ਕੈਪਟਨ ਅਮਰਿੰਦਰ ਵੱਲੋਂ ਲੋਕਾਂ ਨੂੰ ਦਸਹਿਰੇ ਅਤੇ ਦੁਰਗਾ ਪੂਜਾ ਦੀ ਵਧਾਈ

ss1

ਕੈਪਟਨ ਅਮਰਿੰਦਰ ਵੱਲੋਂ ਲੋਕਾਂ ਨੂੰ ਦਸਹਿਰੇ ਅਤੇ ਦੁਰਗਾ ਪੂਜਾ ਦੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਸਹਿਰੇ ਤੇ ਦੁਰਗਾ ਪੂਜਾ ਦੇ ਪਵਿੱਤਰ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਨੂੰ ਇਹ ਤਿਉਹਾਰ ਆਪਸੀ ਮਿਲਵਰਤਣ ਅਤੇ ਭਾਈਚਾਰੇ ਦੀ ਭਾਵਨਾ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ।
ਦੁਨੀਆ ਭਰ ਦੇ ਭਾਰਤੀਆਂ ਨੂੰ ਦਿੱਤੇ ਗਏ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿਉਹਾਰ ਸ਼ਾਂਤੀ ਅਤੇ ਸਦਭਾਵਨਾ ਦਾ ਸੁਨੇਹਾ ਦਿੰਦੇ ਹਨ। ਦਸਹਿਰਾ ਅਤੇ ਦੁਰਗਾ ਪੂਜਾ ਨੂੰ ਮਨਾਉਣ ਦੀਆਂ ਸਦੀਆਂ ਪੁਰਾਣੀਆਂ ਰਿਵਾਇਤਾਂ ਹਨ ਜੋ ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਹਨ। ਇਹ ਤਿਉਹਾਰ ਸਾਨੂੰ ਇਕਸੁਰਤਾ ਅਤੇ ਖੁਸ਼ਹਾਲੀ ਵਾਲਾ ਸਮਾਜ ਸਿਰਜਣ ਵਿੱਚ ਆਦਰਸ਼ਮਈ ਅਤੇ ਨੇਕੀ ਵਾਲਾ ਜੀਵਨ ਬਤੀਤ ਕਰਨ ਦਾ ਮਾਰਗ ਦਿਖਾਉਂਦੇ ਹਨ।
ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਤਿਉਹਾਰ ਧਰਮ, ਜਾਤ, ਰੰਗ ਅਤੇ ਨਸਲ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਧਾਰਮਿਕ ਰੀਤਾਂ ਅਨੁਸਾਰ ਮਿਲ-ਜੁਲ ਕੇ ਮਨਾਉਣ ਦੀ ਅਪੀਲ ਕੀਤੀ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *