ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਚੋ ਕੋਈ ਕਸਰ ਨਹੀਂ ਛੱਡੀ ਜਾਵੇਗੀ : ਵਰੁਣ ਰੂਜਮ

ss1

ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਚੋ ਕੋਈ ਕਸਰ ਨਹੀਂ ਛੱਡੀ ਜਾਵੇਗੀ : ਵਰੁਣ ਰੂਜਮ

ਡਾਕਟਰਾਂ ਨੂੰ ਮਰੀਜਾਂ ਲਈ ਓਹੀ ਦਵਾਈਆਂ ਲਿਖਣ ਲਈ ਆਖਿਆ ਜੋ ਹਸਪਤਾਲ ਵਿੱਚ ਉਪਲਬੱਧ ਹੋਣ, ਪੰਜਾਬ ਹੈਲਥ ਸਿਸਟਮ ਕਾਰਪੋਰੇਸਨ ਦੇ ਐਮ.ਡੀ. ਸ੍ਰੀ ਵਰੂਣ ਰੂਜਮ ਵਲੋਂ ਸਿਵਲ ਹਸਪਲਾਤ ਮੋਹਾਲੀ ਦਾ ਕੀਤਾ ਦੌਰਾ

ਐਸ.ਏ.ਐਸ. ਨਗਰ (ਮੁਹਾਲੀ): ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ (ਪੀ.ਐਚ.ਐਸ.ਸੀ. ) ਦੇ ਮੈਨੇਜਿੰਗ ਡਾਇਰੈਕਟਰ ਅਤੇ ਕੌਮੀ ਸਿਹਤ ਮਿਸ਼ਨ, ਪੰਜਾਬ ਦੇ ਮਿਸ਼ਨ ਡਾਇਰੈਕਟਰ ਵਰੁਣ ਰੂਜਮ ਨੇ ਅੱਜ ਜ਼ਿਲ੍ਹਾ ਹਸਪਤਾਲ ਦਾ ਦੌਰਾ ਕਰ ਕੇ ਮਰੀਜ਼ਾਂ ਨੂੰ ਦਿਤੀਆਂ ਜਾ ਰਹੀਆਂ ਸਹੂਲਤਾਂ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਹਸਪਤਾਲ ਦੇ ਵੱਖ ਵੱਖ ਵਿਭਾਗਾਂ ਵਿਚ ਜਾ ਕੇ ਦਿਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਮੁਆਇਨਾ ਕੀਤਾ ਅਤੇ ਬਿਹਤਰ ਸਿਹਤ ਸੇਵਾਵਾਂ ਦੇਣ ਹਿੱਤ ਪ੍ਰਬੰਧ ਸੁਧਾਰਨ ਲਈ ਸਟਾਫ਼ ਕੋਲੋਂ ਸੁਝਾਅ ਵੀ ਲਏ। ਸ੍ਰੀ ਰੂਜਮ ਨੇ ਐਮਰਜੈਂਸੀ, ਜੱਚਾ ਅਤੇ ਬੱਚਾ ਕੇਂਦਰ, ਜਨ ਔਸ਼ਧੀ ਕੇਂਦਰ, ਓਪੀਡੀਜ਼ ਆਦਿ ਦਾ ਦੌਰਾ ਕੀਤਾ ਅਤੇ ਹਸਪਤਾਲ ਦੇ ਸਟਾਫ਼ ਨੂੰ ਜ਼ਰੂਰੀ ਹਦਾਇਤਾਂ ਵੀ ਦਿਤੀਆਂ।ਉਨ੍ਹਾਂ ਵਿਸ਼ੇਸ਼ ਤੌਰ ੌਤੇ ਮੈਡੀਸਨ ਸਟੋਰ ਦਾ ਨਿਰੀਖਣ ਕੀਤਾ ਅਤੇ ਹਸਪਤਾਲ ਵਿਚ ਦਵਾਈਆਂ ਦੀ ਉਪਲਭਧਤਾ ਅਤੇ ਮੰਗ ਬਾਰੇ ਜਾਣਿਆ। ਉਨ੍ਹਾਂ ਇਸ ਗੱਲ ੌਤੇ ਤਸੱਲੀ ਪ੍ਰਗਟ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਦਵਾਈਆਂ ਦੀ ਮੰਗ, ਉਪਲਭਧਤਾ ਅਤੇ ਕਮੀ ਦਾ ਸਮੁੱਚਾ ਕੰਮ ਆਨਲਾਈਨ ਕੀਤਾ ਜਾ ਰਿਹਾ ਹੈ।ਉਨ੍ਹਾਂ ਡਾਕਟਰਾਂ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਮਰੀਜ਼ਾਂ ਨੂੰ ਜ਼ਿਆਦਾਤਰ ਅਜਿਹੀਆਂ ਦਵਾਈਆਂ ਹੀ ਲਿਖੀਆਂ ਜਾਣ ਜਿਹੜੀਆਂ ਹਸਪਤਾਲ ਵਿਚ ਹੀ ਉਪਲਭਧ ਹੋਣ। ਜੇ ਕੋਈ ਖ਼ਾਸ ਦਵਾਈ ਹਸਪਤਾਲ ਵਿਚ ਨਹੀਂ ਤਾਂ ਹਸਪਤਾਲ ਵਿਚ ਹੀ ਖੁਲ੍ਹੇ ਹੋਏ ਜਨ ਔਸ਼ਧੀ ਸਟੋਰ ਤੋਂ ਮਿਲੇ।

ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਹਰ ਸਮੇਂ ਲੋੜੀਂਦੀਆਂ ਦਵਾਈਆਂ ਉਪਲਭਧ ਹੋਣੀਆਂ ਚਾਹੀਦੀਆਂ ਹਨ ਅਤੇ ਮੁਆਇਨਾ ਤੇ ਇਲਾਜ ਕਰਵਾਉਣ ਵਿਚ ਮਰੀਜ਼ਾਂ ਨੂੰ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਮੈਨੇਜਿੰਗ ਡਾਇਰੈਕਟਰ ਨੇ ਇਸ ਗੱਲ ਉਤੇ ਜ਼ੋਰ ਦਿਤਾ ਕਿ ਮਰੀਜ਼ਾਂ ਨੂੰ ਅਪਣੀ ਵਾਰੀ ਲਈ ਜ਼ਿਆਦਾ ਉਡੀਕ ਨਾ ਕਰਨੀ ਪਵੇ ਅਤੇ ਉਨ੍ਹਾਂ ਦੇ ਬੈਠਣ ਲਈ ਖ਼ਾਸ ਪ੍ਰਬੰਧ ਹੋਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਟੀਚਾ ਹੈ ਕਿ ਜ਼ਿਲ੍ਹਾ ਹਸਪਤਾਲ ਵਿਚ ਮਰੀਜ਼ਾਂ ਨੂੰ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਮਿਲਣ ਅਤੇ ਉਹ ਇਸ ਦਿਸ਼ਾ ਵਿਚ ਲੋੜੀਂਦੇ ਕਦਮ ਚੁੱਕ ਰਹੇ ਹਨ।ਉਨ੍ਹਾਂ ਕਿਹਾ ਕਿ ਇਲਾਜ, ਟੈਸਟਾਂ, ਮਾਹਰ ਡਾਕਟਰਾਂ ਤੇ ਹੋਰ ਸਟਾਫ਼ ਆਦਿ ਦੇ ਮਾਮਲੇ ਵਿਚ ਜਿਹੜੀ ਵੀ ਘਾਟ ਹੈ, ਉਹ ਜਲਦ ਪੂਰੀ ਕੀਤੀ ਜਾਵੇਗੀ। ਸ੍ਰੀ ਰੂਜਮ ਨੇ ਕਿਹਾ ਕਿ ਮਰੀਜ਼ਾਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਮਾਮਲੇ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਹਸਪਤਾਲ ਦਾ ਨਿਰੀਖਣ ਕਰਨ ਮਗਰੋਂ ਉਨ੍ਹਾਂ ਸਿਵਲ ਸਰਜਨ ਡਾ. ਰੀਟਾ ਭਾਰਦਵਾਜ, ਅਸਿਸਟੈਂਟ ਡਾਇਰੈਕਟਰ ਡਾ. ਜਸਕਿਰਨ ਕੌਰ, ਜ਼ਿਲ੍ਹਾ ਹਸਪਤਾਲ ਦੇ ਐਸਐਮਓ ਡਾ. ਸੁਰਿੰਦਰ ਸਿੰਘ,ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਦੀਪ ਕੌਰ ਨਾਲ ਬੈਠਕ ਕੀਤੀ ਅਤੇ ਹਸਪਤਾਲ ਦੇ ਸਮੁੱਚੇ ਕੰਮਕਾਜ ਅਤੇ ਲੋੜੀਂਦੇ ਪ੍ਰਬੰਧਾਂ ਬਾਰੇ ਵਿਸਥਾਰ ਵਿਚ ਜਾਣਿਆ।

print
Share Button
Print Friendly, PDF & Email

Leave a Reply

Your email address will not be published. Required fields are marked *