ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ 7 ਹੋਰ ਜਿਲ੍ਹਾਂ ਪ੍ਰਧਾਨਾਂ ਦਾ ਐਲਾਨ

ss1

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ 7 ਹੋਰ ਜਿਲ੍ਹਾਂ ਪ੍ਰਧਾਨਾਂ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਪਾਰਟੀ ਦੇ 7 ਹੋਰ ਜਿਲਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਅੱਜ ਜਿਹਨਾਂ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਜਿਲਾ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸ਼੍ਰੀ ਐਨ. ਕੇ.ਸ਼ਰਮਾ ਵਿਧਾਇਕ ਨੂੰ ਜਿਲਾ ਮੋਹਾਲੀ, ਸ. ਗੁਰਪਾਲ ਸਿੰਘ ਗਰੇਵਾਲ ਨੂੰ ਜਿਲਾ ਫਾਜਲਿਕਾ (ਦਿਹਾਤੀ), ਸ. ਪਰਮਜੀਤ ਸਿੰਘ ਲੱਖੇਵਾਲ ਨੂੰ ਜਿਲਾ ਰੋਪੜ•, ਸ. ਕੁਲਵੰਤ ਸਿੰਘ ਮੰਨਣ ਨੂੰ ਜਲੰਧਰ (ਸ਼ਹਿਰੀ), ਜਥੇਦਾਰ ਜਗੀਰ ਸਿੰਘ ਵਡਾਲਾ ਨੂੰ ਜਿਲਾ ਕਪੂਰਥਲਾ, ਸ਼੍ਰੀ ਰੋਹਿਤ ਕੁਮਾਰ ਮੋਂਟੂ ਵੋਹਰਾ ਨੂੰ ਫਿਰੋਜਪੁਰ (ਸ਼ਹਿਰੀ) ਅਤੇ ਸ. ਕੁਲਵੰਤ ਸਿੰਘ ਕੀਤੂ ਨੂੰ ਜਿਲਾ ਬਰਨਾਲਾ ਦਾ ਪ੍ਰਧਾਨ ਬਣਾਇਆ ਗਿਆ ਹੈ। ਸ. ਬਾਦਲ ਨੇ ਦੱਸਿਆ ਕਿ ਪਾਰਟੀ ਦੇ ਬਾਕੀ ਜਥੇਬੰਦਕ ਢਾਂਚੇ ਦਾ ਐਲਾਨ ਵੀ ਆਉਂਦੇ ਕੁਝ ਦਿਨਾਂ ਵਿੱਚ ਕਰ ਦਿੱਤਾ ਜਾਵੇਗਾ।

print
Share Button
Print Friendly, PDF & Email

Leave a Reply

Your email address will not be published. Required fields are marked *