ਸਾਬਕਾ ਵਿਧਾਇਕ ਹਰਮੋਹਿੰਦਰ ਸਿੰਘ ਪ੍ਰਧਾਨ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ

ss1

ਸਾਬਕਾ ਵਿਧਾਇਕ ਹਰਮੋਹਿੰਦਰ ਸਿੰਘ ਪ੍ਰਧਾਨ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ
ਧਰਮਸੋਤ, ਬਾਜਵਾ, ਬਿੱਟੂ ਅਤੇ ਹੋਰ ਕਈ ਸ਼ਖਸੀਅਤਾਂ ਵੱਲੋਂ ਸ਼ਰਧਾ ਦੇ ਫੁੱਲ ਭੇਂਟ

ਰਾਏਕੋਟ, ਲੁਧਿਆਣਾ (ਪ੍ਰੀਤੀ ਸ਼ਰਮਾ) ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਸੀਨੀਅਰ ਮੈਂਬਰ ਅਤੇ ਸਾਬਕਾ ਵਿਧਾਇਕ ਸਵਰਗੀ ਹਰਮੋਹਿੰਦਰ ਸਿੰਘ ਪ੍ਰਧਾਨ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਅੱਜ ਸਥਾਨਕ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ ਜਿਸ ਵਿੱਚ ਪੰਜਾਬ ਸਰਕਾਰ ਦੇ ਕਈ ਕੈਬਨਿਟ ਮੰਤਰੀਆਂ, ਲੋਕ ਸਭਾ ਮੈਂਬਰ, ਵਿਧਾਇਕਾਂ ਅਤੇ ਹੋਰ ਸ਼ਖਸੀਅਤਾਂ ਨੇ ਵਿਛੜੀ ਆਤਮਾ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਹਰਮੋਹਿੰਦਰ ਸਿੰਘ ਪ੍ਰਧਾਨ ਨਮਿੱਤ ਅੰਤਿਮ ਅਰਦਾਸ ਉਪਰੰਤ ਭਰਵੇਂ ਸ਼ਰਧਾਂਜਲੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਅਤੇ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਹਰਮੋਹਿੰਦਰ ਸਿੰਘ ਪ੍ਰਧਾਨ ਕਾਂਗਰਸ ਪਾਰਟੀ ਅਤੇ ਪੰਜਾਬ ਦੀ ਰਾਜਨੀਤੀ ਦੇ ਉਹ ਹਸਤਾਖਰ ਸਨ, ਜੋ ਚਿਰ ਸਦੀਵੀ ਲੋਕਮਨਾਂ ਵਿੱਚ ਅਮਰ ਰਹਿਣਗੇ। ਉਨਾਂ ਕਿਹਾ ਕਿ ਹਰਮੋਹਿੰਦਰ ਸਿੰਘ ਪ੍ਰਧਾਨ ਇੱਕ ਸਫਲ ਰਾਜਨੀਤੀਵਾਨ ਅਤੇ ਕਾਰੋਬਾਰੀ ਹੋਣ ਦੇ ਨਾਲ-ਨਾਲ ਇੱਕ ਬਹੁਤ ਵਧੀਆ ਇਨਸਾਨ ਵੀ ਸਨ। ਜਿਨਾਂ ਨੇ ਸਮਾਜਿਕ ਤੌਰ ‘ਤੇ ਜੋ ਵੀ ਕੰਮ ਕੀਤਾ, ਉਹ ਰਾਜਨੀਤੀ ਤੋਂ ਉੱਪਰ ਉੱਠ ਕੇ ਅਤੇ ਆਪਣੇ ਨਿੱਜੀ ਸੁਆਰਥਾਂ ਨੂੰ ਪਾਸੇ ਰੱਖ ਕੇ ਕੀਤਾ। ਇਸ ਮੌਕੇ ਦੋਵਾਂ ਸ਼ਖਸੀਅਤਾਂ ਨੇ ਹਰਮੋਹਿੰਦਰ ਸਿੰਘ ਪ੍ਰਧਾਨ ਨੂੰ ਪੰਜਾਬ ਸਰਕਾਰ ਵੱਲੋਂ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਹਰਮੋਹਿੰਦਰ ਸਿੰਘ ਪ੍ਰਧਾਨ ਦੇ ਜਾਣ ਨਾਲ ਜੋ ਘਾਟਾ ਪਿਆ ਹੈ ਉਹ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ।
ਸ਼ਰਧਾਂਜਲੀ ਸਮਾਗਮ ਲੋਕ ਸਭਾ ਮੈਂਬਰ ਸ. ਰਵਨੀਤ ਸਿੰਘ ਬਿੱਟੂ, ਪੁੱਡੂਚਿਰੀ ਦੇ ਸਾਬਕਾ ਲੈਫਟੀਨੈਂਟ ਜਨਰਲ ਗਵਰਨਰ ਸ. ਇਕਬਾਲ ਸਿੰਘ, ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ, ਵਿਧਾਇਕ ਅਮਰੀਕ ਸਿੰਘ ਢਿੱਲੋਂ, ਸਾਬਕਾ ਮੰਤਰੀ ਤੋਤਾ ਸਿੰਘ, ਸਾਬਕਾ ਮੰਤਰੀ ਸਮਸ਼ੇਰ ਸਿੰਘ ਦੂਲੋ, ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ, ਸਾਬਕਾ ਵਿਧਾਇਕ ਹਰਦੇਵ ਅਰਸ਼ੀ, ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਦੇ ਓ.ਐਸ.ਡੀ. ਡਾ. ਅਮਰ ਸਿੰਘ ਅਤੇ ਹੋਰਾਂ ਨੇ ਵੀ ਸੰਬੋਧਨ ਕਰਕੇ ਵਿਛੜੀ ਆਤਮਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਵਿਧਾਇਕ ਜਗਤਾਰ ਸਿੰਘ ਹਿੱਸੋਵਾਲ, ਵਿਧਾਇਕ ਕੁਲਦੀਪ ਸਿੰਘ ਵੈਦ, ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ, ਵਿਧਾਇਕ ਲਖਵੀਰ ਸਿੰਘ ਲੱਖਾ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ, ਸਾਬਕਾ ਵਿਧਾਇਕ ਨਿਰਮਲ ਮਹੰਤ, ਸਾਬਕਾ ਵਿਧਾਇਕ ਗੁਰਦੀਪ ਸਿੰਘ ਭੈਣੀ, ਸਾਬਕਾ ਵਿਧਾਇਕ ਮੁਹੰਮਦ ਸਦੀਕ, ਸਾਬਕਾ ਵਿਧਾਇਕ ਪ੍ਰੇਮ ਮਿੱਤਲ, ਸਾਬਕਾ ਵਿਧਾਇਕ ਅਮਰਜੀਤ ਸਿੰਘ ਸਮਰਾ, ਸਾਬਕਾ ਵਿਧਾਇਕ ਗੁਰਚਰਨ ਸਿੰਘ ਬੋਪਾਰਾਏ, ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਟਿੱਕਾ, ਜ਼ਿਲਾ ਕਾਂਗਰਸ ਕਮੇਟੀ ਪ੍ਰਧਾਨ ਸz. ਗੁਰਦੇਵ ਸਿੰਘ ਲਾਂਪਰਾ, ਸੀਨੀਅਰ ਕਾਂਗਰਸੀ ਆਗੂ ਜਗਪਾਲ ਸਿੰਘ ਖੰਗੂੜਾ, ਸ਼੍ਰੋਮਣੀ ਕਮੇਟੀ ਮੈਂਬਰ ਜਗਜੀਤ ਸਿੰਘ ਤਲਵੰਡੀ, ਸ਼੍ਰੀ ਕੇ.ਕੇ.ਬਾਵਾ ਅਤੇ ਹੋਰ ਹਾਜ਼ਰ ਸਨ।

print
Share Button
Print Friendly, PDF & Email

Leave a Reply

Your email address will not be published. Required fields are marked *