ਮੋਰਿੰਡਾ ਤੋਂ ਪਨਿਆਲੀ ਰੋਡ ਨੈਸ਼ਨਲ ਹਾਈਵੇਅ ਬਣਾਉਣ ਲਈ ਮਿਲੀ ਮਨਜ਼ੂਰੀ : ਪ੍ਰੋ. ਚੰਦੂਮਾਜਰਾ

ss1

ਮੋਰਿੰਡਾ ਤੋਂ ਪਨਿਆਲੀ ਰੋਡ ਨੈਸ਼ਨਲ ਹਾਈਵੇਅ ਬਣਾਉਣ ਲਈ ਮਿਲੀ ਮਨਜ਼ੂਰੀ : ਪ੍ਰੋ. ਚੰਦੂਮਾਜਰਾ
– ਮੁੱਖ ਮੰਤਰੀ ਪੰਜਾਬ ਨੂੰ ਸੜਕ ਸਬੰਧੀ ਡੀ.ਪੀ.ਆਰ. ਜਲਦ ਕੇਂਦਰ ਸਰਕਾਰ ਨੂੰ ਭੇਜਣ ਦੀ ਅਪੀਲ
– ਬਾਦਲ ਸਰਕਾਰ ਦੇ ਕਾਰਜਕਾਲ ‘ਚ ਪੰਜਾਬ ਨੂੰ 40 ਹਜ਼ਾਰ ਕਰੋੜ ਦੀਆਂ ਮਿਲੀਆਂ ਨੈਸ਼ਨਲ ਹਾਈਵੇਅ

