ਲੰਗਾਹ ਵੱਲੋਂ ਪਾਰਟੀ ਦੇ ਸਾਰੇ ਅਹੁਦਿਆਂ ਤੇ ਸ਼ੋਮਣੀ ਕਮੇਟੀ ਦੀ ਮੈਂਬਰੀ ਤੋਂ ਅਸਤੀਫਾ

ss1

ਲੰਗਾਹ ਵੱਲੋਂ ਪਾਰਟੀ ਦੇ ਸਾਰੇ ਅਹੁਦਿਆਂ ਤੇ ਸ਼ੋਮਣੀ ਕਮੇਟੀ ਦੀ ਮੈਂਬਰੀ ਤੋਂ ਅਸਤੀਫਾ

ਸ਼ੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਸ਼ੋਮਣੀ ਕਮੇਟੀ ਦੀ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਹੈ ।  ਲੰਗਾਹ ਨੇ ਆਪਣੇ ਖਿਲਾਫ ਦਰਜ ਕੇਸ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦੇ ਹੋਏ ਕਿਹਾ ਹੈ ਕਿ ਉਹਨਾਂ ਨੂੰ ਦੇਸ਼ ਦੀ ਨਿਆਂਇਕ ਪ੍ਰਕਿਰਿਆ ਤੇ ਪੂਰਾ ਭਰੋਸਾ ਹੈ ਤੇ ਉਹ ਨਿਰਦੋਸ਼ ਸਾਬਤ ਹੋ ਕੇ ਹੀ ਨਿਕਲਣਗੇ । ਸ਼ੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਵੀ ਲੰਗਾਹ ਦੇ ਅਸਤੀਫੇ ਨੂੰ ਮੰਜੂਰ ਕਰ ਲਿਆ ਗਿਆ ਹੈ ।

ਸੱੁਚਾ ਸਿੰਘ ਲੰਗਾਹ ਵੱਲੋਂ ਪ੍ਰੈਸ ਬਿਆਨ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਉਹਨਾਂ ਆਪਣੇ ਉੱਪਰ ਦਰਜ ਹੋਏ ਪਰਚੇ ਨੂੰ ਸਿਆਸਤ ਤੋਂ ਪ੍ਰੇਰਿਤ ਦਸਦੇ ਹੋਏ ਸੂਬੇ ਦੀ ਕਾਂਗਰਸ ਸਰਕਾਰ ਸਾਜਿਸ਼ ਕਰਾਰ ਦਿੱਤਾ ਹੈ । ਲੰਗਾਹ ਦਾ ਕਹਿਣਾ ਹੈ ਕਿ ਜਦੋਂ ਤੋਂ ਸੂਬੇ ਵਿੱਚ ਕਾਂਗਰਸ ਸਰਕਾਰ ਬਣੀ ਹੈ ਉਦੋਂ ਤੋਂ ਹੀ ਉਹਨਾਂ ਦੇ ਵਰਕਰਾਂ ਤੇ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਨੇ ਜਿਸ ਬਾਬਤ ਉਹ ਪਿਛਲੇ ਦਿਨੀਂ ਪੰਜਾਬ ਦੇ ਡੀਜੀਪੀ ਨੂੰ ਵੀ ਮਿਲੇ ਸਨ ਤੇ ਹੁਣ ਗੁਰਦਾਸਪੁਰ ਲੋਕ ਸਭਾ ਦੀ ਜਿਮਨੀ ਚੋਣ ਦੇ ਮੱਦੇਨਜ਼ਰ ਕਾਂਗਰਸ ਵੱਲੋਂ ਬੌਖਲਾਹਟ ਵਿੱਚ ਉਹਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ । ਲੰਗਾਹ ਨੇ ਕਿਹਾ ਕਿ ਉਹ ਨੈਤਿਕਤਾ ਦੇ ਅਧਾਰ ਤੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੇ ਸ਼ੋਮਣੀ ਕਮੇਟੀ ਦੀ ਮੈਂਬਰੀ ਤੋਂ ਤੁਰੰਤ ਪ੍ਰਭਾਵ ਨਾਲ ਅਸਤੀਫਾ ਦੇ ਰਹੇ ਹਨ ਅਤੇ ਨਿਆਂਇਕ ਪ੍ਰਕਿਰਿਆ ਤੇ ਉਹਨਾਂ ਨੂੰ ਪੂਰਾ ਭਰੋਸਾ ਹੈ ।

print
Share Button
Print Friendly, PDF & Email