ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ss1

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਦੂਜੇ ਜ਼ਿਲ੍ਹਿਆਂ ਦੇ ਅਸਲਾ ਲਾਇਸੰਸ ਧਾਰਕਾਂ ਨੂੰ ਰਿਹਾਇਸ਼ੀ ਪਤੇ ਤੇ ਅਸਲੇ ਸਬੰਧੀ ਲੋੜੀਂਦੀ ਸੂਚਨਾ ਨਜ਼ਦੀਕੀ ਪੁਲਿਸ ਥਾਣੇ ਵਿਚ ਦਿੱਤੇ ਬਗੈਰ ਜ਼ਿਲ੍ਹੇ ਵਿਚ ਦਾਖਲ ਹੋਣ ਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਰਾਮਵੀਰ ਆਈ.ਏ.ਐੱਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਜਨਵਰੀ 2018 ਤੱਕ ਲਾਗੂ ਰਹਿਣਗੇ।ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਕਿਸੇ ਵੀ ਵਿਅਕਤੀ ਵੱਲੋਂ (ਸਿਵਾਏ ਮਿਲਟਰੀ ਅਧਿਕਾਰੀਆਂ ਤੇ ਜਵਾਨਾਂ ਦੇ) ਉਲਾਈਵ ਰੰਗ ਦੀ ਮਿਲਟਰੀ ਵਰਦੀ ਅਤੇ ਉਲਾਈਵ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰ ਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਕਰਨ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਜਿਹਾ ਇਸ ਲਈ ਕੀਤਾ ਗਿਆ ਹੈ ਕਿ ਕਿਸੇ ਵੀ ਸਮਾਜ ਵਿਰੋਧੀ ਤੱਤ ਵੱਲੋਂ ਅਜਿਹੇ ਰੰਗ ਦੀ ਵਰਦੀ ਜਾਂ ਜੀਪਾਂ/ਮੋਟਰ ਸਾਈਕਲਾਂ ਆਦਿ ਦੀ ਵਰਤੋਂ ਕਰਦੇ ਹੋਏ ਕੋਈ ਵੀ ਗੈਰ ਕਾਨੂੰਨੀ ਕਾਰਵਾਈ ਜਾਂ ਹਿੰਸਕ ਘਟਨਾ ਕੀਤੀ ਜਾ ਸਕਦੀ ਹੈ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਤੇ ਖ਼ਤਰਾ ਪੈਦਾ ਹੋ ਸਕਦਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਰਾਮਵੀਰ ਆਈ.ਏ.ਐਸ ਵੱਲੋਂ ਧਾਰਾ 144 ਸੀ.ਆਰ.ਪੀ.ਸੀ 1973 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਦੂਜੇ ਜ਼ਿਲ੍ਹਿਆਂ ਦੇ ਅਸਲਾ ਲਾਇਸੰਸ ਧਾਰਕਾਂ ਨੂੰ ਆਪਣੇ ਪੱਕੇ ਰਿਹਾਇਸ਼ੀ ਪਤੇ ਸਮੇਤ ਅਸਲਾ ਲਾਇਸੰਸ ਅਤੇ ਅਸਲੇ ਸਬੰਧੀ ਲੋੜੀਂਦੀ ਸੂਚਨਾ ਨਜ਼ਦੀਕੀ ਪੁਲਿਸ ਥਾਣੇ ਵਿਚ ਦਿੱਤੇ ਬਗੈਰ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਸੀਮਾਵਾਂ ਵਿਚ ਦਾਖਲ ਹੋਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਅਜਿਹਾ ਇਸ ਲਈ ਕੀਤਾ ਗਿਆ ਹੈ ਕਿ ਪੰਜਾਬ ਰਾਜ ਦੇ ਦੂਜੇ ਜ਼ਿਲ੍ਹਿਆਂ ਵਿਚੋਂ ਅਸਲਾ ਲਾਇਸੰਸ ਧਾਰਕ ਅਕਸਰ ਹੀ ਜ਼ਿਲ੍ਹੇ ਵਿਚ ਪੁਲਿਸ ਨੂੰ ਸੂਚਿਤ ਕੀਤੇ ਬਿਨਾਂ ਆਉਂਦੇ/ਜਾਂਦੇ ਰਹਿੰਦੇ ਹਨ। ਜ਼ਿਲ੍ਹੇ ਵਿਚ ਜਦੋਂ ਕੋਈ ਅਣਸੁਖਾਂਵੀ ਘਟਨਾ ਵਾਪਰਦੀ ਹੈ ਅਤੇ ਉਸ ਵਿਚ ਦੂਜੇ ਜ਼ਿਲ੍ਹੇ ਦਾ ਕੋਈ ਅਸਲਾ ਲਾਇਸੰਸ ਧਾਰਕ ਸ਼ਾਮਲ ਹੁੰਦਾ ਹੈ ਤਾਂ ਜਿੱਥੇ ਉਸ ਦੀ ਤਲਾਸ਼ ਕਰਨ ਵਿੱਚ ਪੁਲੀਸ ਵਿਭਾਗ ਨੂੰ ਔਕੜ ਪੇਸ਼ ਆਉਂਦੀ ਹੈ, ਉੱਥੇ ਹੀ ਅਮਨ ਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ।  ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਅੰਦਰ ਸਰਕਾਰੀ/ਗੈਰ-ਸਰਕਾਰੀ ਇਮਾਰਤਾਂ/ਥਾਵਾਂ ਤੇ ਗੰਦੇ ਅਤੇ ਅਸ਼ਲੀਲ ਪੋਸਟਰਾਂ ਦੇ ਲਗਾਉਣ ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ/ਥਾਵਾਂ ਅਤੇ ਸਿਨੇਮਿਆਂ ਅਤੇ ਵੀਡੀਓ ਹਾਲਾਂ ਤੇ ਅਕਸਰ ਆਮ ਤੌਰ ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਏ ਜਾਂਦੇ ਹਨ। ਇਨ੍ਹਾਂ ਨੂੰ ਪੜ੍ਹਨ ਵਾਲੇ ਆਮ ਲੋਕਾਂ ਤੋ ਇਲਾਵਾ ਲੜਕੇ ਅਤੇ ਲੜਕੀਆਂ ਦੇ ਆਚਰਨ ਤੇ ਭੈੜਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬੁਰੇ ਪ੍ਰਭਾਵ ਨੂੰ ਰੋਕਣ ਲਈ ਇਨ੍ਹਾਂ ਪੋਸਟਰਾਂ ਦੀ ਰੋਕਥਾਮ ਦੇ ਹੁਕਮ ਜਾਰੀ ਕੀਤੇ ਗਏ ਹਨ।  ਇਹ ਸਾਰੇ ਹੁਕਮ 31 ਜਨਵਰੀ 2018  ਤੱਕ ਲਾਗੂ ਰਹਿਣਗੇ।

print
Share Button
Print Friendly, PDF & Email

Leave a Reply

Your email address will not be published. Required fields are marked *