ਸਾਬਕਾ ਸੈਨਿਕਾਂ ਅਤੇ ਉਨਾਂ ਦੀਆਂ ਵਿਧਵਾਵਾਂ ਅਤੇ ਆਸ਼ਰਿਤਾਂ ਲਈ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮੈਡੀਕਲ ਕੈਂਪ 26 ਨੂੰ

ss1

ਸਾਬਕਾ ਸੈਨਿਕਾਂ ਅਤੇ ਉਨਾਂ ਦੀਆਂ ਵਿਧਵਾਵਾਂ ਅਤੇ ਆਸ਼ਰਿਤਾਂ ਲਈ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮੈਡੀਕਲ ਕੈਂਪ 26 ਨੂੰ

ਰੂਪਨਗਰ/ਸ਼੍ਰੀ ਆਨੰਦਪੁਰ ਸਾਹਿਬ, 21 ਸਤੰਬਰ (ਨਿਰਪੱਖ ਆਵਾਜ਼ ਬਿਊਰੋ): ਸਾਬਕਾ ਸੈਨਿਕਾਂ/ਵਿਧਵਾਵਾਂ ਅਤੇ ਉਹਨਾਂ ਦੇ ਆਸ਼ਰਿਤਾਂ ਦੀ ਸਹੂਲਤ ਲਈ ਮਿਤੀ 26 ਸਤੰਬਰ ਦਿਨ ਮੰਗਲਵਾਰ ਨੂੰ ਸਵੇਰੇ 10.00 ਵਜੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਰੂਪਨਗਰ ਵੱਲੋਂ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਰੂਪਨਗਰ ਨੇ ਦਸਿਆ ਕਿ ਇਸ ਮੈਡੀਕਲ ਕੈਂਪ ਵਿੱਚ ਸੋਹਾਣਾ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ , ਚਮੜੀ ਰੋਗਾਂ , ਹਾਰਟ (ਦਿਲ) ਅਤੇ ਗੋਡਿਆਂ ਦੀਆਂ ਬੀਮਾਰੀਆਂ ਦਾ ਫਰੀ ਮੈਡੀਕਲ ਚੈਕ-ਅੱਪ ਅਤੇ ਟੈਸਟ ਕੀਤੇ ਜਾਣਗੇ। ਇਸ ਤੋਂ ਇਲਾਵਾ ਮੁਫਤ ਦਵਾਈਆਂ ਵੰਡੀਆਂ ਜਾਣਗੀਆਂ।ਉਨਾਂ ਸਾਬਕਾ ਸੈਨਿਕਾਂ/ਵਿਧਵਾਵਾਂ ਅਤੇ ਉਹਨਾਂ ਦੇ ਆਸ਼ਰਿਤਾਂ ਨੂੰ ਇਸ ਕੈਂਪ ਦਾ ਲਾਭ ਉਠਾਉਣ ਦੀ ਅਪੀਲ ਵੀ ਕੀਤੀ ।

print
Share Button
Print Friendly, PDF & Email

Leave a Reply

Your email address will not be published. Required fields are marked *