ਰੂਪਨਗਰ (ਪੀ. ਐਸ. ਸੈਣੀ):  ਕੇਂਦਰ ਸਰਕਾਰ ਵੱਲੋਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਖੇਤਰਾਂ ਮੋਰਿੰਡਾ, ਚਮਕੌਰ ਸਾਹਿਬ, ਬੇਲਾ, ਪਨਿਆਲੀ ਜਾਣ ਵਾਲੀ ਸੜਕ ਨੂੰ ਨੈਸ਼ਨਲ ਹਾਈਵੇਅ ਬਣਾਉਣ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਸਬੰਧ ਵਿਚ ਜਲਦ ਹੀ ਨੋਟੀਫਿਕੇਸ਼ਨ ਜਾਰੀ ਹੋ ਜਾਵੇਗੀ। ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇਹ ਜਾਣਕਾਰੀ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਦਿੱਤੀ।
ਉਨ੍ਹਾਂ ਕਿਹਾ ਕਿ ਉਕਤ ਸੜਕ ਨੂੰ ਨੈਸ਼ਨਲ ਹਾਈਵੇਅ ਬਣਾਇਆ ਜਾਣਾ ਇਸ ਇਲਾਕੇ ਦੇ ਲਈ ਬਹੁਤ ਹੀ ਖੁਸ਼ੀ ਵਾਲੀ ਗੱਲ ਹੈ ਕਿਉਂਕਿ ਇਲਾਕੇ ਦੇ ਲੋਕਾਂ ਦੀ ਇਹ ਕਾਫ਼ੀ ਲੰਬੇ ਸਮੇਂ ਤੋਂ ਮੰਗ ਲਟਕਦੀ ਆ ਰਹੀ ਸੀ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਕੇਂਦਰੀ ਰੋਡ ਅਤੇ ਟਰਾਂਸਪੋਰਟ ਮੰਤਰੀ ਸ੍ਰੀ ਨਿਤਿਨ ਗਡਕਰੀ ਇਸ ਮੰਗ ਨੂੰ ਪੂਰੀ ਕਰਨ ਦੇ ਲਈ ਵਧਾਈ ਦੇ ਪਾਤਰ ਹਨ। ਪ੍ਰੋ. ਚੰਦੂਮਾਜਰਾ ਨੇ ਇਹ ਵੀ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਗੁਰੂਆਂ ਦੀ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਹਲਕੇ ਨੂੰ ਮਿਲਿਆ ਇਹ ਤੋਹਫਾ ਵੀ ਕਿਹਾ ਜਾ ਸਕਦਾ ਹੈ।
ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਇਹ ਸੜਕ ਦੀ ਲੰਬਾਈ ਕਾਫ਼ੀ ਸੀ ਅਤੇ ਸੂਬਾ ਸਰਕਾਰ ਨੇ ਇਸ ਸੜਕ ਨੂੰ ਬਣਾਉਣ ਲਈ ਅਸਮਰਥਤਾ ਜ਼ਾਹਰ ਕੀਤੀ ਸੀ। ਹੁਣ ਨੈਸ਼ਨਲ ਹਾਈਵੇਅ ਬਣਨ ਨਾਲ ਇਲਾਕੇ ਦੀ ਨੁਹਾਰ ਹੀ ਬਦਲ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਬੰਗਾ ਤੋਂ ਸ੍ਰੀ ਅਨੰਦਪੁਰ ਸਾਹਿਬ, ਖਰੜ ਤੋਂ ਰੋਪੜ ਫਗਵਾੜਾ, ਖਰੜ ਤੋਂ ਲੁਧਿਆਣਾ ਮਾਰਗ ਵੀ ਨੈਸ਼ਨਲ ਹਾਈਵੇਅ ਕਰਵਾਏ ਜਾ ਚੁੱਕੇ ਹਨ ਅਤੇ ਨਵਾਂਸ਼ਹਿਰ ਤੋਂ ਖੰਨਾ ਤਾਂ ਹਾਲ ਹੀ ਵਿਚ ਕੀਤੀ ਗਈ ਹੈ।
ਉਨ੍ਹਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਕਤ ਮੋਰਿੰਡਾ, ਚਮਕੌਰ ਸਾਹਿਬ, ਬੇਲਾ, ਪਨਿਆਲੀ ਸੜਕ ਸਬੰਧੀ ਡਿਟੇਲਡ ਪ੍ਰੋਜੈਕਟ ਰਿਪੋਰਟ (ਡੀ.ਪੀ.ਆਰ.) ਜਲਦ ਤੋਂ ਜਲਦ ਕੇਂਦਰ ਸਰਕਾਰ ਨੂੰ ਭੇਜੀ ਜਾਵੇ ਤਾਂ ਜੋ ਇਸ ਸੜਕ ਸਬੰਧੀ ਨੋਟੀਫਿਕੇਸ਼ਨ ਜਲਦ ਕਰਵਾਈ ਜਾ ਸਕੇ।
ਪਿਛਲੀ ਬਾਦਲ ਸਰਕਾਰ ਦੇ ਕਾਰਜਕਾਲ ਵਿਚ ਸੜਕਾਂ ਬਾਰੇ ਚਾਨਣਾ ਪਾਉਂਦਿਆਂ ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਬਾਦਲ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ 40 ਹਜ਼ਾਰ ਕਰੋੜ ਰੁਪਏ ਦੀਆਂ ਨੈਸ਼ਨਲ ਹਾਈਵੇ ਸੜਕਾਂ ਪੰਜਾਬ ਨੂੰ ਮਿਲੀਆਂ। ਇਕੱਲੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿਚ 12 ਹਜ਼ਾਰ ਕਰੋੜ ਰੁਪਏ ਦੀਆਂ ਸੜਕਾਂ ਹਾਈਵੇਅ ਦੇ ਅਧੀਨ ਬਣੀਆਂ। ਵਿਧਾਨ ਸਭਾ ਚੋਣਾਂ ਦੌਰਾਨ ਪਟਿਆਲਾ-ਦੇਵੀਗੜ੍ਹ, ਪਹੇਵਾ, ਕੁਰੂਕਸ਼ੇਤਰ ਅਤੇ ਯਮੁਨਾਨਗਰ ਹਾਈਵੇਅ ਬਣਾ ਕੇ ਲੋਕਾਂ ਨੂੰ ਭਾਰੀ ਰਾਹਤ ਦਿੱਤੀ ਗਈ।

print
Share Button
Print Friendly, PDF & Email

Leave a Reply

Your email address will not be published. Required fields are marked *