ਸਿੱਖ ਧਰਮ ਵਿਚ ਕੀਤੀ ਜਾਣ ਵਾਲੀ ਦਖ਼ਲਅੰਦਾਜੀ ਬਰਦਾਸ਼ਤ ਨਹੀਂ : ਸਿੰਘ ਸਾਹਿਬ

ss1

ਸਿੱਖ ਧਰਮ ਵਿਚ ਕੀਤੀ ਜਾਣ ਵਾਲੀ ਦਖ਼ਲਅੰਦਾਜੀ ਬਰਦਾਸ਼ਤ ਨਹੀਂ : ਸਿੰਘ ਸਾਹਿਬ

ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਬੋਲਦਿਆਂ ਕਿਹਾ ਕਿ ਸਿੱਖ ਗੁਰੂ-ਸਾਹਿਬਾਨ ਸਭ ਦੇ ਸਾਂਝੇ ਹਨ ਅਤੇ ਗੁਰੂ-ਸਾਹਿਬਾਨ ਵੱਲੋਂ ਸਾਰੀ ਲੋਕਾਈ ਨੂੰ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ ਗਿਆ ਹੈ। ਸਾਡੇ ਇਤਿਹਾਸ ਨੂੰ ਕਿਸੇ ਹੋਰ ਧਰਮ ਵਿਚ ਰਲਗੱਡ ਕਰਨ ਦੀ ਇਜ਼ਾਜਤ ਕਿਸੇ ਨੂੰ ਵੀ ਕਦਾਚਿਤ ਨਹੀਂ ਦਿੱਤੀ ਜਾ ਸਕਦੀ ਅਤੇ ਨਾ ਹੀ ਇਹ ਬਰਦਾਸ਼ਤ ਕੀਤਾ ਜਾ ਸਕਦਾ ਹੈ। ਕਿਉਂਕਿ ਸਿੱਖ ਇੱਕ ਵੱਖਰੀ ਕੌਮ ਹੈ, ਸਾਡੀ ਵੱਖਰੀ ਪਹਿਚਾਨ ਹੈ, ਸਾਡਾ ਆਪਣਾ ਵਿਲੱਖਣ ਇਤਿਹਾਸ ਹੈ। ਸਿੱਖ ਧਰਮ ਕਿਸੇ ਵੀ ਦੂਸਰੇ ਧਰਮ ਦੇ ਧਾਰਮਿਕ ਵਿਸ਼ਵਾਸਾਂ, ਮਰਿਯਾਦਾਵਾਂ ਅਤੇ ਇਤਿਹਾਸ ਵਿਚ ਕਦੇ ਵੀ ਦਖ਼ਲਅੰਦਾਜੀ ਨਹੀਂ ਕਰਦਾ ਹੈ ਅਤੇ ਨਾ ਹੀ ਸਿੱਖ ਧਰਮ ਵਿਚ ਕੀਤੀ ਜਾਣ ਵਾਲੀ ਦਖ਼ਲਅੰਦਾਜੀ ਬਰਦਾਸ਼ਤ ਕਰਦਾ ਹੈ। ਪਿਛਲੇ ਦਿਨੀ ਇੱਕ ਪ੍ਰਿੰਟ ਮੀਡੀਆ ਵਿਚ ਰਾਸ਼ਟਰੀ ਸਿੱਖ ਸੰਗਤ ਪ੍ਰਤੀ ਹੋਏ ਸੰਦੇਸ਼ ਸਬੰਧੀ ਜੋ ਬਿਆਨ ਛਾਪਿਆ ਗਿਆ ਸੀ, ਉਸਦਾ ਖੰਡਨ ਕਰਦੇ ਹੋਏ ਸਿੰਘ ਸਾਹਿਬ ਜੀ ਨੇ ਕਿਹਾ ਕਿ ਜੋ ਸੰਦੇਸ਼ 2004 ਵਿਚ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਕੀਤਾ ਗਿਆ ਸੀ। ਉਸ ਵਿਚ ਵਰਤੀ ਗਈ ਸ਼ਬਦਾਵਲੀ ਵਿਚ ਸਪੱਸ਼ਟ ਹੁੰਦਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼ੱਕੀ ਕਿਰਦਾਰ ਵਾਲੀਆਂ ਜਥੇਬੰਦੀਆਂ ਅਤੇ ਵਿਅਕਤੀਗਤ ਆਦਿਕ ਨੂੰ ਕਿਸੇ ਪ੍ਰਕਾਰ ਦਾ ਕੋਈ ਸਹਿਯੋਗ ਨਹੀਂ ਦਿੱਤਾ ਜਾ ਸਕਦਾ। 2004 ਵਿਚ ਹੋਇਆ ਸੰਦੇਸ਼ ਬਿਲਕੁਲ ਜਿਉ ਦਾ ਤਿਉ ਹੈ। ਇਸ ਸਬੰਧੀ ਬਿਆਨ ਦਾਗਣ ਵਾਲੇ ਸੰਗਤ ਵਿਚ ਭਰਮ-ਭੁਲੇਖੇ ਪਾਉਣ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੋਏ ਆਦੇਸ਼/ਸੰਦੇਸ਼ ਸਬੰਧੀ ਚੰਗੀ ਤਰ੍ਹਾਂ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਕਰ ਲਿਆ ਕਰਨ। ਰਾਸ਼ਟਰੀ ਸਿੱਖ ਸੰੰਗਤ ਵੱਲੋਂ ਕਰਵਾਏ ਜਾ ਰਹੇ ਸੰਮੇਲਨ ਵਿਚ ਮੇਰੀ ਸ਼ਮੂਲੀਅਤ ਨੂੰ ਲੈ ਕੇ ਕੁਝ ਕੁ ਮੀਡੀਆ ਸੰਗਤਾਂ ਵਿਚ ਗੁੰਮਰਾਹਕੁੰਨ ਪ੍ਰਚਾਰ ਕਰ ਰਿਹਾ ਹੈ, ਜਿਸ ‘ਤੇ ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਮੈਂ ਅਜਿਹੇ ਕਿਸੇ ਸੰਮੇਲਨ ਵਿਚ ਸ਼ਮੂਲੀਅਤ ਨਹੀਂ ਕਰ ਰਿਹਾ ਅਤੇ ਨਾ ਹੀ ਮੇਰਾ ਕੋਈ ਅਜਿਹੇ ਸੰਮੇਲਨ ਨਾਲ ਵਾਸਤਾ ਹੈ। ਸੰਗਤਾਂ 2004 ਵਿਚ ਹੋਏ ਸੰਦੇਸ਼ ‘ਤੇ ਪਹਿਰਾ ਦੇਣ ਅਤੇ ਪੰਥ ਵਿਰੋਧੀ ਕੂੜ ਪ੍ਰਚਾਰ ਤੋਂ ਸੁਚੇਤ ਰਹਿਣ।

print
Share Button
Print Friendly, PDF & Email

Leave a Reply

Your email address will not be published. Required fields are marked *