ਸਰਕਾਰੀ ਸਕੂਲਾਂ ਦਾ ਸਮਾਂ ਪਹਿਲੀ ਅਕਤੂਬਰ ਤੋਂ ਤਬਦੀਲ

ss1

ਸਰਕਾਰੀ ਸਕੂਲਾਂ ਦਾ ਸਮਾਂ ਪਹਿਲੀ ਅਕਤੂਬਰ ਤੋਂ ਤਬਦੀਲ

ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਦੀਆਂ ਦੇ ਮੌਸਮ ਨੂੰ ਦੇਖਦਿਆਂ ਪਹਿਲੀ ਅਕਤੂਬਰ 2017 ਤੋਂ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸ੍ਰੀ ਪਰਮਜੀਤ ਸਿੰਘ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।
ਡੀ.ਪੀ.ਆਈ ਨੇ ਦੱਸਿਆ ਕਿ ਸੂਬੇ ਦੇ ਸਮੂਹ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕੀਤਾ ਗਿਆ ਹੈ ਜਦੋਂ ਕਿ ਸਮੂਹ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3.20 ਵਜੇ ਤੱਕ ਕੀਤਾ ਗਿਆ ਹੈ। ਤਬਦੀਲ ਕੀਤਾ ਸਮਾਂ ਪਹਿਲੀ ਅਕਤੂਬਰ 2017 ਤੋਂ ਲਾਗੂ ਹੋਵੇਗਾ। ਇਸ ਸਬੰਧੀ ਸੂਬੇ ਦੇ ਸਮੂਹ ਮੰਡਲ ਸਿੱਖਿਆ ਅਧਿਕਾਰੀਆਂ, ਜ਼ਿਲਾ ਸਿੱਖਿਆ ਅਧਿਕਾਰੀਆਂ (ਸੈਕੰਡਰੀ ਤੇ ਐਲੀਮੈਂਟਰੀ ਸਿੱਖਿਆ) ਅਤੇ ਸਕੂਲ ਮੁਖੀਆਂ ਨੂੰ ਹੁਕਮਾਂ ਦੀ ਕਾਪੀ ਭੇਜ ਦਿੱਤੀ ਗਈ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *