਿਆ।ਉਨ੍ਹਾਂ ਇਹ ਵੀ ਕਿਹਾ ਕਿ ਸਰਪੰਚਾਂ ਅਤੇ ਹੋਰ ਮੋਹਤਬਰ ਵਿਅਕਤੀਆਂ ਰਾਹੀ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕੀਤਾ ਜਾਵੇ।ਉਨ੍ਹਾਂ ਸਰਕਾਰੀ ਅਦਾਰਿਆਂ ਦਾ ਨਿਰੀਖਣ ਕਰਨ ਲਈ ਵੀ ਆਖਿਆ ।ਉਨ੍ਹਾਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਦੇ ਕੰਮਾਂ ਵਿੱਚ ਤੇਜੀ ਲਿਆਉਣ ਲਈ ਆਖਿਆ।
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋੜਵੰਦ ਲੋਕਾਂ ਦੀਆਂ ਪੈਨਸ਼ਨਾਂ ਲਗਾਉਣ ਲਈ ਸ਼੍ਰੀ ਚਮਕੌਰ ਸਾਹਿਬ ਸਬ ਡਵੀਜ਼ਨ ਵਿੱਚ ਲਗਾਏ ਕੈਂਪ ਕਾਮਯਾਬ ਰਹੇ ਹਨ ਇਸਲਈ ਬਾਕੀ ਸਬ ਡਵੀਜ਼ਨਾਂ ਵਿੱਚ ਵੀ ਅਜਿਹੇ ਕੈਂਪ ਲਗਾਏ ਜਾਣ।ਮਾਲ ਵਿਭਾਗ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਉਨ੍ਹਾਂ ਖਾਨਗੀ ਤਕਸੀਮ , ਵੰਡ ਦੇ ਕੇਸਾਂ , ਨਿਸ਼ਾਨਦੇਹੀ ਅਤੇ ਨੰਬਰਦਾਰੀ ਦੇ ਕੇਸਾਂ ਨੂੰ ਨਿਪਟਾਉਣ ਵਿੱਚ ਤੇਜੀ ਲਿਆਉਣ ਲਈ ਆਖਿਆ ।
ਉਨ੍ਹਾਂ ਐਮਪੀ ਲੈਡ , ਬੰਧਨਮੁਕਤ , ਪੰਜਾਬ ਨਿਰਮਾਣ ਪ੍ਰੋਗਰਾਮ ਅਤੇ ਹੋਰ ਸਕੀਮਾਂ ਤਹਿਤ ਮਿਲੇ ਫੰਡਜ਼ ਦੇ ਸਬੰਧਤ ਅਧਿਕਾਰੀਆਂ ਨੂੰ ਵਰਤੋਂ ਸਰਟੀਫਿਕੇਟ ਭੇਜਣ ਲਈ ਆਖਿਆ ।
ਸੇਵਾ ਅਧਿਕਾਰ ਕਾਨੂੰਨ ਦੀ ਮੀਟਿੰਗ ਦੌਰਾਨ ਉਨ੍ਹਾਂ ਹਦਾਇਤ ਕੀਤੀ ਕਿ ਨਾਗਰਿਕਾਂ ਨੂੰ ਇਸ ਐਕਟ ਤਹਿਤ ਨਿਸ਼ਚਿਤ ਸਮੇਂ ਵਿੱਚ ਸੇਵਾਵਾਂ ਮੁਹੱਇਆ ਕਰਵਾਈਆਂ ਜਾਣ।
ਇਸ ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਸ਼੍ਰੀ ਗਗਨਦੀਪ ਸਿੰਘ ਵਿਰਕ ਵਧੀਕ ਡਿਪਟੀ ਕਮਿਸ਼ਨਰ(ਵਿਕਾਸ), ਸ਼੍ਰੀਮਤੀ ਹਰਜੋਤ ਕੌਰ ਐਸ.ਡੀ.ਐਮ.ਰੂਪਨਗਰ,ਮੈਡਮ ਰੂਹੀ ਦੁਗ ਐਸ.ਡੀ.ਐਮ.ਸ਼੍ਰੀ ਚਮਕੌਰ ਸਾਹਿਬ ,ਸ਼੍ਰੀ ਗੁਰਨੇਤਰ ਸਿੰਘ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ,ਸ਼੍ਰੀ ਗੁਰਜਿੰਦਰ ਸਿੰਘ ਬੈਨੀਪਾਲ ਜ਼ਿਲ੍ਹਾ ਮਾਲ ਅਫਸਰ, ਸ਼੍ਰੀ ਰਾਜਪਾਲ ਸਿੰਘ ਤਾਹਿਸੀਲਦਾਰ ਰੂਪਨਗਰ, ਸ਼੍ਰੀ ਗੁਰਜਿੰਦਰ ਸਿੰਘ ਤਹਿਸੀਲਦਾਰ ਸ਼੍ਰੀ ਚਮਕੌਰ ਸਾਹਿਬ , ਸ਼੍ਰੀ ਡੀ.ਪੀ. ਪਾਂਡੇ ਤਹਿਸੀਲਦਾਰ ਨੰਗਲ, ਸ਼੍ਰੀ ਹਰਗੋਬਿੰਦ ਸਿੰਘ ਬਾਜਵਾ ਨਾਇਬ ਤਹਿਸੀਲਦਾਰ ਰੂਪਨਗਰ, ਸ਼੍ਰੀ ਜਤਿੰਦਰ ਸਿੰਘ ਰਾਣੀਕੇ ਨਾਇਬ ਤਹਿਸੀਲਦਾਰ ਸ਼੍ਰੀ ਚਮਕੌਰ ਸਾਹਿਬ , ਡਾ: ਰੀਤਾ ਸਹਾਇਕ ਸਿਵਲ ਸਰਜਨ,ਸ਼੍ਰੀ ਦਵਿੰਦਰ ਕੁਮਾਰ, ਸ਼੍ਰੀਮਤੀ ਰਾਜਵਿੰਦਰ ਕੌਰ,ਸ਼੍ਰੀਮਤੀ ਹਰਿੰਦਰ ਕੌਰ(ਸਾਰੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ),ਸ਼੍ਰੀ ਇੰਦਰਜੀਤ ਸਿੰਘ ,ਸ਼੍ਰੀ ਵਿਸ਼ਾਲ ਗੁਪਤਾ , ਸ਼੍ਰੀ ਹਰਿੰਦਰ ਸਿੰਘ (ਸਾਰੇ ਕਾਰਜਕਾਰੀ ਇੰਜੀਨੀਅਰ) ਅਤੇ ਹੋਰ ਅਧਿਕਾਰੀ ਹਾਜਰ ਸਨ।

print
Share Button
Print Friendly, PDF & Email