ਪੰਜਾਬ ਦੇ 800 ਪ੍ਰਾਇਮਰੀ ਸਕੂਲਾਂ ਦਾ ਰਲੇਵਾਂ 30 ਨਵੰਬਰ ਤੱਕ ਮੁਲਤਵੀ

ss1

ਪੰਜਾਬ ਦੇ 800 ਪ੍ਰਾਇਮਰੀ ਸਕੂਲਾਂ ਦਾ ਰਲੇਵਾਂ 30 ਨਵੰਬਰ ਤੱਕ ਮੁਲਤਵੀ

ਸਿੱਖਿਆ ਵਿਭਾਗ ਵਲੋਂ ਪੰਜਾਬ ਦੇ ਕੁਝ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਲਿਆ ਸੀ। ਪਰ ਹੁਣ ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਸਕੂਲਾਂ ਦੇ ਰਲੇਵੇਂ ਦਾ ਫੈਸਲਾ 30 ਨਵੰਬਰ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ । ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਆਈ.ਏ.ਐਸ ਅਧਿਕਾਰੀ ਕ੍ਰਿਸ਼ਨਾ ਕੁਮਾਰ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸਰਕਾਰ ਇਹ ਫੈਸਲਾ ਸਿਰਫ ਇੱਕ ਕਿਲੋਮੀਟਰ ਦੇ ਏਰੀਏ ਵਿੱਚ ਪੈਂਦੇ ਸਕੂਲਾਂ ‘ਚ ਲਾਗੂ ਕਰਨ ਜਾ ਰਹੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਕ੍ਰਿਸ਼ਨ ਕੁਮਾਰ ਨੇ ਸਪੱਸ਼ਟ ਕੀਤਾ ਕਿ ਸਰਕਾਰ ਵੱਲੋਂ ਵੱਖ-ਵੱਖ ਜਿਲ੍ਹਿਆਂ ਦੇ 800 ਪ੍ਰਾਇਮਰੀ ਸਕੂਲਾਂ ਦੇ ਰਲੇਵੇਂ ਦਾ ਫੈਸਲਾ ਸਿਰਫ ਉਹਨਾਂ ਸਕੂਲਾਂ ਲਈ ਲਿਆ ਗਿਆ ਹੈ ਜੋ ਇੱਕ ਕਿਲੋਮੀਟਰ ਦੇ ਦਾਇਰੇ ‘ਚ ਆਂਉਦੇ ਹਨ ਤੇ ਜਿੱਥੇ 20 ਤੋਂ ਘੱਟ ਬੱਚੇ ਹਨ। ਉਹਨਾਂ ਭਰੋਸਾ ਦਿੱਤਾ ਕਿ ਕਿਸੇ ਵੀ ਬਚੇ ਨੂੰ ਇੱਕ ਕਿਲੋਮੀਟਰ ਤੋਂ ਵੱਧ ਦਾ ਸਫਰ ਕਰਕੇ ਸਕੂਲ ਨਹੀਂ ਜਾਣਾ ਪਵੇਗਾ। ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਸੂਬੇ ਵਿੱਚ ਬਹੁਤ ਸਾਰੇ ਸਕੂਲ ਅਜਿਹੇ ਹਨ ਜਿੱਥੇ ਬੱਚੇ 3 ਹਨ ਤੇ ਅਧਿਆਪਕ 2 । ਇਸ ਲਈ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਇੱਕ ਕਿਲੋਮੀਟਰ ਦੇ ਦਾਇਰੇ ‘ਚ ਪੈਂਦੇ ਅਜਿਹੇ ਸਕੂਲਾਂ ਨੂੰ ਇਕੱਠਾ ਕਰ ਦਿੱਤਾ ਜਾਵੇ। ਕ੍ਰਿਸ਼ਨ ਕੁਮਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਸ ਫੈਸਲੇ ਨਾਲ ਅਧਿਆਪਕਾਂ ਦੇ ਅਧਿਕਾਰਾਂ ਦੀ ਕਿਸੇ ਵੀ ਤਰਾਂ ਉਲੰਘਣਾ ਨਹੀਂ ਹੋਵੇਗੀ, ਉਹਨਾਂ ਦੇ ਤਬਾਦਲੇ ਉਹਨਾਂ ਦੀ ਸਹੂਲੀਅਤ ਮੁਤਾਬਿਕ ਹੀ ਪਾਰਦਰਸ਼ੀ ਤਰੀਕੇ ਨਾਲ ਕੀਤੇ ਜਾਣਗੇ । ਨਾਲ ਹੀ ਜੇਕਰ ਕਿਸੇ ਸਕੂਲ ਵਿੱਚ ਬੱਚਿਆਂ ਦੀ ਗਿਣਤੀ ਵੱਧ ਜਾਏਗੀ ਤਾਂ ਉਹਨਾਂ ਸਕੂਲਾਂ ਨੂੰ ਮੁੜ ਸ਼ੁਰੂ ਕਰ ਦਿੱਤਾ ਜਾਏਗਾ। ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨੀ ਪੰਜਾਬ ਦੇ 800 ਪ੍ਰਾਇਮਰੀ ਸਕੂਲਾਂ ਨੂੰ ਸਿੱਖਿਆ ਵਿਭਾਗ ਵਲੋਂ ਬੰਦ ਕਰਨ ਦੇ ਆਦੇਸ਼ ਦਿੱਤੇ ਸਨ। ਜੋ 800 ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨਾ ਸੀ ਉਨ੍ਹਾਂ ਦੇ ਵਿਚ ਉਹ ਸਕੂਲ ਆਉਂਦੇ ਸਨ ਜਿਨ੍ਹਾਂ ‘ਚ ਬੱਚਿਆਂ ਦੀ ਗਿਣਤੀ 20 ਤੱਕ ਹੈ। ਉਹ ਸਕੂਲ ਕਿਸੇ ਹੋਰ ਸਕੂਲਾਂ ‘ਚ ਮਰਜ਼ ਕਰਨ ਦੇ ਆਦੇਸ਼ ਦਿੱਤੇ ਸਨ। ਤਕਰੀਬਨ ਪੰਜਾਬ ਦੇ ਸਾਰੇ ਜਿਲ੍ਹਿਆਂ ‘ਚ ਸਕੂਲ ਬੰਦ ਹੋਣੇ ਸਨ। ਪਰ ਹੁਣ ਇਹ ਫੈਸਲਾ ਮੁਲਤਵੀ ਕਰ ਦਿੱਤਾ ਹੈ। ਪ੍ਰਾਇਮਰੀ ਸਕੂਲਾਂ ਦਾ ਇਹ ਰਲੇਵਾਂ 30 ਨਵੰਬਰ ਤੱਕ ਮੁਲਤਵੀ ਕਰ ਦਿੱਤਾ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *