ਪੁਲਿਸ ਨੇ 1 ਗ੍ਰਾਮ ਹੈਰੋਇਨ ਸਣੇ ਇਕ ਵਿਅਕਤੀ ਕੀਤਾ ਕਾਬੂ

ss1

ਪੁਲਿਸ ਨੇ 1 ਗ੍ਰਾਮ ਹੈਰੋਇਨ ਸਣੇ ਇਕ ਵਿਅਕਤੀ ਕੀਤਾ ਕਾਬੂ

ਭਿੱਖੀਵਿੰਡ 30 ਸਤੰਬਰ (ਹਰਜਿੰਦਰ ਸਿੰਘ ਗੋਲ੍ਹਣ)-ਐਸ.ਐਸ.ਪੀ ਤਰਨ ਤਾਰਨ ਦਰਸ਼ਨ ਸਿੰਘ ਮਾਨ ਤੇ ਡੀ.ਐਸ.ਪੀ ਭਿੱਖੀਵਿੰਡ ਸੁਲੱਖਣ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ ਹੇਠ ਪੁਲਿਸ ਥਾਣਾ ਭਿੱਖੀਵਿੰਡ ਵੱਲੋਂ ਦੌਰਾਨ-ਏ ਗਸ਼ਤ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਕੇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ੳ ਭਿੱਖੀਵਿੰਡ ਬਲਵਿੰਦਰ ਸਿੰਘ ਨੇ ਦੱਸਿਆ ਕਿ ਐਸ.ਆਈ ਲਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਬਲ੍ਹੇਰ ਰੋਡ ਨੂੰ ਜਾ ਰਹੇ ਸਨ ਤਾਂ ਅੱਗਿਉ ਇਕ ਵਿਅਕਤੀ ਆਉਦਾ ਦਿਖਾਈ ਦਿੱਤਾ ਤਾਂ ਪੁਲਿਸ ਪਾਰਟੀ ਵੱਲੋਂ ਸ਼ੱਕ ਦੀ ਬਿਨਾ ‘ਤੇ ਉਸ ਵਿਅਕਤੀ ਨੂੰ ਰੋਕ ਤਲਾਸ਼ੀ ਲਈ ਤਾਂ ਉਸ ਪਾਸੋਂ 1 ਗ੍ਰਾਮ ਹੈਰੋਇਨ ਬਾਰਮਦ ਹੋਈ ਤੇ ਪੁੱਛਗਿੱਛ ਕਰਨ ‘ਤੇ ਉਸ ਨੇ ਪਹਿਚਾਣ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਕੁਲਦੀਪ ਸਿੰਘ ਵਾਸੀ ਭਿੱਖੀਵਿੰਡ ਵਜੋਂ ਦੱਸੀ, ਜਿਸ ਦੇ ਖਿਲਾਫ ਪੁਲਿਸ ਥਾਣਾ ਭਿੱਖੀਵਿੰਡ ਵਿਖੁ ਮੁਕੱਦਮਾ ਨੰਬਰ 228 ਧਾਰਾ 21-61-85 ਅਧੀਨ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਦਿੱਤੀ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *