ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਵਾਰ ਰੋਮ ਦੇ ਸਥਾਪਨਾ ਦਿਵਸ ਤੇ ਵਿਸ਼ੇਸ਼ ਸਮਾਗਮ 29 ਅਕਤੂਬਰ ਨੂੰ

ss1

ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਵਾਰ ਰੋਮ ਦੇ ਸਥਾਪਨਾ ਦਿਵਸ ਤੇ ਵਿਸ਼ੇਸ਼ ਸਮਾਗਮ 29 ਅਕਤੂਬਰ ਨੂੰ

ਮਿਲਾਨ (ਬਲਵਿੰਦਰ ਸਿੰਘ ਢਿੱਲੋ): ਇਟਲੀ ਦੀ ਰਾਜਧਾਨੀ ਰੋਮ ਦੇ ਪ੍ਰਸਿੱਧ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਵਾਰ ਰੋਮ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾ ਦੇ ਸਹਿਯੋਗ ਨਾਲ 29 ਅਕਤੂਬਰ ਦਿਨ ਐਤਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਵਾਰ ਰੋਮ ਦਾ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਜਿਸ ਦੋਰਾਨ 27 ਅਕਤੂਬਰ ਦਿਨ ਸ਼ੁਕੱਰਵਾਰ ਸਵੇਰੇ 11 ਵਜੇ ਸ੍ਰੀ ਅਖੰਡ ਪਾਠ ਅਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 29 ਅਕਤੂਬਰ ਦਿਨ ਐਤਵਾਰ ਸਵੇਰੇ 11 ਵਜੇ ਪਾਏ ਜਾਣਗੇ। ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਦੀਵਾਨਾਂ ਵਿੱਚ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਸਿੰਘ ਅਤੇ ਭਾਈ ਅਮਨਪ੍ਰੀਤ ਸਿੰਘ ਦਾ ਕੀਰਤਨ ਜਥਾ ਵਿਸ਼ੇਸ਼ ਤੌਰ ਤੇ ਹਾਜਰੀ ਭਰੇਗਾ, ਤੇ ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਨੂੰ ਰਸਭਿੰਨੇ ਕੀਰਤਨ ਦੁਆਰਾ ਨਿਹਾਲ ਕਰੇਗਾ। ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਵਾਰ ਰੋਮ ਦੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਦੀ ਹੈ ਕਿ ਗੁਰਦੁਆਰਾ ਸਾਹਿਬ ਪੁੱਜ ਆਪਣਾ ਜੀਵਨ ਸਫਲ ਕਰਨ ਜੀ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।

print
Share Button
Print Friendly, PDF & Email

Leave a Reply

Your email address will not be published. Required fields are marked *