ਬੇਟੀ ਬਚਾਓ ਬੇਟੀ ਪੜ੍ਹਾਓ ਤੇ ਗਲਤ ਪ੍ਰਚਾਰ ਤੋਂ ਸੁਚੇਤ ਰਹਿਣ ਲੋਕ

ss1

ਬੇਟੀ ਬਚਾਓ ਬੇਟੀ ਪੜ੍ਹਾਓ ਤੇ ਗਲਤ ਪ੍ਰਚਾਰ ਤੋਂ ਸੁਚੇਤ ਰਹਿਣ ਲੋਕ

ਸ੍ਰੀਮਤੀ ਨੀਲਿਮਾ (ਆਈ.ਏ.ਐਸ.) ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਾਣਕਾਰੀ ਹਿੱਤ ਦੱਸਿਆ ਹੈ ਕਿ ਜਿਲ੍ਹਾ ਪਠਾਨਕੋਟ ਵਿੱਚ ਕੁੱਝ ਰਾਰਤੀ ਅਨਸਰਾਂ ਵੱਲੋਂ ਬੇਟੀ ਬਚਾਓ, ਬੇਟੀ ਪੜਾਓ ਸਕੀਮ ਬਾਰੇ ਗਲਤ ਪ੍ਰਚਾਰ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਕਿ ਭਾਰਤ ਸਰਕਾਰ ਦੇ ਮਹਿਕਮਾਂ ਮਹਿਲਾਂ ਤੇ ਬਾਲ ਵਿਕਾਸ ਵਿਭਾਗ ਵੱਲੋਂ ੮-32 ਸਾਲ ਦੀਆਂ ਲੜਕੀਆਂ ਨੂੰ ਦੋ ਲੱਖ ਰੁਪਏ ਦਿੱਤੇ ਜਾਣੇ ਹਨ। ਜਿਸ ਦੇ ਫਾਰਮ ਛਪਵਾ ਕੇ ਬਾਜਾਰਾਂ ਵਿੱਚ ਵੇਚੇ ਜਾ ਰਹੇ ਹਨ ਅਤੇ ਇੰਨ੍ਹਾਂ ਫਾਰਮਾਂ ਨੂੰ ਭਰਨ ਅਤੇ ਵੇਚਣ ਦੇ ਪੈਸੇ ਵੀ ਲਏ ਜਾ ਰਹੇ ਹਨ। ਉਨ੍ਹਾਂ ਨੇ ਸਪੋਰਟ ਕੀਤਾ ਹੈ ਕਿ ਪੰਜਾਬ ਸਰਕਾਰ/ਭਾਰਤ ਸਰਕਾਰ/ ਮਹਿਲਾਂ ਤੇ ਬਾਲ ਵਿਕਾਸ ਵਿਭਾਗ ਵੱਲੋਂ ਅਜਿਹੀ ਕੋਈ ਵੀ ਸਕੀਮ ਲਾਗੂ ਨਹੀਂ ਕੀਤੀ ਗਈ ਹੈ।

print
Share Button
Print Friendly, PDF & Email