ਪੰਜਾਬ ‘ਚ 1293428 ਟਨ ਝੋਨੇ ਦੀ ਖ਼ਰੀਦ

ss1

ਪੰਜਾਬ ‘ਚ 1293428 ਟਨ ਝੋਨੇ ਦੀ ਖ਼ਰੀਦ

ਪੰਜਾਬ ਰਾਜ ਵਿੱਚ ਅੱਜ ਸਰਕਾਰੀ ਏਜੰਸੀਆਂ ਅਤੇ ਮਿੱਲ ਮਾਲਕਾਂ ਵਲੋਂ ਸ਼ਾਮ ਤੱਕ 1293428 ਟਨ ਤੋਂ ਵੱਧ ਝੋਨੇ ਦੀ ਖਰੀਦ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇਬੁਲਾਰੇ ਨੇ ਦੱਸਿਆ ਕਿ 8 ਅਕਤੂਬਰ ਸ਼ਾਮ ਤੱਕ ਹੋਈ ਕੁੱਲ 1293428 ਟਨ ਝੋਨੇ ਦੀ ਖਰੀਦ ਵਿੱਚੋਂ ਸਰਕਾਰੀ ਏਜੰਸੀਆਂ ਨੇ 1225077 ਟਨ ਝੋਨੇ (94.7 ਫੀਸਦੀ) ਜਦਕਿ ਮਿਲ ਮਾਲਕਾਂ ਨੇ 68351 ਟਨ (5.3 ਫੀਸਦੀ) ਝੋਨੇ ਦੀ ਖਰੀਦ ਕੀਤੀ ਗਈ।

ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਨੇ 375535 ਟਨ (29.0 ਫੀਸਦੀ), ਮਾਰਕਫੈੱਡ 287438 ਟਨ (22.2 ਫੀਸਦੀ), ਪਨਸਪ 253662 ਟਨ (19.6 ਫੀਸਦੀ) ਜਦਕਿ ਪੰਜਾਬ ਰਾਜ ਗੁਦਾਮ ਨਿਗਮ 149195 ਟਨ (11.5 ਫੀਸਦੀ), ਪੰਜਾਬ ਐਗਰੋ ਇੰਡਸਟਰੀ ਨਿਗਮ ਨੇ 138519 ਟਨ (7ਫੀਸਦੀ) ਝੋਨੇ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਖਰੀਦ ਏਜੰਸੀ ਭਾਰਤੀ ਖੁਰਾਕ ਨਿਗਮ ਵੱਲੋਂ ਹੁਣ ਤੱਕ 20728 ਟਨ (1.6 ਫੀਸਦੀ ) ਝੋਨੇ ਦੀ ਖਰੀਦ ਕੀਤੀ ਗਈ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *