ਕਿਸਾਨ ਸਹਾਇਕ ਧੰਦਿਆਂ ਨੂੰ ਅਪਣਾ ਕੇ ਆਪਣੀ ਆਮਦਨ ਵਿਚ ਕਰ ਸਕਦੇ ਨੇ ਵਾਧਾ : ਡਿਪਟੀ ਕਮਿਸ਼ਨਰ

ss1

ਕਿਸਾਨ ਸਹਾਇਕ ਧੰਦਿਆਂ ਨੂੰ ਅਪਣਾ ਕੇ ਆਪਣੀ ਆਮਦਨ ਵਿਚ ਕਰ ਸਕਦੇ ਨੇ ਵਾਧਾ : ਡਿਪਟੀ ਕਮਿਸ਼ਨਰ

ਮਾਨਸਾ 27 ਮਈ (ਰੀਤਵਾਲ): ਫੂਡ ਪ੍ਰੋਸੈਸਿੰਗ ਸਨਅੱਤਾਂ ਬਾਰੇ ਮੰਤਰਾਲਾ ਭਾਰਤ ਸਰਕਾਰ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਭਾਰਤ ਸਰਕਾਰ ਬੀਬੀ ਹਰਸਿਮਰਤ ਕੌਰ ਬਾਦਲ ਦੇ ਯਤਨਾਂ ਸਦਕਾ ਕਿਸਾਨ ਅਤੇ ਪੰਜਾਬ ਰਾਜ ਦੇ ਦਿਹਾਤੀ ਨੌਜਵਾਨ ਦੇ ਸ਼ਕਤੀਕਰਨ ਅਧੀਨ ਸ਼ੁਰੂ ਕੀਤੀ ‘ਖੁਸ਼ਹਾਲੀ’ ਸਕੀਮ ਤਹਿਤ ਸਰਦੂਲਗੜ ਸਬ-ਡਵੀਜ਼ਨ ਦੇ ਪਿੰਡ ਝੰਡਾ ਕਲਾਂ ਵਿਖੇ ਨਿਫਟਮ (ਰਾਸ਼ਟਰੀ ਖੁਰਾਕ ਪ੍ਰੋਦਯੋਗਿਕੀ ਉਦੱਮਸ਼ੀਲਤਾ ਅਤੇ ਪ੍ਰਬੰਧਨ ਸੰਸਥਾਨ) ਵੱਲੋਂ ਕਿਸਾਨਾਂ ਨੂੰ ਫਸਲਾਂ ਤੋਂ ਫੂਡ ਉੁਤਪਾਦ ਤਿਆਰ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਮੁੱਖ-ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨਾਂ ਕਿਹਾ ਕਿ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦਿਆਂ ਵੱਲ ਪ੍ਰੇਰਿਤ ਕਰਨ ਲਈ ਇਸ ਇਕ ਰੋਜ਼ਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਹੈ, ਤਾਂ ਜੋ ਉਹ ਆਪਣੀ ਆਮਦਨ ਵਿਚ ਵਾਧਾ ਕਰ ਸਕਣ। ਉਨਾਂ ਕਿਹਾ ਕਿ ਇਸ ਤੋਂ ਬਾਅਦ ਇਨਾਂ ਕਿਸਾਨਾਂ ਲਈ 5 ਰੋਜ਼ਾ ਅਤੇ ਉਸ ਉਪਰੰਤ 21 ਰੋਜ਼ਾ ਟ੍ਰੇਨਿੰਗ ਕੈਂਪ ਲਗਾਇਆ ਜਾਵੇਗਾ, ਜਿਸ ਵਿਚ ਉਨਾਂ ਨੂੰ ਫੂਡ ਉਤਪਾਦ ਤਿਆਰ ਕਰਨ ਦੀ ਟ੍ਰੇਨਿੰਗ ਦਿੱਤੀ ਜਾਵੇਗੀ।
