ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਵਿਖੇ ਗੁਰੂ ਲਾਧੋ ਰੇ ਦਿਹਾੜੇ ਨੂੰ ਸਮਰਪਿਤ 3 ਰੋਜਾ ਮਹਾਨ ਸਮਾਗਮ

ss1

ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਵਿਖੇ ਗੁਰੂ ਲਾਧੋ ਰੇ ਦਿਹਾੜੇ ਨੂੰ ਸਮਰਪਿਤ 3 ਰੋਜਾ ਮਹਾਨ ਸਮਾਗਮ

ਮਿਲਾਨ 10 ਅਕਤੂਬਰ 2017 (ਬਲਵਿੰਦਰ ਸਿੰਘ ਢਿੱਲੋ): ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਬਰੇਸ਼ੀਆ ਇਟਲੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਰੇਸ਼ੀਆ ਇਲਾਕੇ ਦੀਆ ਸਮੂਹ ਸੰਗਤਾ ਦੇ ਸਹਿਯੋਗ ਸਦਕਾ ਅਤੇ ਨੋਜਵਾਨ ਸੇਵਾਦਾਰਾਂ ਵਲੋ ਗੁਰੂ ਲਾਧੋ ਰੇ ਦਿਹਾੜੇ ਨੂੰ ਸਮਰਪਿਤ 3 ਰੋਜਾ ਮਹਾਨ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਦੋਰਾਨ 13 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਜਾਣਗੇ। ਜਿਨ੍ਹਾਂ ਦੇ ਭੋਗ 15 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਪਾਏ ਜਾਣਗੇ, ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਜਿਨ੍ਹਾਂ ਵਿੱਚ ਪੰਜਾਬ ਦੀ ਧਰਤੀ ਤੋ ਭਾਈ ਬਲਵਿੰਦਰ ਸਿੰਘ ਟਾਹਲੀ ਵਾਲਿਆ ਦਾ ਕੀਰਤਨੀ ਜੱਥਾ ਵਿਸ਼ੇਸ਼ ਤੋਰ ਤੇ ਪਹੁੰਚ ਰਿਹਾ ਹੈ। ਜੋ 13 ਅਤੇ 14 ਅਕਤੂਬਰ ਰਹਿਰਾਸ ਉਪਰੰਤ ਅਤੇ 15 ਅਕਤੂਬਰ ਦਿਨ ਐਤਵਾਰ ਨੂੰ ਸਵੇਰ ਦੇ ਦੀਵਾਨਾ ਵਿੱਚ ਹਾਜਰੀ ਲਗਵਾਉਣਗੇ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਸਤਪਾਲ ਸਿੰਘ, ਭਾਈ ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਨੋਜਵਾਨ ਸਭਾ ਬੋਰਗੋ ਦੇ ਮੈਂਬਰਾਂ ਵਲੋ ਇਟਲੀ ਅਤੇ ਯੂਰੋਪ ਦੀਆ ਸੰਗਤਾਂ ਨੂੰ ਗੁਰੂ ਲਾਧੋ ਰੇ ਦਿਹਾੜੇ ਨੂੰ ਸਮਰਪਿਤ 3 ਰੋਜਾ ਮਹਾਨ ਸਮਾਗਮ ਵਿੱਚ ਹੁਮ-ਹੁਮਾ ਕੇ ਗੁਰਦੁਆਰਾ ਸਾਹਿਬ ਪਹੁਚੰਣ ਦੀ ਪੁਰਜੋਰ ਅਪੀਲ ਕੀਤੀ ਗਈ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *