ਸ਼ਹਿਰੀ ਮਿਸ਼ਨ-2017-18 ਅਧੀਨ ਜਿਲ੍ਹੇ ਅੰਦਰ ਚੱਲ ਰਹੇ ਵਿਕਾਸ ਕੰਮਾਂ ਲਈ 2.92 ਕਰੋੜ ਰੁਪਏ ਜਾਰੀ-ਘਣਸ਼ਿਆਮ ਥੋਰੀ

ss1

ਸ਼ਹਿਰੀ ਮਿਸ਼ਨ-2017-18 ਅਧੀਨ ਜਿਲ੍ਹੇ ਅੰਦਰ ਚੱਲ ਰਹੇ ਵਿਕਾਸ ਕੰਮਾਂ ਲਈ 2.92 ਕਰੋੜ ਰੁਪਏ ਜਾਰੀ-ਘਣਸ਼ਿਆਮ ਥੋਰੀ

ਬਰਨਾਲਾ, 14 ਨਵੰਬਰ (ਗੁਰਭਿੰਦਰ ਗੁਰੀ): ਡਿਪਟੀ ਕਮਿਸ਼ਨਰ ਸ਼੍ਰੀ ਘਣਸ਼ਿਆਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਵੱਲੋਂ ਸ਼ਹਿਰੀ ਮਿਸ਼ਨ-2017-18 ਅਧੀਨ ਜਿਲ੍ਹਾ ਬਰਨਾਲਾ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕੰਮਾਂ ਲਈ 2.92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਥੋਰੀ ਨੇ ਦੱਸਿਆ ਕਿ ਪੀ.ਆਈ.ਡੀ.ਬੀ. ਵੱਲੋਂ ਸ਼ਹਿਰੀ ਮਿਸ਼ਨ-2017-18 ਅਧੀਨ ਬਰਨਾਲਾ ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕੰਮਾਂ ਲਈ 91.53 ਲੱਖ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਤਪਾ ਵਿੱਚ ਚੱਲ ਰਹੇ ਵਿਕਾਸ ਕੰਮਾਂ ਲਈ 35. 91 ਲੱਖ ਰੁਪਏ ਅਤੇ ਭਦੌੜ ਸ਼ਹਿਰ ਵਿੱਚ ਚੱਲੇ ਰਹੇ ਵਿਕਾਸ ਕੰਮਾਂ ਲਈ 3 ਲੱਖ ਰੁਪਏ ਦੇ ਫੰਡ ਅਲਾਟ ਕੀਤੇ ਗਏ ਹਨ। ਬਰਨਾਲਾ ਪੀ.ਡਬਲਿਯੂ.ਡੀ (ਬੀਐਂਡਆਰ) ਨੂੰ 1. 62 ਕਰੋੜ ਰੁਪਏ ਦੇ ਫੰਡ ਅਲਾਟ ਕੀਤੇ ਗਏ ਹਨ। ਸ਼੍ਰੀ ਥੋਰੀ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਫੰਡਾਂ ਦੀ ਘਾਟ ਕਾਰਨ ਰੁਕੇ ਵਿਕਾਸ ਕਾਰਜਾਂ ਨੂੰ ਹੁਣ ਪੰਜਾਬ ਸਰਕਾਰ ਦੁਆਰਾ ਪ੍ਰਾਪਤ ਫੰਡਾਂ ਦੇ ਜਰੀਏ ਜਲਦ ਤੋਂ ਜਲਦ ਪੂਰਾ ਕਰ ਲਿਆ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਪ੍ਰਵੀਨ ਕੁਮਾਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਵੱਲੋਂ ਸ਼ਹਿਰੀ ਮਿਸ਼ਨ-2017-18 ਅਧੀਨ ਜਾਰੀ ਕੀਤੇ ਗਏ 2.92 ਕਰੋੜ ਰੁਪਏ ਦੇ ਫੰਡਾਂ ਨੂੰ ਕੇਵਲ ਚੱਲ ਰਹੇ ਵਿਕਾਸ ਕਾਰਜਾਂ ਲਈ ਹੀ ਖ਼ਰਚ ਕੀਤਾ ਜਾਵੇ ਅਤੇ ਪੀ.ਆਈ.ਡੀ.ਬੀ. ਵੱਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਫੰਡਾਂ ਦੀ ਵਰਤੋਂ ਕੀਤੀ ਜਾਣੀ ਯਕੀਨੀ ਬਣਾਈ ਜਾਵੇ। ਸ਼੍ਰੀ ਪ੍ਰਵੀਨ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਦੇਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

print
Share Button
Print Friendly, PDF & Email

Leave a Reply

Your email address will not be published. Required fields are marked *