ਇਸ ਮੌਕੇ ਸਾਬਕਾ ਚੇਅਰਮੈਨ ਜ਼ਿਲਾ ਪ੍ਰੀਸ਼ਦ ਸ਼੍ਰੀ ਦਿਲਰਾਜ ਸਿੰਘ ਭੂੰਦੜ ਨੇ ਕਿਹਾ ਕਿ ਭਾਰਤ ਸਦੀਆਂ ਤੋਂ ਹੀ ਖੇਤੀ ਪ੍ਰਧਾਨ ਦੇਸ਼ ਰਿਹਾ ਹੈ ਅਤੇ ਅੱਜ ਵੀ ਇਸ ਦੀ ਅਰਥ-ਵਿਵਸਥਾ ਖੇਤੀ ਬਾੜੀ ਅਤੇ ਇਸ ਨਾਲ ਸਬੰਧਿਤ ਸਹਾਇਕ ਧੰਦਿਆਂ ’ਤੇ ਹੀ ਨਿਰਭਰ ਕਰਦੀ ਹੈ। ਉਨਾਂ ਕਿਹਾ ਕਿ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਭਾਰਤ ਸਰਕਾਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਦੀ ਆਰਥਿਕਤਾ ਨੂੰ ਉੁਚਾ ਚੁੱਕਣ ਲਈ ਇਸ ਖੇਤਰ ਵਿਚ ਬਹੁਤ ਸ਼ਲਾਘਾਯੋਗ ਕੰਮ ਕੀਤੇ ਹਨ, ਜਿਨਾ ਸਦਕਾ ਪੰਜਾਬ ਵਿਚ ਮੈਗਾ ਫੂਡ ਪਾਰਕ ਲਗਾਏ ਜਾ ਰਹੇ ਹਨ, ਜਿਸ ਨਾਲ ਨਾ ਕੇਵਲ ਬੇਰੁਜ਼ਗਾਰ ਨੌਜਵਾਨ ਆਪਣੇ ਪੈਰਾ ਸਿਰ ਖੜੇ ਹੋ ਸਕਣਗੇ ਸਗੋਂ ਕਿਸਾਨ ਆਪਣੀ ਫਸਲ ਤੋਂ ਕਈ ਤਰਾਂ ਦੇ ਉਤਪਾਦ ਤਿਆਰ ਕਰ ਸਕਣਗੇ, ਜਿਸ ਨਾਲ ਉਨਾਂ ਦੀ ਆਮਦਨ ਵਿਚ ਵਾਧਾ ਹੋਵੇਗਾ। ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸਕੀਮ ਤਹਿਤ ਖੇਤੀਬਾੜੀ ਦੇ ਨਾਲ-ਨਾਲ ਫੂਡ ਪ੍ਰੋਸੈਸਿੰਗ ਸਬੰਧੀ ਸਹਾਇਕ ਧੰਦੇ ਅਪਣਾ ਕੇ ਆਪਣੀ ਆਰਥਿਕਤਾ ਵਿਚ ਸੁਧਾਰ ਲਿਆਉਣ।
ਇਸ ਮੌਕੇ ਫੂਡ ਇੰਜੀਨੀਅਰਿੰਗ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਸ਼੍ਰੀ ਸ਼ੀਤਿਜ ਕੁਮਾਰ ਨੇ ਕਿਸਾਨਾਂ ਨੂੰ ਟੇ੍ਰਨਿੰਗ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ। ਉਨਾਂ ਕਿਹਾ ਕਿ ਨਿਫਟਮ ਸੰਸਥਾ ਵੱਲੋਂ ਸਮੇਂ-ਸਮੇਂ ’ਤੇ ਪਿੰਡਾਂ ਵਿਚ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਫੂਡ ਪ੍ਰੋਸੈਸਿੰਗ ਦੀ ਤਕਨੀਕ ਬਾਰੇ ਜਾਣੂ ਕਰਵਾਇਆ ਜਾਵੇਗਾ, ਤਾਂ ਜੋ ਕਿਸਾਨ ਫੂਡ ਪ੍ਰੋਸੈਸਿੰਗ ਨਾਲ ਸਬੰਧਿਤ ਛੋਟੇ ਅਤੇ ਵੱਡੀ ਯੁਨਿਟ ਸਥਾਪਿਤ ਕਰਕੇ ਵੱਧ ਆਮਦਨ ਕਮਾ ਸਕਣ।

print
Share Button
Print Friendly, PDF & Email

Leave a Reply

Your email address will not be published. Required fields are marked *