ਚੌਥੇ ਸਾਹਿਬਜ਼ਾਦੇ ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਅਤੇ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

ss1

ਚੌਥੇ ਸਾਹਿਬਜ਼ਾਦੇ ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਅਤੇ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚੌਥੇ ਸਾਹਿਬਜ਼ਾਦੇ ਬਾਬਾ ਫਤਹਿ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ| ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ ਗੁਰਦੇਵ ਸਿੰਘ ਮਤੋਲ ਦੇ ਪੰਥਕ ਢਾਡੀ ਜੱਥੇ ਨੇ ਬਾਬਾ ਫਤਹਿ ਸਿੰਘ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਪੂਰਵਕ ਸਰਵਣ ਕਰਾਇਆ ਉਨਾਂ ਨੇ ਬਾਬਾ ਫਤਿਹ ਸਿੰਘ ਜੀ ਵੱਲੋਂ 7 ਸਾਲ ਦੀ ਬਾਲੜੀ ਉਮਰੇ ਦਿੱਤੀ ਅਦੁੱਤੀ ਅਤੇ ਲਾਸਾਲੀ ਸ਼ਹਾਦਤ ਬਾਰੇ ਵੀ ਸੰਗਤਾਂ ਨੂੰ ਜਾਣੂ ਕਰਵਾਇਆ| ਭਾਈ ਅਮਰਜੀਤ ਸਿੰਘ ਖਾਲਸਾ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ | ਇਸ ਤੋਂ ਇਲਾਵਾ ਬਾਬਾ ਭਾਈ ਬਹਾਦਰ ਸਿੰਘ ਸੇਵਕ, ਭਾਈ ਓਂਕਾਰ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਕਮਲੇਸ਼ਇੰਦਰ ਸਿੰਘ, ਭਾਈ ਕੁਲਤਾਰ ਸਿੰਘ, ਭਾਈ ਨਿਸ਼ਾਨ ਸਿੰਘ ਪਟਿਆਲਾ, ਭਾਈ ਗੁਰਦੀਪ ਸਿੰਘ ਖੰਨਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਹਰਪ੍ਰੀਤ ਸਿੰਘ, ਸ਼ੇਰੇ ਪੰਜਾਬ ਕਵਿਸ਼ਰੀ ਜੱਥਾ, ਭਾਈ ਮਨਜੀਤ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਜਤਿੰਦਰ ਸਿੰਘ ਅਤੇ ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਜਸ ਸੁਨਾ ਕੇ ਨਿਹਾਲ ਕੀਤਾ| ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ| ਸੰਗਰਾਂਦ ਦੇ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ| ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ |
ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 25 ਦਸੰਬਰ ਨੂੰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਇੰਨਟਰਨੈਸ਼ਨਲ ਪੰਥਕ ਢਾਡੀ, ਜੱਥੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਰਾਗੀ ਜੱਥੇ ਅਤੇ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਹਰ ਜਸ ਸੁਣਾ ਕੇ ਸਾਰਾ ਦਿਨ ਨਿਹਾਲ ਕਰਨਗੇ| ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ|

print
Share Button
Print Friendly, PDF & Email

Leave a Reply

Your email address will not be published. Required fields are marked *