100 ਗ੍ਰਾਮ ਅਫੀਮ ਸਮੇਤ ਇਕ ਵਿਅਕਤੀ ਗ੍ਰਿਫਤਾਰ

ss1

100 ਗ੍ਰਾਮ ਅਫੀਮ ਸਮੇਤ ਇਕ ਵਿਅਕਤੀ ਗ੍ਰਿਫਤਾਰ

8ਜਲੰਧਰ: ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਤਸਕਰ ਨੂੰ 100 ਗ੍ਰਾਮ ਅਫੀਮ ਸਮੇਤ ਗਿ੍ਰਫਤਾਰ ਕੀਤਾ ਹੈ। ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਬਲਜਿੰਦਰਜੀਤ ਸਿੰਘ ਪੁੱਤਰ ਰਤਨ ਲਾਲ ਨਿਵਾਸੀ ਭਾਰਗੋ ਕੈਂਪ ਦੇ ਰੂਪ ਵਿਚ ਹੋਈ ਹੈ। ਪੁਲਿਸ ਵੱਲੋਂ ਇਸ ਦੇ ਖਿਲਾਫ ਐਨਡੀਪੀਸੀ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਥਾਣਾ ਭਾਰਗੋ ਕੈਂਪ ਦੇ ਐਸ.ਐਚ.ਓ. ਜੀਵਨ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਰਤਨ ਸਿੰਘ ਨੇ ਬੁੱਧਵਾਰ ਰਾਤ ਪੁਲਿਸ ਫੋਰਸ ਸਮੇਤ ਰਵਿਦਾਸ ਚੌਂਕ ਨੇੜੇ ਬੰਦ ਪਏ ਪੈਟਰੋਲ ਪੰਪ ਦੇ ਕੋਲ ਨਾਕਾਬੰਦੀ ਕੀਤੀ ਹੋਈ ਸੀ ਕਿ ਇਸੇ ਦੌਰਾਨ ਉਨ੍ਹਾਂ ਨੂੰ ਕਿ ਨੌਜਵਾਨ ਪੈਦਲ ਆਉਦਾ ਦਿਖਾਈ ਦਿੱਤਾ। ਜਿਵੇਂ ਹੀ ਨੌਜਵਾਨ ਦੀ ਨਜਰ ਪੁਲਿਸ ਵੱਲ ਪਈ ਤਾਂ ਉਹ ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ। ਇਸੇ ਦੌਰਾਨ ਪੁਲਿਸ ਨੇ ਸ਼ੱਕ ਹੋਣ ਉਪਰ ਉਸ ਦਾ ਪਿੱਛਾ ਕਰਕੇ ਉਸ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਕਤ ਨੌਜਵਾਨ ਕੋਲੋਂ 100 ਗ੍ਰਾਮ ਅਫੀਮ ਬਰਾਮਦ ਕੀਤੀ ਜਿਸ ਦੇ ਖਿਲਾਫ ਐਨ.ਡੀ.ਪੀ.ਸੀ. ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਗਿ੍ਰਫਤਾਰ ਕੀਤੇ ਵਿਅਕਤੀ ਖਿਲਾਫ ਪਹਿਲਾਂ ਕੋਈ ਵੀ ਮੁਕੱਦਮਾ ਦਰਜ ਨਹੀਂ ਹੈ। ਪੁਲਿਸ ਅਨੁਸਾਰ ਕਾਬੂ ਕੀਤੇ ਵਿਅਕਤੀ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਪਤਾ ਲਗਾਇਆ ਜਾ ਸਕੇ ਅਫੀਮ ਕਿਥੋਂ ਲਿਆ ਕੇ ਕਿਥੇ ਵੇਚਦਾ ਹੈ। ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *