ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ ਵਿਚੈਂਸਾ ਵਿਖੇ ਵਿਸ਼ਾਲ ਨਗਰ ਕੀਰਤਨ 14 ਅਕਤੂਬਰ ਨੂੰ

ss1

ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ ਵਿਚੈਂਸਾ ਵਿਖੇ ਵਿਸ਼ਾਲ ਨਗਰ ਕੀਰਤਨ 14 ਅਕਤੂਬਰ ਨੂੰ

ਮਿਲਾਨ 02 ਅਕਤੂਬਰ 2017 (ਬਲਵਿੰਦਰ ਸਿੰਘ ਢਿੱਲੋ):- ਇਟਲੀ ਦੇ ਜਿਲ੍ਹਾਂ ਵਿਚੈਂਸਾ ਦੇ ਸ਼ਹਿਰ ਕਿਆਂਪੋ ਦੇ ਪ੍ਰਸਿੱਧ ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਨਿਵਾਸ ਦੀ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆ ਸਤਿਕਾਰ ਯੋਗ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਕਿਆਂਪੋ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ 14 ਅਕਤੂਬਰ ਦਿਨ ਸ਼ਨੀਵਾਰ ਨੂੰ ਸਜਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਅਵਤਾਰ ਸਿੰਘ ਮਿਆਣੀ, ਵਾਇਸ ਪ੍ਰਧਾਨ ਭਾਈ ਪ੍ਰੇਮ ਸਿੰਘ, ਸੈਕਟਰੀ ਭਾਈ ਬਲਜੀਤ ਸਿੰਘ, ਵਾਇਸ ਸੈਕਟਰੀ ਭਾਈ ਰਵਿੰਦਰ ਸਿੰਘ, ਖਜਾਨਚੀ ਭਾਈ ਮਨਜੀਤ ਸਿੰਘ, ਵਾਇਸ ਖਜਾਨਚੀ ਭਾਈ ਦਲਜੀਤ ਸਿੰਘ, ਭਾਈ ਸਤਬੀਰ ਸਿੰਘ, ਭਾਈ ਕਰਮਜੀਤ ਸਿੰਘ, ਭਾਈ ਬਲਬੀਰ ਸਿੰਘ, ਭਾਈ ਮਹਿੰਦਰ ਸਿੰਘ, ਭਾਈ ਪਰਮਜੀਤ ਸਿੰਘ ਲਵਲੀ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਤਾ ਗੱਦੀ ਨੂੰ ਸਮਰਪਿਤ ਸਜਾਏ ਜਾਣ ਵਾਲੇ ਇਸ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ 14 ਅਕਤੂਬਰ ਨੂੰ ਦੁਪਹਿਰ 12 ਵਜੇ ਖ਼ਾਲਸਈ ਪ੍ਰੰਪਰਾਵਾਂ ਦੇ ਅਨੁਸਾਰ ਹੋਵੇਗੀ। ਸਮਾਪਤੀ ਪਿਆਸੇ ਦੇ ਨੇੜੇ ਵਾਲੀ ਪਾਰਕ ਵਿੱਚ ਹੋਵੇਗੀ। ਨਗਰ ਕੀਰਤਨ ਦੌਰਾਨ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਇਤਿਹਾਸ ਨਾਲ਼ ਜੋੜਨਗੇ। ਇਸ ਮੌਕੇ ਪ੍ਰਮੁੱਖ ਗਤਕਾ ਅਕੈਡਮੀਆਂ ਦੇ ਸਿੰਘਾਂ ਦੁਆਰਾ ਗਤਕੇ ਦੇ ਜੌਹਰ ਦਿਖਾਏ ਜਾਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਰਾਮਦਾਸ ਨਿਵਾਸ ਕਿਆਂਪੋ ਵੱਲੋਂ ਇਟਲੀ ਦੇ ਸਮੂਹ ਗੁਰਦੁਆਰਾ ਸਾਹਿਬਾਨਾਂ ਦੀਆ ਪ੍ਰਬੰਧਕ ਕਮੇਟੀਆ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਂਦੀ ਹੈ ਇਸ ਦਿਨ ਹੋਰ ਨਗਰ ਕੀਰਤਨ ਨਾ ਰੱਖਿਆ ਜਾਵੇ ਅਤੇ ਇਸ ਨਗਰ ਕੀਰਤਨ ਵਿੱਚ ਇਟਲੀ ਦੀਆ ਸਮੂਹ ਸੰਗਤਾਂ ਵੱਧ ਤੋ ਵੱਧ ਪਹੁੰਚ ਕੇ ਇਸ ਨਗਰ ਕੀਰਤਨ ਦੀ ਸ਼ੋਭਾ ਵਧਾਈ ਜਾਵੇ।

print
Share Button
Print Friendly, PDF & Email

Leave a Reply

Your email address will not be published. Required fields are marked *