ਸਮੁੱਚੀ ਲੋਕਾਈ ਨੂੰ ਗੁਰੂ ਨਾਨਕ ਸਾਹਿਬ ਦੇ ਸਿਧਾਂਤਾਂ ਤੇ ਚੱਲਣ ਦੀ ਲੋੜ : ਪ੍ਰੋ. ਚੰਦੂਮਾਜਰਾ

ss1

ਸਮੁੱਚੀ ਲੋਕਾਈ ਨੂੰ ਗੁਰੂ ਨਾਨਕ ਸਾਹਿਬ ਦੇ ਸਿਧਾਂਤਾਂ ਤੇ ਚੱਲਣ ਦੀ ਲੋੜ : ਪ੍ਰੋ. ਚੰਦੂਮਾਜਰਾ

ਐਸ.ਏ.ਐਸ. ਨਗਰ, 4 ਨਵੰਬਰ: ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਲੋਕਾਈ ਨੂੰ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਸਿਧਾਂਤ ਤੇ ਚੱਲਣ ਲਈ ਉਪਦੇਸ਼ ਦਿੱਤਾ ਸੀ ਪ੍ਰੰਤੂ ਆਧੁਨਿਕਤਾ ਦੀ ਦੌੜ ਵਿੱਚ ਮਨੁੱਖ ਗੁਰੂ ਸਾਹਿਬ ਦੇ ਉਪਦੇਸ਼ ਨੂੰ ਭੁਲਾ ਕੇ ਆਪੋ ਧਾਪੀ ਵਿੱਚ ਪਿਆ ਹੋਇਆ ਹੈ| ਜੇਕਰ ਮਨੁੱਖ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ਤੇ ਚੱਲ ਪਵੇ ਤਾਂ ਸਰਹੱਦਾਂ ਦੇ ਝਗੜੇ ਖ਼ਤਮ ਹੋ ਜਾਣਗੇ ਅਤੇ ਮਾਨਵਤਾ ਦਾ ਨਾਸ਼ ਕਰਨ ਵਾਲੇ ਟੈਂਕ ਮਿਜਾਈਲਾਂ ਦੀ ਲੋੜ ਨਹੀਂ ਰਹੇਗੀ| ਇਹ ਵਿਚਾਰ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇਹ ਵਿਚਾਰ ਫੇਜ਼ 8 ਸਥਿਤ ਗੁਰਦੁਆਰਾ ਅੰਬ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਮੌਕੇ ਮੱਥਾ ਟੇਕਣ ਉਪਰੰਤ ਸੰਬੋਧਨ ਕਰਦਿਆਂ ਪ੍ਰਗਟ ਕੀਤੇ|
ਪ੍ਰੋ. ਚੰਦੂਮਾਜਰਾ ਨੇ ਸਰਬੱਤ ਦੇ ਭਲੇ ਅਤੇ ਮਾਨਵਤਾ ਦੇ ਕਲਿਅਣ ਲਈ ਗੁਰੂ ਸਾਹਿਬ ਦੇ ਸਿਧਾਂਤਾਂ ਤੇ ਚੱਲਣ ਦੀ ਲੋੜ ਤੇ ਜ਼ੋਰ ਦਿੱਤਾ ਅਤੇ ਇਸ ਪਾਵਨ ਦਿਹਾੜੇ ਤੇ ਲੱਖ ਲੱਖ ਵਧਾਈ ਵੀ ਦਿੱਤੀ| ਉਨ੍ਹਾਂ ਕਿਹਾ ਕਿ ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਗੁਰਪੁਰਬ ਵੀ ਬੜੇ  ਉਤਸ਼ਾਹ ਨਾਲ ਮਨਾਇਆ ਜਾਵੇਗਾ| ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ ਗਿੱਲ ਅਤੇ ਹੈਡ ਗ੍ਰੰਥੀ ਵੱਲੋਂ ਪ੍ਰੋ. ਚੰਦੂਮਾਜਰਾ ਨੂੰ ਸਿਰੋਪਾ ਭੇਂਟ ਕਰਕੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ|
ਇਸ ਮੌਕੇ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਲੇਬਰਫੈਡ ਦੇ ਐਮ.ਡੀ. ਪਰਮਿੰਦਰ ਸਿੰਘ ਸੋਹਾਣਾ, ਕੌਂਸਲਰ ਸੁਰਿੰਦਰ ਸਿੰਘ ਰੋਡਾ, ਕਮਲਜੀਤ ਸਿੰਘ ਰੂਬੀ, ਗੁਰਮੁਖ ਸਿੰਘ ਸੋਹਲ, ਮਾਲਵਿੰਦਰ ਸਿੰਘ ਬਾਵਾ ਆਦਿ ਵੀ ਹਾਜ਼ਰ ਸਨ|

print
Share Button
Print Friendly, PDF & Email

Leave a Reply

Your email address will not be published. Required fields are marked *