ਬਿਜਲੀ ਦਰਾਂ ਦੇ ਵਾਧੇ ਖਿਲਾਫ ਡਟੀ ਆਮ ਆਦਮੀ ਪਾਰਟੀ

ss1

ਬਿਜਲੀ ਦਰਾਂ ਦੇ ਵਾਧੇ ਖਿਲਾਫ ਡਟੀ ਆਮ ਆਦਮੀ ਪਾਰਟੀ

ਆਮ ਆਦਮੀ ਪਾਰਟੀ ਨੇ ਸ਼ੁੱਕਰਵਾਰ ਨੂੰ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਲਿਮਟਿਡ ਦੇ ਪਟਿਆਲਾ ਦਫਤਰ ਬਾਹਰ ਧਰਨਾ ਦੇ ਕੇ ਪੰਜਾਬ ਸਰਕਾਰ ਵੱਲੋਂ ਬਿਜਲੀ ਦਰਾਂ ਵਿੱਚ ਕੀਤੇ 9.33% ਵਾਧੇ ਦਾ ਵਿਰੋਧੀ ਕੀਤਾ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਤੇ ਸਹਿ-ਪ੍ਰਧਾਨ ਅਮਨ ਅਰੋੜਾ ਸਮੇਤ ਪਾਰਟੀ ਦੇ ਵਿਧਾਇਕ ਤੇ ਆਗੂ ਇਸ ਦੌਰਾਨ ਮੌਜੂਦ ਰਹੇ।

ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ‘ਤੇ ਫੇਲ੍ਹ ਹੋਈ ਹੈ ਤੇ ਸਰਕਾਰ ਸਥਾਪਤੀ ਦੇ 6 ਮਹੀਨਿਆਂ ਬਾਅਦ ਹੀ ਲੋਕ ਕਾਂਗਰਸ ਤੋਂ ਦੁਖੀ ਹੋ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਲੀਡਰ ਤੇ ਸਰਕਾਰ ਵਿਚਲੇ ਮੰਤਰੀ ਖੁਦ ਹੀ ਭ੍ਰਿਸ਼ਟਾਚਾਰ ਵਿੱਚ ਲਿਪਤ ਹੋ ਗਏ ਹਨ। ਇਸ ਦਾ ਖਮਿਆਜ਼ਾ ਆਮ ਜਨਤਾ ਨੂੰ ਭੁਗਤਨਾ ਪੈ ਰਿਹਾ ਹੈ। ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਤੋਂ ਲੋਕ ਪੱਖੀ ਨੀਤੀਆਂ ਲਾਗੂ ਕਰਨਾ ਸਿੱਖਣ।

ਮਾਨ ਨੇ ਕਿਹਾ ਕਿ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੀ ਥਾਂ ਸਰਕਾਰ ਉਨ੍ਹਾਂ ‘ਤੇ ਵਾਧੂ ਭਾਰ ਕੇ ਆਪਣੀ ਮੰਤਰੀਆਂ ਅ ਨੇਤਾਵਾਂ ਨੂੰ ਲਾਭ ਪਹੁੰਚਾਉਣ ਦਾ ਯਤਨ ਕਰ ਰਹੀ ਹੈ। ਸਰਕਾਰ ਦੇ ਮੰਤਰੀ ਸੂਬੇ ਵਿੱਚ ਗੈਰ ਕਾਨੂੰਨੀ ਰੇਤ, ਬਜਰੀ, ਟਰਾਂਸਪੋਰਟ ਤੇ ਨਸ਼ੇ ਦੇ ਵਪਾਰ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਭੁਲਾ ਦਿੱਤੇ ਹਨ।

ਇਸ ਮੌਕੇ ਖਹਿਰਾ ਨੇ ਕਿਹਾ ਕਿ ਜਿਹੜੀ ਸਰਕਾਰ ਨੇ ਵੱਡੇ ਵੱਡੇ ਝੂਠੇ ਵਾਅਦੇ ਕਰਕੇ ਸੱਤਾ ਪ੍ਰਾਪਤ ਕੀਤੀ ਸੀ, ਹੁਣ ਵਾਅਦੇ ਪੂਰੇ ਨਾ ਕਰਨ ਦੀ ਸੂਰਤ ਵਿਚ ਆਪਣੇ ਹੀ ਲੋਕਾਂ ਉਤੇ ਅਤਿਆਚਾਰ ਕਰ ਰਹੀ ਹੈ। ਖਹਿਰਾ ਨੇ ਕਿਹਾ ਕਿ ਬਿਜਲੀ ਦੇ ਰੇਟਾਂ ਵਿਚ 7 ਤੋਂ 12 ਪ੍ਰਤੀਸ਼ਤ ਦਾ ਵਾਧਾ ਅਤਿ ਨਿੰਦਾਣ ਯੋਗ ਹੈ ਅਤੇ ਸਰਕਾਰ ਨੂੰ ਇਹ ਫੌਰੀ ਤੌਰ ਤੇ ਵਾਪਸ ਲੈਣਾ ਚਾਹੀਦਾ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *