‘ਲਵ ਜੇਹਾਦ’ ਦੇ ਨਾਮ ਤੇ ਦਿਲ ਦਹਿਲਾਉਣ ਵਾਲੀ ਘਟਨਾ

ss1

‘ਲਵ ਜੇਹਾਦ’ ਦੇ ਨਾਮ ਤੇ ਦਿਲ ਦਹਿਲਾਉਣ ਵਾਲੀ ਘਟਨਾ

 'ਲਵ ਜੇਹਾਦ' ਦੇ ਨਾਮ ਤੇ ਦਿਲ ਦਹਿਲਾਉਣ ਵਾਲੀ ਘਟਨਾ...

ਜੈਪੁਰ- ਰਾਜਸਥਾਨ ਦੇ ਰਾਜਸਮੰਡ ਜ਼ਿਲ੍ਹੇ ‘ਚ ਇਕ ਵਿਅਕਤੀ ਨੂੰ ‘ਲਵ ਜੇਹਾਦ’ ਦੇ ਦੋਸ਼ਾਂ ਦੇ ਚਲਦਿਆਂ ਜ਼ਿੰਦਾ ਸਾੜ ਦਿੱਤਾ ਗਿਆ ਤੇ ਇਸ ਘਟਨਾ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਪਾ ਦਿੱਤੀ।ਜ਼ਿਲ੍ਹਾ ਪੁਲਿਸ ਨੇ ਦੱਸਿਆ ਕਿ ਦੋਸ਼ੀ ਦਾ ਨਾਂਅ ਸ਼ੰਭੂ ਲਾਲ ਹੈ ਜੋ ਵੀਡੀਓ ‘ਚ ਮੁਹੰਮਦ ਅਫ਼ਰਾਜ਼ੁਲ ਨੂੰ ਕੁਹਾੜੇ ਨਾਲ ਮਾਰ ਰਿਹਾ ਹੈ ਤੇ ਬਾਅਦ ‘ਚ ਉਸ ਨੂੰ ਅੱਗ ਦੇ ਹਵਾਲੇ ਕਰ ਦਿੱਤਾ।

ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮੁਹੰਮਦ ਅਫ਼ਰਾਜ਼ੁਲ ਪੱਛਮੀ ਬੰਗਾਲ ਤੋਂ ਇੱਥੇ ਮਜ਼ਦੂਰੀ ਕਰਨ ਲਈ ਆਇਆ ਹੋਇਆ ਸੀ। ਐਸ. ਪੀ. ਰਾਜਸਮੰਡ ਮਨੋਜ ਕੁਮਾਰ ਨੇ ਦੱਸਿਆ ਕਿ ਰਾਜ ਨਗਰ ਇਲਾਕੇ ‘ਚ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਤੇ ਵੀਡੀਓ ਬਣਾਉਣ ਵਾਲੇ ਨੂੰ ਗਿ੍ਫ਼ਤਾਰ ਕਰ ਲਿਆ ਹੈ ਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਗ੍ਰਹਿ ਮੰਤਰੀ ਗੁਲਾਬ ਚੰਦ ਕਟਾਰੀਆ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਐਸ. ਆਈ. ਟੀ. ਨੂੰ ਸੌਾਪੀ ਗਈ ਹੈ। ਵਾਇਰਲ ਹੋਈ ਵੀਡੀਓ ‘ਚ ਕਹਿ ਰਿਹਾ ਹੈ ਕਿ ਉਹ ਆਪਣੀ ਭੈਣ ਦੀ ਬੇਇੱਜ਼ਤੀ ਦਾ ਬਦਲਾ ਲੈ ਰਿਹਾ ਹੈ।ਇਸ ਘਟਨਾ ਦੀ ਪੱਛਮ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਨਿੰਦਾ ਕੀਤੀ ਹੈ।

print
Share Button
Print Friendly, PDF & Email

Leave a Reply

Your email address will not be published. Required fields are marked *